Diljit Dosanjh Visit Golden Temple: ਦੁਨੀਆ ਭਰ ਵਿੱਚ ਪੰਜਾਬੀਆਂ ਦਾ ਮਾਣ ਵਧਾਉਣ ਵਾਲਾ ਪੰਜਾਬੀ ਕਲਾਕਾਰ ਦਿਲਜੀਤ ਦੋਸਾਂਝ ਲਗਾਤਾਰ ਸੁਰਖੀਆਂ ਦਾ ਵਿਸ਼ਾ ਬਣਿਆ ਹੋਈਆ ਹੈ। ਦੱਸ ਦੇਈਏ ਕਿ ਵਿਦੇਸ਼ ਵਿੱਚ ਆਪਣੇ ਸ਼ੋਅਜ਼ ਰਾਹੀਂ ਵਾਹੋ-ਵਾਹੀ ਖੱਟਣ ਵਾਲਾ ਗਲੋਬਲ ਸਟਾਰ ਇਨ੍ਹੀਂ ਦਿਨੀ ਆਪਣੀ ਫਿਲਮ ਜੱਟ ਐਂਡ ਜੂਲੀਅਟ-3 ਨੂੰ ਲੈ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਵਿਚਾਲੇ ਕਲਾਕਾਰ ਪੰਜਾਬ ਦੌਰੇ ਤੇ ਹੈ। ਇਸ ਦੌਰਾਨ ਉਨ੍ਹਾਂ ਨੂੰ ਲੁਧਿਆਣਾ ਤੋਂ ਬਾਅਦ ਅੰਮ੍ਰਿਤਸਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੇਖਿਆ ਗਿਆ। 



ਦਰਅਸਲ, ਕਲਾਕਾਰ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਬਹੁਤ ਹੀ ਪਿਆਰਾ ਵੀਡੀਓ ਸ਼ੇਅਰ ਕੀਤਾ ਹੈ। ਜਿਸ ਨੇ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚਿਆ ਹੋਇਆ ਹੈ। ਇਸ ਦੌਰਾਨ ਦਿਲਜੀਤ ਦੋਸਾਂਝ ਦਾ ਸਾਦਗੀ ਭਰਿਆ ਅੰਦਾਜ਼ ਵੇਖ ਹਰ ਕੋਈ ਹੈਰਾਨ ਰਹਿ ਗਿਆ। ਉਹ ਸਾਦਾ ਚਿੱਟਾ ਕੁੜਤਾ ਅਤੇ ਭਗਵੀਂ ਪੱਗ ਪਹਿਨ ਕੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਪੰਜਾਬੀ ਕਲਾਕਾਰ ਦਾ ਇਹ ਵੀਡੀਓ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਦਰਬਾਰ ਸਾਹਿਬ ਦੇ ਮੁੱਖ ਗੁਰੂਘਰ ਲਿਜਾਣ ਸਮੇਂ ਉਨ੍ਹਾਂ ਨੇ ਆਮ ਸ਼ਰਧਾਲੂ ਵਾਂਗ ਦਰਸ਼ਨ ਕੀਤੇ ਅਤੇ ਫੁੱਲਾਂ ਦੀ ਵਰਖਾ ਕੀਤੀ। ਉਨ੍ਹਾਂ ਸਵੇਰੇ ਇੱਥੇ ਪਾਲਕੀ ਸਾਹਿਬ ਦੀ ਸੇਵਾ ਵੀ ਕੀਤੀ। ਗੁਰੂਘਰ ਵਿੱਚ ਬੈਠ ਕੇ ਕੀਰਤਨ ਸਰਵਣ ਕੀਤਾ। ਤੁਸੀ ਵੀ ਵੇਖੋ ਇਹ ਖਾਸ ਵੀਡੀਓ...






 


ਦੱਸ ਦੇਈਏ ਕਿ ਦਿਲਜੀਤ ਦੋਸਾਂਝ ਕੁਝ ਦਿਨ ਪਹਿਲਾਂ ਚੰਡੀਗੜ੍ਹ ਸਨ ਅਤੇ ਉਨ੍ਹਾਂ ਨੇ ਰੁੱਖ ਲਗਾਉਣ ਦਾ ਸੰਦੇਸ਼ ਦਿੱਤਾ ਸੀ। ਉਨ੍ਹਾਂ ਨੇ ਇਸ ਦੀ ਵੀਡੀਓ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝਾ ਵੀ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਨੀਰੂ ਬਾਜਵਾ ਨਾਲ ਆਪਣੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਸਨ। ਇਹ ਤਸਵੀਰਾਂ ਚੰਡੀਗੜ੍ਹ ਦੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਹਾਲ ਹੀ ਵਿੱਚ ਰੁੱਖ ਲਗਾ ਕੇ ਵਾਤਾਵਰਨ ਨੂੰ ਬਚਾਉਣ ਦਾ ਸੁਨੇਹਾ ਵੀ ਦਿੱਤਾ।






 


ਵਰਕਫੰਰਟ ਦੀ ਗੱਲ ਕਰਿਏ ਤਾਂ ਦਿਲਜੀਤ ਆਪਣੀ ਫਿਲਮ ਜੱਟ ਐਂਡ ਜੂਲੀਅਟ-3 ਦੇ ਪ੍ਰਮੋਸ਼ਨ ਵਿੱਚ ਵਿਅਸਤ ਹਨ। ਫਿਲਮ ਇਸ ਮਹੀਨੇ ਦੀ 27 ਤਰੀਕ ਨੂੰ ਰਿਲੀਜ਼ ਹੋ ਰਹੀ ਹੈ। ਦਿਲਜੀਤ ਦੇ ਪ੍ਰਸ਼ੰਸਕ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।