Babe Bhangra Paunde Ne Box Office Collection: ਪੰਜਾਬੀ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’ 5 ਅਕਤੂਬਰ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਈ ਹੈ। ਆਪਣੀ ਰਿਲੀਜ਼ ਤੋਂ ਬਾਅਦ ਇਹ ਫ਼ਿਲਮ ਦਰਸ਼ਕਾਂ ਦੇ ਸਿਰ ਚੜ੍ਹ ਕੇ ਬੋਲ ਰਹੀ ਹੈ, ਜਿਸ ਦਾ ਅਸਰ ਫ਼ਿਲਮ ਦੀ ਕਮਾਈ ’ਤੇ ਵੀ ਦੇਖਣ ਨੂੰ ਮਿਲ ਰਿਹਾ ਹੈ।


ਦੱਸ ਦੇਈਏ ਕਿ ਬੀਤੇ ਦਿਨੀਂ ਦਿਲਜੀਤ ਦੋਸਾਂਝ ਨੇ ‘ਬਾਬੇ ਭੰਗੜਾ ਪਾਉਂਦੇ ਨੇ’ ਫ਼ਿਲਮ ਦੀ 2 ਹਫ਼ਤਿਆਂ ਦੀ ਕਮਾਈ ਸਾਂਝੀ ਕੀਤੀ ਹੈ। ਇਸ ਫ਼ਿਲਮ ਨੇ 2 ਹਫ਼ਤਿਆਂ ’ਚ 26 ਕਰੋੜ ਰੁਪਏ ਕਮਾ ਲਏ ਹਨ। ਕਮਾਈ ਦਾ ਇਹ ਅੰਕੜਾ ਵਰਲਡਵਾਈਡ ਕਲੈਕਸ਼ਨ ਦਾ ਹੈ।









‘ਬਾਬੇ ਭੰਗੜਾ ਪਾਉਂਦੇ ਨੇ’ ਇਕ ਕਾਮੇਡੀ ਭਰਪੂਰ ਫ਼ਿਲਮ ਹੈ, ਜਿਸ ’ਚ ਦਿਲਜੀਤ ਦੋਸਾਂਝ, ਸਰਗੁਣ ਮਹਿਤਾ ਤੇ ਸੋਹੇਲ ਅਹਿਮਦ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਲਿਖਿਆ ਨਰੇਸ਼ ਕਥੂਰੀਆ ਨੇ ਹੈ ਤੇ ਇਸ ਨੂੰ ਡਾਇਰੈਕਟ ਅਮਰਜੀਤ ਸਿੰਘ ਨੇ ਕੀਤਾ ਹੈ।






ਫ਼ਿਲਮ ਦਲਜੀਤ ਥਿੰਦ ਤੇ ਦਿਲਜੀਤ ਦੋਸਾਂਝ ਵਲੋਂ ਪ੍ਰੋਡਿਊਸ ਕੀਤੀ ਗਈ ਹੈ। ਫ਼ਿਲਮ ਦੀ ਕਮਾਈ ਸਾਂਝੀ ਕਰਦਿਆਂ ਦਿਲਜੀਤ ਦੋਸਾਂਝ ਨੇ ਪ੍ਰਸ਼ੰਸਕਾਂ ਨੂੰ ਦੀਵਾਲੀ ਦੀ ਵਧਾਈ ਦਿੱਤੀ ਹੈ ਤੇ ਇਸ ਨੂੰ ਆਪਣੇ ਪਰਿਵਾਰ ਨਾਲ ਫ਼ਿਲਮ ਦੇਖ ਕੇ ਮਨਾਉਣ ਲਈ ਕਿਹਾ ਹੈ।