Durga Rangila Birthday: ਪੰਜਾਬੀ ਸੰਗੀਤ ਜਗਤ ਦੇ ਦਿੱਗਜ ਗਾਇਕ ਦੁਰਗਾ ਰੰਗੀਲਾ ਵੱਲੋਂ ਹਾਲ ਹੀ ਵਿੱਚ ਆਪਣਾ ਜਨਮਦਿਨ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਪੁੱਤਰ ਕਮਲ ਰੰਗੀਲਾ ਵੱਲੋਂ ਕਲਾਕਾਰ ਨੂੰ ਜਨਮਦਿਨ ਦੀ ਵਧਾਈ ਦਿੱਤੀ ਗਈ। ਕਮਲ ਨੇ ਪਿਤਾ ਨਾਲ ਸੋਸ਼ਲ ਮੀਡੀਆ ਹੈਂਡਲ ਉੱਪਰ ਖਾਸ ਤਸਵੀਰਾ ਸ਼ੇਅਰ ਕਰਦੇ ਹੋਏ ਲਿਖਿਆ, ਮੈਂ ਸਭ ਤੋਂ ਖੁਸ਼ਕਿਸਮਤ ਵਿਅਕਤੀ ਹਾਂ ਜੋ ਤੁਹਾਡੇ ਵਰਗਾ ਪਿਤਾ ਮੈਨੂੰ ਮਿਲੇ। ਮੇਰੇ ਸਭ ਤੋਂ ਵੱਡੇ ਸਮਰਥਕ ਨੂੰ ਜਨਮ ਦਿਨ ਮੁਬਾਰਕ...





 
ਉੱਥੇ ਹੀ ਕਮਲ ਰੰਗੀਲਾ ਵੱਲ਼ੋਂ ਸਾਂਝੀਆਂ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ਉੱਪਰ ਪ੍ਰਸ਼ੰਸਕ ਵੀ ਲਗਾਤਾਰ ਕਮੈਂਟ ਕਰ ਰਹੇ ਹਨ। ਇਸ ਗੱਲ ਤੋਂ ਤੁਸੀ ਬਖੂਬੀ ਜਾਣੂ ਹੋਵੋਗੇ ਕਿ ਦੁਰਗਾ ਰੰਗੀਲਾ ਜਿਨ੍ਹਾਂ ਨੇ ਗਾਇਕੀ ਦਾ ਹਰ ਰੰਗ ਗਾਇਆ ਹੈ। ਉਨ੍ਹਾਂ ਦੇ ਗੀਤਾਂ ਵਿੱਚੋਂ ਸੂਫ਼ੀ ਰੰਗ ਦੇ ਨਾਲ-ਨਾਲ ਲੋਕ ਗੀਤ, ਧਾਰਮਿਕ ਅਤੇ ਹਰ ਰੰਗ ਵੇਖਣ ਨੂੰ ਮਿਲਦਾ ਹੈ। ਪੰਜਾਬੀ ਕਲਾਕਾਰ ਨੂੰ ਬਚਪਨ ਤੋਂ ਹੀ ਸੰਗੀਤ ਵਿੱਚ ਬੇਹੱਦ ਦਿਲਚਸਪੀ ਰਹੀ। ਜਿਸਦੇ ਚੱਲਦੇ ਉਨ੍ਹਾਂ ਗਾਇਕੀ ਨੂੰ ਆਪਣਾ ਪੇਸ਼ਾ ਬਣਾਇਆ। 


ਦੱਸ ਦੇਈਏ ਕਿ ਦੁਰਗਾ ਰੰਗੀਲਾ ਨੂੰ ਬਚਪਨ ਤੋਂ ਹੀ ਗਾਉਣ ਦਾ ਸ਼ੌਂਕ ਸੀ ਅਤੇ ਪ੍ਰਾਇਮਰੀ ਸਕੂਲ ‘ਚ ਪੜ੍ਹਾਈ ਦੌਰਾਨ ਉਹ ਆਪਣੇ ਹੁਨਰ ਦਾ ਮੁਜ਼ਾਹਰਾ ਸਕੂਲ ਦੇ ਪ੍ਰੋਗਰਾਮਾਂ ‘ਚ ਕਰਦੇ ਰਹਿੰਦੇ ਸਨ। ਦੁਰਗਾ ਰੰਗੀਲਾ ਦੇ ਸੁਪਰਹਿੱਟ ਪੰਜਾਬੀ ਗੀਤਾਂ ਵਿੱਚ ਖੁਫ਼ਿਆ ਜਸ਼ਨ, ਇਸ਼ਕ, ਪੁੱਤ ਪਰਦੇਸੀ ਕਾਲ਼ੀ ਗਾਨੀ ਮਿੱਤਰਾਂ ਦੀ, ਜ਼ਿੰਦਗੀ, ਕਈ ਸੁਪਰ ਹਿੱਟ ਗੀਤ ਸ਼ਾਮਿਲ ਹਨ। ਉਨ੍ਹਾਂ ਨੇ ਬਾਲੀਵੁੱਡ ‘ਚ ਫ਼ਿਲਮ ‘ਸ਼ਹੀਦ ਉਧਮ ਸਿੰਘ’ ‘ਚ ‘ਉੱਥੇ ਅਮਲਾਂ ਦੇ ਹੋਣੇ ਨੇ ਨਬੇੜੇ’ ਗੀਤ ਗਾਇਆ ਸੀ।


ਦੁਰਗਾ ਰੰਗੀਲਾ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਅੱਜ ਵੀ ਉਹ ਆਪਣੇ ਸਟੇਜ ਸ਼ੋਅ ਨਾਲ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੇ ਹਨ। ਜਿਨ੍ਹਾਂ ਨੂੰ ਪ੍ਰਸ਼ੰਸਕਾਂ ਦਾ ਭਰਮਾ ਹੁੰਗਾਰਾ ਮਿਲਦਾ ਹੈ। ਗੱਲ ਜੇਕਰ ਦੁਰਗਾ ਰੰਗੀਲਾ ਦੇ ਪੁੱਤਰ ਦੀ ਕਰਿਏ ਤਾਂ ਉਹ ਵੀ ਪੰਜਾਬੀ ਸੰਗੀਤ ਜਗਤ ਵਿੱਚ ਆਪਣੀ ਪਛਾਣ ਬਣਾ ਰਿਹਾ ਹੈ। ਦਰਅਸਲ, ਉਸਨੇ ਵੀ ਗਾਇਕੀ ਦੇ ਖੇਤਰ ਨੂੰ ਆਪਣਾ ਪੇਸ਼ਾ ਚੁਣਿਆ ਹੈ। ਉਹ ਅਕਸਰ ਪਿਤਾ ਨਾਲ ਸਟੇਜ ਸ਼ੋਅ ਦੌਰਾਨ ਵੀ ਦਿਖਾਈ ਦਿੰਦੇ ਹਨ।