Diljit Dosanjh in Punjab Roadways: ਪੰਜਾਬੀ ਅਦਾਕਾਰ ਅਤੇ ਸਿੰਗਰ ਦਿਲਜੀਤ ਦੋਸਾਂਝ ਨੇ Punjab Roadways ਦੀ ਬੱਸ ਵਿੱਚ ਸਫਰ ਕੀਤਾ ਹੈ। ਉੱਥੇ ਹੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਭਾਵੁਕ ਪੋਸਟ ਵੀ ਸਾਂਝੀ ਕੀਤੀ ਹੈ।

Continues below advertisement

ਦੱਸ ਦਈਏ ਕਿ ਦਿਲਜੀਤ ਦੋਸਾਂਝ ਨੇ ਆਉਣ ਵਾਲੀ ਫਿਲਮ Border-2 ਦੇ ਸੈੱਟ ਤੋਂ ਇੱਕ ਹੋਰ ਵੀਡੀਓ ਸਾਂਝੀ ਕੀਤੀ ਹੈ, ਜੋ ਕਿ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਫਿਲਮ ਵਿੱਚ ਦਿਲਜੀਤ ਦੋਸਾਂਝ ਭਾਰਤੀ ਹਵਾਈ ਫੌਜ ਦੇ ਇੱਕ ਬਹਾਦਰ ਯੋਧੇ ਨਿਰਮਲ ਸਿੰਘ ਸੇਖੋਂ ਦੀ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ, ਜਿਨ੍ਹਾਂ ਨੇ ਦੁਸ਼ਮਣ ਦੇ 5-6 ਲੜਾਕੂ ਜਹਾਜ਼ਾਂ ਨੂੰ ਡੇਗ ਕੇ ਦੇਸ਼ ਦਾ ਮਾਣ ਵਧਾਇਆ ਸੀ।

Continues below advertisement

ਇਸ ਵਾਇਰਲ ਹੋ ਰਹੀ ਵੀਡੀਓ ਵਿੱਚ ਦਿਲਜੀਤ ਦੋਸਾਂਝ ਨੂੰ ਪੰਜਾਬ ਰੋਡਵੇਜ਼ ਦੀ  ਬੱਸ ਵਿੱਚ ਸਫਰ ਕਰਦਿਆਂ ਹੋਇਆਂ ਦੇਖਿਆ ਜਾ ਸਕਦਾ ਹੈ। ਬੱਸ ਵਿੱਚ ਬੈਠਿਆਂ ਹੋਇਆਂ  ਪੁਰਾਣੇ ਦਿਨਾਂ ਨੂੰ ਯਾਦ ਕਰਦਿਆਂ ਹੋਇਆਂ ਉਨ੍ਹਾਂ ਨੇ ਭਾਵੁਕ ਪੋਸਟ ਸਾਂਝੀ ਕੀਤੀ ਹੈ।

ਇਸ ਭਾਵਨਾਤਮਕ ਪੋਸਟ ਵਿੱਚ ਉਨ੍ਹਾਂ ਨੇ ਲਿਖਿਆ ਹੈ ਡੈਡ ਮੇਰੇ ਪੰਜਾਬ ਰੋਡਵੇਜ਼ ਵਿੱਚ ਕੰਮ ਕਰਦੇ ਸੀ, ਜਦੋਂ ਵੀ ਮੈਂ ਇਹ ਬੱਸ ਦੇਖਦਾ ਮੈਨੂੰ ਇਦਾਂ ਲੱਗਦਾ ਜਿਵੇਂ ਸਾਡੇ ਘਰ ਦੀ ਬੱਸ ਹੋਵੇ, ਆਪਣਾ ਕੁਝ ਵੀ ਨਹੀਂ, ਤੇ ਸਭ ਕੁਝ ਆਪਣਾ ਹੀ ਆ, ਜੇ ਕਦੇ ਬਿਨਾਂ ਦੱਸੇ ਚਲਾ ਗਿਆ ਤਾਂ ਸਮਝਿਓ ਕੁਝ ਹੀ ਗਿਆ, ਮਰਜ਼ੀ ਨਾਲ, ਜਿੰਨਾ ਚਿਰ ਸਾਥ ਆ, ਉਹਦੇ ਭਾਣੇ ਵਿੱਚ ਆ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।