CBFC On Diljit Dosanjh s film Ghallughara: ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਸੁਰਖੀਆਂ ਵਿੱਚ ਬਣੇ ਹੋਏ ਹਨ। ਦੱਸ ਦੇਈਏ ਕਿ ਇਸਦੀ ਵਜ੍ਹਾਂ ਉਨ੍ਹਾਂ ਦੀ ਆਉਣ ਵਾਲੀ ਫਿਲਮ 'ਘੱਲੂਘਾਰਾ' ਹੈ। ਇਸ ਫਿਲਮ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਫ਼ਿਲਮ ਦੀ ਰਿਲੀਜ਼ ਤੋਂ ਪਹਿਲਾਂ ਹੀ ਇਸ ਉੱਪਰ ਸੈਂਸਰ ਬੋਰਡ ਦੀ ਕੈਂਚੀ ਚੱਲ ਗਈ ਹੈ। ਇਹ ਫ਼ਿਲਮ 1990 ਦੇ ਦਹਾਕੇ 'ਚ ਪੰਜਾਬ ਦੇ ਬਗਾਵਤ ਦੇ ਦੌਰ ਦੌਰਾਨ ਇੱਕ ਉੱਘੇ ਸਿੱਖ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਹੈ। ਜਿਸ ਨੂੰ ਲੈ ਖੂਬ ਚਰਚਾ ਹੋ ਰਹੀ ਹੈ। 


ਜਾਣੋ ਕਿਉਂ ਚੱਲੀ ਸੈਂਸਰ ਬੋਰਡ ਦੀ ਕੈਂਚੀ ?


ਖ਼ਬਰਾਂ ਮੁਤਾਬਕ ਦਿਲਜੀਤ ਦੋਸਾਂਝ ਸਟਾਰਰ ਫ਼ਿਲਮ ਨੂੰ ਸੈਂਟਰਲ ਬੋਰਡ ਆਫ ਫ਼ਿਲਮ ਸਰਟੀਫਿਕੇਸ਼ਨ ਤੋਂ A ਸਰਟੀਫੀਕੇਟ ਮਿਲਿਆ ਹੈ ਪਰ ਇਸ ਦੇ ਨਾਲ ਹੀ 21 ਕੱਟ ਵੀ ਲਾਏ ਹਨ। ਸੈਂਟਰਲ ਬੋਰਡ ਆਫ ਫ਼ਿਲਮ ਸਰਟੀਫਿਕੇਸ਼ਨ (CBFC) ਨੇ ਫ਼ਿਲਮ 'ਚ ਕੁੱਲ 21 ਭੜਕਾਊ ਅਤੇ ਸੰਪਰਦਾਇਕ ਭਾਸ਼ਣ ਅਤੇ ਦ੍ਰਿਸ਼ਾਂ ਉੱਪਰ ਕਟੌਤੀ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਫ਼ਿਲਮ 'ਚ ਭੜਕਾਊ ਅਤੇ ਸੰਪਰਦਾਇਕ ਭਾਸ਼ਣ ਅਤੇ ਦ੍ਰਿਸ਼ ਸ਼ਾਮਲ ਹਨ, ਜੋ ਸਿੱਖ ਨੌਜਵਾਨਾਂ ਨੂੰ ਕੱਟੜਪੰਥੀ ਬਣਾਉਣ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਦੀ ਸਮਰੱਥਾ ਰੱਖਦੇ ਹਨ। 


ਇਸਦੇ ਨਾਲ ਹੀ ਸੀ. ਬੀ. ਐੱਫ. ਸੀ. ਇਸ ਗੱਲ ਦੀ ਚਿੰਤਾ ਜ਼ਾਹਿਰ ਕਰਦੇ ਹੋਏ ਕਿਹਾ ਕਿ ਫਿਲਮ ਦੇਸ਼ ਦੀ ਵਿਦੇਸ਼ ਨੀਤੀ ਅਤੇ ਪ੍ਰਭੂਸੱਤਾ ਨੂੰ ਕਿਵੇਂ ਪ੍ਰਭਾਵਿਤ ਕਰ ਸਕਦੀ ਹੈ। ਉਨ੍ਹਾਂ ਨੇ ਆਪਣੇ ਫੈਸਲੇ ਦੇ ਹਿੱਸੇ ਵਜੋਂ ਕੁਝ ਵਾਕਾਂ ਅਤੇ ਫ਼ਿਲਮ ਦੇ ਸਿਰਲੇਖ ਨੂੰ ਮਿਟਾਉਣਾ ਵੀ ਲਾਜ਼ਮੀ ਕੀਤਾ ਹੈ। ਰੋਨੀ ਸਰਕੂਵਾਲਾ ਦੀ ਅਗਵਾਈ ਵਾਲੀ ਪ੍ਰੋਡਕਸ਼ਨ ਕੰਪਨੀ ਆਰ. ਐੱਸ. ਵੀ. ਪੀ. ਫਿਲਮਜ਼ ਨੇ ਸਿਨੇਮੈਟੋਗ੍ਰਾਫ ਐਕਟ ਦੀ ਧਾਰਾ 5 ਸੀ ਦੇ ਤਹਿਤ ਬੰਬੇ ਹਾਈ ਕੋਰਟ 'ਚ ਇੱਕ ਅਰਜ਼ੀ ਦਾਇਰ ਕੀਤੀ ਗਈ ਹੈ।  


ਵਰਕਫਰੰਟ ਦੀ ਗੱਲ ਕਰਿਏ ਤਾਂ ਦਿਲਜੀਤ ਦੋਸਾਂਝ ਦੀ ਫ਼ਿਲਮ 'ਚਮਕੀਲਾ' ਵੀ ਜਲਦ ਹੀ ਰਿਲੀਜ਼ ਹੋਵੇਗੀ। ਇਸ ਫ਼ਿਲਮ 'ਚ ਪਰਿਣੀਤੀ ਚੋਪੜਾ ਵੀ ਮੁੱਖ ਭੂਮਿਕਾ 'ਚ ਹੈ। ਇਹ ਫ਼ਿਲਮ ਪੰਜਾਬੀ ਗਾਇਕ ਅਤੇ ਸੰਗੀਤਕਾਰ ਅਮਰ ਸਿੰਘ ਚਮਕੀਲਾ ਦੀ ਜ਼ਿੰਦਗੀ 'ਤੇ ਆਧਾਰਿਤ ਹੈ। ਦੱਸ ਦੇਈਏ ਕਿ ਇਹ ਫਿਲਮ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਦੀ ਬਜਾਏ ਨੈਟਫਲਿਕਸ ਉੱਪਰ ਰਿਲੀਜ਼ ਕੀਤੀ ਜਾਵੇਗੀ।