Diljit Dosanjh Wishes Fans For Eid: ਦੇਸ਼ ਭਰ 'ਚ ਮੁਸਲਿਮ ਭਾਈਚਾਰੇ ਵੱਲੋਂ ਅੱਜ ਈਦ ਮਨਾਈ ਜਾ ਰਹੀ ਹੈ। ਈਦ ਦਾ ਤਿਉਹਾਰ ਚੰਦ ਨੂੰ ਦੇਖ ਕੇ ਮਨਾਇਆ ਜਾਂਦਾ ਹੈ। ਇਸ ਮੌਕੇ ਫਿਲਮੀ ਸਿਤਾਰਿਆਂ ਵੱਲੋਂ ਵੀ ਪ੍ਰਸ਼ੰਸਕਾਂ ਨੂੰ ਖਾਸ ਤਰੀਕੇ ਨਾਲ ਵਧਾਈ ਦਿੱਤੀ ਜਾ ਰਹੀ ਹੈ। ਇਸ ਵਿਚਾਲੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਵੀ ਪ੍ਰਸ਼ੰਸਕਾਂ ਨੂੰ ਈਦ ਦੀ ਖਾਸ ਤਰੀਕੇ ਨਾਲ ਵਧਾਈ ਦਿੱਤੀ ਗਈ ਹੈ। ਦਰਅਸਲ, ਦੋਸਾਂਝਾਵਾਲੇ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਖਾਸ ਵੀਡੀਓ ਸ਼ੇਅਰ ਕੀਤਾ ਗਿਆ ਹੈ, ਜਿਸ ਵਿੱਚ ਉਹ ਈਦ ਮੌਕੇ ਵਧਾਈ ਦਿੰਦੇ ਹੋਏ ਵਿਖਾਈ ਦੇ ਰਹੇ ਹਨ। 


ਦਿਲਜੀਤ ਦੋਸਾਂਝ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਵੀਡੀਓ ਸ਼ੇਅਰ ਕਰ ਕੈਪਸ਼ਨ ਵਿੱਚ ਲਿਖਿਆ, EID MUBARAK 🙏🏽... ਇਸ ਵੀਡੀਓ ਵਿੱਚ ਦਿਲਜੀਤ ਨੂੰ ਤੁਸੀ ਮੁਸਲਿਮ ਲੋਕਾਂ ਨਾਲ ਖਾਸ ਸਮਾਂ ਬਤੀਤ ਕਰਦੇ ਹੋਏ ਉਨ੍ਹਾਂ ਨਾਲ ਗੱਲਾਂ ਕਰਦੇ ਹੋਏ ਵੇਖ ਸਕਦੇ ਹੋ। ਇਹ ਵੀਡੀਓ ਹਰ ਕਿਸੇ ਨੂੰ ਖੂਬ ਪ੍ਰਭਾਵਿਤ ਕਰ ਰਿਹਾ ਹੈ। ਇਸ ਵੀਡੀਓ ਵਿੱਚ ਦਿਲਜੀਤ ਦੀ ਸਾਦਗੀ ਪ੍ਰਸ਼ੰਸਕਾਂ ਨੂੰ ਆਪਣਾ ਦੀਵਾਨਾ ਬਣਾ ਰਹੀ ਹੈ।

ਫੈਨਜ਼ ਵੱਲੋਂ ਵੀਡੀਓ ਤੇ ਦਿੱਤੀ ਗਈ ਪ੍ਰਤੀਕਿਰਿਆ


ਗਾਇਕ ਵੱਲੋਂ ਸ਼ੇਅਰ ਕੀਤੇ ਗਏ ਇਸ ਵੀਡੀਓ ਉੱਪਰ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟ ਕੀਤੇ ਜਾ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਇਹ ਬੰਦਾ ਸਾਰੇ ਧਰਮਾਂ ਦਾ ਸਤਿਕਾਰ ਕਰਦਾ 🙌... ਇੱਕ ਹੋਰ ਯੂਜ਼ਰ ਨੇ ਕਮੈਂਟ ਕਰਦੇ ਹੋਏ ਕਿਹਾ ਤੁਸੀ ਮਹਾਨ ਹੋ 😍 ਈਦ ਮੁਬਾਰਕ 🌙... ਇਸ ਤੋਂ ਇਲਾਵਾ ਪ੍ਰਸ਼ੰਸਕ ਲਗਾਤਾਰ ਕਲਾਕਾਰ ਦੀ ਪੋਸਟ ਉੱਪਰ ਪਿਆਰ ਬਰਸਾ ਰਹੇ ਹਨ।





 


ਵਰਕਫਰੰਟ ਦੀ ਗੱਲ ਕਰਿਏ ਤਾਂ ਦਿਲਜੀਤ ਦੋਸਾਂਝ ਜਲਦ ਹੀ ਫਿਲਮ ਜੱਟ ਐਂਡ ਜੁਲੀਅਟ 3, ਰੰਨਾ 'ਚ ਧੰਨਾਂ ਵਿੱਚ ਨਜ਼ਰ ਆਉਣ ਵਾਲੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੀ ਫਿਲਮ ਅਮਰ ਸਿੰਘ ਚਮਕੀਲਾ 12 ਅਪ੍ਰੈਲ ਨੂੰ ਨੈਟਫਲਿਕਸ ਉੱਪਰ ਰਿਲੀਜ਼ ਹੋਣ ਜਾ ਰਹੀ ਹੈ। ਜਿਸ ਵਿੱਚ ਉਹ ਚਮਕੀਲੇ ਦੇ ਕਿਰਦਾਰ ਵਿੱਚ ਵਿਖਾਈ ਦੇਣਗੇ। ਇਸ ਫਿਲਮ ਵਿੱਚ ਪਰਿਣੀਤੀ ਚੋਪੜਾ ਮਰਹੂਮ ਗਾਇਕ ਅਮਰਜੋਤ ਦੇ ਕਿਰਦਾਰ ਵਿੱਚ ਨਜ਼ਰ ਆਏਗੀ।