Diljiit Dosanjh first Indian to perform at Coachella: ਪੰਜਾਬੀ ਅਦਾਕਾਰ ਅਤੇ ਗਾਇਕ ਦਿਲਜੀਤ ਦੋਸਾਂਝ ਦੇ ਨਾਂ ਇੱਕ ਵੱਡੀ ਉਪਲੱਬਧੀ ਲੱਗੀ ਹੈ। ਉਨ੍ਹਾਂ ਨੇ ਪੰਜਾਬੀਆਂ ਦੀ ਨਾ ਸਿਰਫ ਦੇਸ਼ ਸਗੋਂ ਵਿਦੇਸ਼ ਵਿੱਚ ਵੀ ਬੱਲੇ-ਬੱਲੇ ਕਰਵਾਈ ਹੈ। ਦੱਸ ਦੇਈਏ ਕਿ ਫਿਲਮ ਚਮਕੀਲਾ ਤੋਂ ਬਾਅਦ ਕਲਾਕਾਰ ਕੋਚੈਲਾ 'ਚ ਆਪਣੀ ਪਰਫਾਰਮ ਨੂੰ ਲੈ ਸੁਰਖੀਆਂ ਬਟੋਰ ਰਹੇ ਹਨ। ਇਸ ਵਿਚਕਾਰ ਖਾਸ ਗੱਲ ਇਹ ਹੈ ਕਿ ਦਿਲਜੀਤ ਦੋਸਾਂਝ ਕੋਚੈਲਾ ਵਿੱਚ ਪਰਫਾਰਮ ਕਰਨ ਵਾਲੇ ਪਹਿਲੇ ਭਾਰਤੀ ਹਨ। ਇਸ ਲਈ ਇਹ ਪੰਜਾਬੀਆਂ ਲਈ ਵੀ ਮਾਣ ਵਾਲੀ ਗੱਲ ਹੈ।
ਪੰਜਾਬੀ ਕਲਾਕਾਰ ਦਿਲਜੀਤ ਦੋਸਾਂਝ ਵੱਲੋਂ ਸਾਂਝੀ ਕੀਤੀ ਗਈ ਵੀਡੀਓ ਉੱਪਰ ਪ੍ਰਸ਼ੰਸ਼ਕ ਵੀ ਆਪਣੀ ਖੁਸ਼ੀ ਜ਼ਾਹਿਰ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਕੈਲੀਫੋਰਨੀਆ ਵਿੱਚ ਇਤਿਹਾਸਕ ਰਾਤ ਅਤੇ ਪੰਜਾਬ ਅਤੇ ਵਿਸ਼ਵ ਭਰ ਦੇ ਸਮੁੱਚੇ ਡਾਇਸਪੋਰਾ ਲਈ ਮਾਣ, ਪ੍ਰੇਰਨਾਦਾਇਕ, ਪਲ...ਇੱਕ ਹੋਰ ਪ੍ਰਸ਼ੰਸ਼ਕ ਨੇ ਕਮੈਂਟ ਕਰ ਕਿਹਾ ਟੌਹਰ ਸਿੰਘ ਦੀ... ਇਸ ਤੋਂ ਇਲਾਵਾ ਪ੍ਰਸ਼ੰਸ਼ਕ ਇਸ ਵੀਡੀਓ ਉੱਪਰ ਹਾਰਟ ਇਮੋਜ਼ੀ ਵੀ ਸਾਂਝੇ ਕਰ ਰਹੇ ਹਨ। ਪੰਜਾਬੀ ਗਾਇਕ ਕਰਨ ਔਜਲਾ ਨੇ ਵੀ ਇਸ ਉੱਪਰ ਆਪਣੀ ਖੁਸ਼ੀ ਜ਼ਾਹਿਰ ਕੀਤੀ ਹੈ। ਕਲਾਕਾਰ ਨੇ ਆਪਣੀ ਇੰਸਟਾਗ੍ਰਾਮ ਸਟੋਰੀ ਸ਼ੇਅਰ ਕਰਦੇ ਹੋਏ ਉਸਦੇ ਕੈਪਸ਼ਨ ਵਿੱਚ ਲਿਖਿਆ, ਇਤਿਹਾਸਕ... ਦਿਲਜੀਤ ਦੋਸਾਂਝ ਕੋਚੈਲਾ...