ਪੜਚੋਲ ਕਰੋ
Advertisement
ਦਿਲਜੀਤ ਦੋਸਾਂਝ ਨੇ ਇੱਕ ਵਾਰ ਫੇਰ ਸੋਸ਼ਲ ਮੀਡੀਆ 'ਤੇ ਪੁੱਛਿਆ ਲੀਡਰਾਂ ਤੋਂ ਸਵਾਲ, ਜਾਣੋ ਕੀ ਮਿਲੀਆ ਜਵਾਬ
ਪੰਜਾਬੀ ਗਾਇਕ ਅਤੇ ਐਕਟਰ ਦਿਲਜੀਤ ਦੋਸਾਂਝ ਨੇ ਸੋਸ਼ਲ ਮੀਡੀਆ 'ਤੇ ਇੱਕ ਸਵਾਲ ਕਰਦਿਆ ਕਵੀਤਾ ਦੀ ਲਾਈਨਾਂ ਸ਼ੇਅਰ ਕੀਤੀਆਂ। ਜਿਨ੍ਹਾਂ 'ਚ ਕਿਸਾਨ ਦੀ ਹਾਲਤ ਬਾਰੇ ਸਵਾਲ ਕੀਤਾ ਗਿਆ ਹੈ।
ਚੰਡੀਗੜ੍ਹ: ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪੰਜਾਬ ਦੇ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਕਰਕੇ ਹੁਣ ਉਨ੍ਹਾਂ ਨੇ ਲੀਡਰਾਂ ਦੇ ਰਾਹ ਰੋਕਣ ਦਾ ਰੁਖ ਇਖ਼ਤਿਆਰ ਕਰ ਲਿਆ ਹੈ। ਪਰ ਇਸ ਦੇ ਨਾਲ ਹੀ ਕਿਸਾਨਾਂ ਨੂੰ ਪਹਿਲਾਂ ਤੋਂ ਹੀ ਪੰਜਾਬੀ ਕਲਾਕਾਰਾਂ ਵਲੋਂ ਪੂਰਾ ਸਾਥ ਮਿਲ ਰਿਹਾ ਹੈ। ਜਿਸ 'ਚ ਦਿਲਜੀਤ ਦੋਸਾਂਝ ਦਾ ਨਾਂ ਵੀ ਅੱਗੇ ਹੈ।
ਹਾਲ ਹੀ 'ਚ ਦਿਲਜੀਤ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਇੱਕ ਕਵਿਤਾ ਦੀਆਂ ਲਾਈਨਾਂ ਨੂੰ ਸ਼ੇਅਰ ਕਰਦਿਆਂ ਇਸ ਨੂੰ "ਪਤਾ ਤਾਂ ਹੋਣਾ ਤੁਹਾਨੂੰ ਜਨਾਬ,,," ਕੈਪਸ਼ਨ ਦੇ ਕੇ ਸ਼ੇਅਰ ਕੀਤਾ ਹੈ। ਦਿਲਜੀਤ ਦੁਸਾਂਝ ਨੇ ਕਿਸਾਨਾਂ ਦੇ ਸੰਘਰਸ਼ ਅਤੇ ਹਾਥਰਸ ਸਮੂਹਿਕ ਜਬਰ ਜਨਾਹ ਮੁੱਦਿਆਂ 'ਤੇ ਲਿਖੀ ਇੱਕ ਭਾਵੁਕ ਨਜ਼ਮ ''ਪਤਾ ਤਾਂ ਹੋਣੈ ਤੁਹਾਨੂੰ ਜਨਾਬ'' ਨੇ ਉਸਦੇ ਫੈਂਸ ਦੇ ਦਿਲ ਝੰਜੋੜ ਕੇ ਰੱਖ ਦਿੱਤੇ ਹਨ। ਇਹੀ ਨਹੀਂ ਦਿਲਜੀਤ ਦੇ ਇਸ ਟਵੀਟ 'ਤੇ ਬੀਜੇਪੀ ਆਗੂ ਆਰਪੀ ਸਿੰਘ ਦਾ ਜਵਾਬ ਆਇਆ ਹੈ।
ਵੇਖੋ ਦੋਵਾਂ ਦੇ ਟਵੀਟ:
Pata Tan Hona Tuanu Janaab... 🙏🏾 pic.twitter.com/2OFZIly2Dk
— DILJIT DOSANJH (@diljitdosanjh) October 2, 2020
ਇਹੀਂ ਨਹੀਂ ਦਿਲਜੀਤ ਦੋਸਾਂਝ ਨੇ ਉੱਤਰ ਪ੍ਰਦੇਸ਼ ਦੇ ਹਾਥਰਸ 'ਚ 19 ਸਾਲਾ ਲੜਕੀ ਨਾਲ ਹੋਈ ਦਰਿੰਦਗੀ ਦੀ ਘਟਨਾ 'ਤੇ ਵੀ ਟਿੱਪਣੀ ਕੀਤੀ ਹੈ ਕਿ ਉਸਦਾ ਪਰਿਵਾਰ ਪੀੜਾ ਵਿਚ ਹੈ ਤੇ ਹੁਣ ਇਸ ਮੁੱਦੇ 'ਤੇ ਰਾਜਨੀਤੀ ਵੀ ਹੋਵੇਗੀ।Janaab Sanu Te Patta Hai Par Tanu Patta Hai Ki Nahi https://t.co/hxmfp0kwrq pic.twitter.com/LQzupaTyOe
— R.P. Singh: (@rpsinghkhalsa) October 3, 2020
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਤਕਨਾਲੌਜੀ
Advertisement