Diljit Dosanjh-Saweetie Song 'KHUTTI' Teaser: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਦੱਸ ਦੇਈਏ ਕਿ ਕਲਾਕਾਰ ਦਾਵਿਦੇਸ਼ੀ ਗਾਇਕਾ Saweetie ਨਾਲ ਗੀਤ 'KHUTTI' ਦਾ ਟੀਜ਼ਰ ਰਿਲੀਜ਼ ਹੋ ਚੁੱਕਾ ਹੈ। ਇਸ ਗੀਤ ਰਾਹੀਂ ਇੱਕ ਵਾਰ ਫਿਰ ਦਿਲਜੀਤ ਪ੍ਰਸ਼ੰਸਕਾਂ ਨੂੰ ਆਪਣਾ ਦੀਵਾਨਾ ਬਣਾਉਂਦੇ ਹੋਏ ਨਜ਼ਰ ਆਉਣਗੇ। ਦੋਸਾਂਝਾਵਾਲੇ ਨੇ ਆਪਣੇ ਗੀਤ ਦਾ ਟੀਜ਼ਰ ਆਊਟ ਕਰਦੇ ਹੋਏ ਇਸਦੀ ਰਿਲੀਜ਼ ਡੇਟ ਦਾ ਐਲਾਨ ਕੀਤਾ ਹੈ।
ਦੋਸਾਂਝਾਵਾਲੇ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਆਪਣੇ ਨਵੇਂ ਗੀਤ 'KHUTTI' ਦਾ ਟੀਜ਼ਰ ਸ਼ੇਅਰ ਕੀਤਾ ਹੈ। ਦੱਸ ਦੇਈਏ ਕਿ ਦਿਲਜੀਤ ਨਾਲ ਸਵੀਟੀ ਦਾ ਇਹ ਗੀਤ 22 ਮਾਰਚ ਨੂੰ ਰਿਲੀਜ਼ ਹੋਏਗਾ। ਜਿਸਦਾ ਪ੍ਰਸ਼ੰਸਕਾਂ ਨੂੰ ਵੀ ਬੇਸਬਰੀ ਨਾਲ ਇੰਤਜ਼ਾਰ ਹੈ। ਇਸ ਗੱਲ ਤੋਂ ਹਰ ਕੋਈ ਜਾਣੂ ਹੈ ਕਿ ਸਵੀਟੀ ਤੋਂ ਪਹਿਲਾਂ ਦਿਲਜੀਤ ਦੋਸਾਂਝ ਨੇ ਵਿਦੇਸ਼ੀ ਗਾਇਕਾ ਸੀਆ ਨਾਲ ਵੀ ਗੀਤ ਗਾਇਆ ਸੀ। ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਗਿਆ।
ਪੰਜਾਬੀ ਗਾਇਕ ਵੱਲੋਂ ਬੀਤੇ ਦਿਨੀਂ ਸਵੀਟੀ (Saweetie) ਨਾਲ ਕਈ ਤਸਵੀਰਾਂ ਵੀ ਸ਼ੇਅਰ ਕੀਤੀਆਂ ਗਈਆਂ ਸੀ। ਜਿਨ੍ਹਾਂ ਨੂੰ ਫੈਨਜ਼ ਨੇ ਬੇਹੱਦ ਪਸੰਦ ਕੀਤਾ। ਦਿਲਜੀਤ ਦਾ ਜਲਵਾ ਸਿਰਫ ਪੰਜਾਬੀ ਹੀ ਨਹੀਂ ਬਲਕਿ ਹਿੰਦੀ ਸਿਨੇਮਾ ਵਿੱਚ ਵੀ ਖੂਬ ਹੈ। ਇਹ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ।
ਵਰਕਫਰੰਟ ਦੀ ਗੱਲ ਕਰਿਏ ਤਾਂ ਦਿਲਜੀਤ ਜਲਦ ਹੀ ਫਿਲਮ ਅਮਰ ਸਿੰਘ ਚਮਕੀਲਾ ਵਿੱਚ ਵਿਖਾਈ ਦੇਣਗੇ। ਇਸ ਤੋਂ ਇਲਾਵਾ ਦਿਲਜੀਤ ਫਿਲਮ ਰੰਨਾ 'ਚ ਧੰਨਾ ਵਿੱਚ ਵਿਖਾਈ ਦੇਣਗੇ। ਇਸ ਫਿਲਮ ਵਿੱਚ ਇੱਕ ਵਾਰ ਫਿਰ ਤੋਂ ਦਿਲਜੀਤ ਨੂੰ ਸੋਨਮ ਬਾਜਵਾ ਅਤੇ ਸ਼ਹਿਨਾਜ਼ ਗਿੱਲ ਨਾਲ ਵੇਖਿਆ ਜਾਏਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।