Diljit Dosanjh: ਦਿਲਜੀਤ ਦੋਸਾਂਝ ਦੀ ਚੜਾਈ ਨੇ ਫਿਰ ਮਚਾਏ ਵੈਰੀ, American ਰੈਪਰ NLE Choppa ਨਾਲ ਮਿਲ ਕੀਤਾ ਧਮਾਕਾ
Diljit Dosanjh: ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇਸ਼ ਦੇ ਨਾਲ-ਨਾਲ ਵਿਦੇਸ਼ਾਂ 'ਚ ਵੀ ਆਪਣੀ ਆਵਾਜ਼ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਨਜ਼ਰ ਆ ਰਹੇ ਹਨ। ਦੇਸ਼ ਅਤੇ ਵਿਦੇਸ਼ ਵਿੱਚ ਗਾਇਕ ਦੀ ਦਿਨੋਂ ਦਿਨ ਵੱਧਦੀ ਪ੍ਰਸਿੱਧੀ ਨੂੰ
Diljit Dosanjh: ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇਸ਼ ਦੇ ਨਾਲ-ਨਾਲ ਵਿਦੇਸ਼ਾਂ 'ਚ ਵੀ ਆਪਣੀ ਆਵਾਜ਼ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਨਜ਼ਰ ਆ ਰਹੇ ਹਨ। ਦੇਸ਼ ਅਤੇ ਵਿਦੇਸ਼ ਵਿੱਚ ਗਾਇਕ ਦੀ ਦਿਨੋਂ ਦਿਨ ਵੱਧਦੀ ਪ੍ਰਸਿੱਧੀ ਨੂੰ ਵੇਖ ਹਰ ਕੋਈ ਹੈਰਾਨ ਹੈ। ਇਸ ਵਿਚਾਲੇ ਹੁਣ ਪ੍ਰਸ਼ੰਸਕਾਂ ਲਈ ਇੱਕ ਖਾਸ ਖਬਰ ਸਾਹਮਣੇ ਆ ਰਹੀ ਹੈ। ਆਪਣੇ ਲਾਈਵ ਕੰਸਰਟ ਦੇ ਵਿਚਾਲੇ ਕਲਾਕਾਰ ਨੇ ਪ੍ਰਸ਼ੰਸਕਾਂ ਨੂੰ ਖਾਸ ਤੋਹਫਾ ਦਿੱਤਾ ਹੈ।
ਦਰਅਸਲ, ਦਿਲਜੀਤ ਜਲਦੀ ਹੀ ਅਮਰੀਕੀ ਰੈਪਰ NLE ਚੋਪਾ (NLE Choppa) ਨਾਲ ਆਪਣਾ ਨਵਾਂ ਗੀਤ ਲੈ ਕੇ ਆ ਰਹੇ ਹਨ। ਪ੍ਰਸ਼ੰਸਕਾਂ ਨੂੰ ਉਤਸ਼ਾਹਿਤ ਕਰਨ ਲਈ ਗਾਇਕ ਵੱਲੋਂ ਇਸ ਗੀਤ ਦੀ ਇਕ ਝਲਕ ਸ਼ੇਅਰ ਕੀਤੀ ਗਈ ਹੈ। ਗਾਇਕ-ਅਦਾਕਾਰ ਨੇ ਆਪਣੇ ਇੰਸਟਾਗ੍ਰਾਮ 'ਤੇ ਇਸ ਗੀਤ ਦਾ ਟੀਜ਼ਰ ਰਿਲੀਜ਼ ਕੀਤਾ ਹੈ।
View this post on Instagram
ਇਸ ਦਿਨ ਰਿਲੀਜ਼ ਹੋਵੇਗਾ ਗੀਤ
ਜਾਣਕਾਰੀ ਲਈ ਦੱਸ ਦੇਈਏ ਕਿ ਦਿਲਜੀਤ ਦੋਸਾਂਝ ਅਤੇ NLE ਚੋਪਾ ਦਾ ਗੀਤ ਮੁਹੰਮਦ ਅਲੀ 26 ਜੁਲਾਈ ਨੂੰ ਰਿਲੀਜ਼ ਹੋਵੇਗਾ। ਇਸ ਤੋਂ ਪਹਿਲਾਂ ਇਸ ਗੀਤ ਦੇ ਟੀਜ਼ਰ ਨੇ ਪ੍ਰਸ਼ੰਸਕਾਂ ਦਾ ਉਤਸ਼ਾਹ ਵਧਾ ਦਿੱਤਾ ਹੈ। ਅੱਜ ਯਾਨੀ ਵੀਰਵਾਰ ਨੂੰ ਦਿਲਜੀਤ ਦੋਸਾਂਝ ਨੇ ਇਸ ਗੀਤ ਦਾ ਵੀਡੀਓ ਸ਼ੇਅਰ ਕੀਤਾ ਅਤੇ ਕੈਪਸ਼ਨ 'ਚ ਲਿਖਿਆ, 'ਸਰਪ੍ਰਾਈਜ਼।' ਇਸ ਗੀਤ ਵਿੱਚ ਦਿਲਜੀਤ ਨੇ ਅਮਰੀਕੀ ਰੈਪਰ ਐਨਐਲਈ ਚੋਪਾ ਨਾਲ ਕੰਮ ਕੀਤਾ ਹੈ। ਜਿਸ ਉੱਪਰ ਪ੍ਰਸ਼ੰਸਕ ਵੀ ਆਪਣੀ ਖੁਸ਼ੀ ਜ਼ਾਹਿਰ ਕਰ ਰਹੇ ਹਨ। ਉਨ੍ਹਾਂ ਵੱਲੋਂ ਕਮੈਂਟਸ ਕਰ ਲਗਾਤਾਰ ਆਪਣੀਆਂ ਪ੍ਰਤੀਕਿਰਿਆਵਾਂ ਦਿੱਤੀਆਂ ਜਾ ਰਹੀਆਂ ਹਨ।
ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਦਿਲਜੀਤ ਦੀ ਫਿਲਮ ਜੱਟ ਐਂਡ ਜੁਲੀਅਟ 3 ਰਿਲੀਜ਼ ਹੋਈ ਹੈ। ਇਸ ਫਿਲਮ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਜਾ ਰਿਹਾ ਹੈ। ਇਹ ਫਿਲਮ ਬਾੱਕਸ ਆਫਿਸ ਉੱਪਰ ਕਈ ਵੱਡੇ ਰਿਕਾਰਡ ਤੋੜ ਰਹੀ ਹੈ। ਫਿਲਮ ਵਿੱਚ ਦਿਲਜੀਤ ਦੇ ਨਾਲ ਨੀਰੂ ਬਾਜਵਾ ਅਤੇ ਜੈਸਮੀਨ ਬਾਜਵਾ ਅਹਿਮ ਭੂਮਿਕਾ ਵਿੱਚ ਨਜ਼ਰ ਆ ਰਹੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।