Punjabi Singer: ਪੰਜਾਬੀ ਗਾਇਕ ਦੇ ਖੁਲਾਸੇ ਤੋਂ ਬਾਅਦ ਮੱਚੀ ਤਰਥੱਲੀ, ਸੰਗੀਤ ਜਗਤ 'ਚ ਫੈਲੀ ਦਹਿਸ਼ਤ; ਮਸ਼ਹੂਰ ਹਸਤੀ ਬੋਲੀ- ਮੇਰੀ ਰੇਕੀ ਹੋ ਰਹੀ, ਕਈ ਵਾਰ ਬਦਲੇ ਘਰ...
Punjabi Singer Singga: ਪੰਜਾਬੀ ਗਾਇਕ ਅਤੇ ਅਦਾਕਾਰ ਸਿੰਗਾ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੀ ਗਾਇਕੀ ਦੀ ਸ਼ੁਰੂਆਤ ਨਾਲ ਹੀ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਵੱਖਰੀ ਪਛਾਣ ਕਾਇਮ ਕੀਤੀ। ਦੱਸ ਦੇਈਏ ਕਿ ਪੰਜਾਬੀ

Punjabi Singer Singga: ਪੰਜਾਬੀ ਗਾਇਕ ਅਤੇ ਅਦਾਕਾਰ ਸਿੰਗਾ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੀ ਗਾਇਕੀ ਦੀ ਸ਼ੁਰੂਆਤ ਨਾਲ ਹੀ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਵੱਖਰੀ ਪਛਾਣ ਕਾਇਮ ਕੀਤੀ। ਦੱਸ ਦੇਈਏ ਕਿ ਪੰਜਾਬੀ ਕਲਾਕਾਰ ਨਾ ਸਿਰਫ ਆਪਣੀ ਪੇਸ਼ੇਵਰ ਸਗੋਂ ਨਿੱਜੀ ਜ਼ਿੰਦਗੀ ਦੇ ਚੱਲਦਿਆਂ ਵੀ ਸੁਰਖੀਆਂ ਵਿੱਚ ਰਿਹਾ। ਹਾਲ ਹੀ ਵਿੱਚ ਕਲਾਕਾਰ ਵੱਲੋਂ ਇੱਕ ਹੈਰਾਨੀਜਨਕ ਖੁਲਾਸਾ ਕੀਤਾ ਗਿਆ, ਜਿਸ ਨੇ ਪ੍ਰਸ਼ੰਸਕਾਂ ਦੀ ਚਿੰਤਾ ਵਧਾ ਦਿੱਤੀ।
ਦਰਅਸਲ, ਪੰਜਾਬੀ ਗਾਇਕ ਸਿੰਗਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਹੈਰਾਨ ਕਰਨ ਵਾਲਾ ਪੋਸਟ ਸ਼ੇਅਰ ਕੀਤਾ। ਜਿਸ ਵਿੱਚ ਉਨ੍ਹਾਂ ਲਿਖਿਆ, ਕਾਫ਼ੀ ਸਮੇਂ ਤੋਂ ਮੇਰੀ ਰੇਕੀ ਹੋ ਰਹੀ ਹੈ। ਜਿਸ ਦੇ ਚੱਲਦੇ ਮੈਂ 2-3 ਵਾਰ ਘਰ ਬਦਲ ਚੁੱਕਿਆ ਹਾਂ। ਇਸ ਦੇ ਨਾਲ ਹੀ ਉਸ ਨੇ ਪੰਜਾਬ ਪੁਲਿਸ 'ਤੇ ਵੀ ਸਵਾਲ ਖੜ੍ਹੇ ਕੀਤੇ ਹਨ ਤੇ ਕਿਹਾ ਕਿ ਮੇਰੀ ਤੇ ਮੇਰੇ ਪਰਿਵਾਰ ਦੀ ਸੁਰੱਖਿਆ ਲਈ ਮੈਨੂੰ ਹੋਰ ਕਿੰਨੀ ਵਾਰ ਘਰ ਬਦਲਣਾ ਪਵੇਗਾ। ਸਿੰਗਾ ਨੇ ਕਿਹਾ ਕਿ ਮੈਨੂੰ ਕਈ ਵਾਰ ਧਮਕੀਆਂ ਮਿਲੀਆਂ, ਕਾਰ ਦਾ ਪਿੱਛਾ ਵੀ ਕੀਤਾ ਗਿਆ। ਦੱਸ ਦੇਈਏ ਕਿ ਕਲਾਕਾਰ ਦੀ ਇਹ ਪੋਸਟ ਹੋਲੀ ਤੋਂ ਪਹਿਲਾਂ ਸਾਹਮਣੇ ਆਈ ਸੀ, ਜਿਸ ਵਿੱਚ ਉਨ੍ਹਾਂ ਅੱਗੇ ਕਿਹਾ ਸੀ ਕਿ ਹੋਲੀ ਤੋਂ ਬਾਅਦ ਮੈਂ ਸਾਰਾ ਕੁਝ ਲੋਕਾਂ ਸਾਹਮਣੇ ਰੱਖਾਂਗਾ।
ਦੱਸ ਦੇਈਏ ਕਿ ਗਾਇਕ ਸਿੰਗਾ ਉਨ੍ਹਾਂ ਪੰਜਾਬੀ ਕਲਾਕਾਰਾਂ ਵਿੱਚੋਂ ਇੱਕ ਹੈ, ਜਿਸ ਨੇ ਬਹੁਤ ਘੱਟ ਸਮੇਂ ਵਿੱਚ ਦੁਨੀਆਂ ਭਰ ਵਿੱਚ ਵੱਖਰਾ ਮੁਕਾਮ ਹਾਸਿਲ ਕੀਤਾ। ਉਨ੍ਹਾਂ ਦੀ ਗਾਇਕੀ ਦਾ ਜਲਵਾ ਨਾ ਸਿਰਫ ਦੇਸ਼ ਬਲਕਿ ਵਿਦੇਸ਼ ਬੈਠੇ ਪੰਜਾਬੀ ਵਿਚਾਲੇ ਵੀ ਵੇਖਣ ਨੂੰ ਮਿਲਦਾ ਹੈ। ਸਿੰਗਾ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਨਜ਼ਰ ਆਉਂਦੇ ਹਨ। ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓ ਪ੍ਰਸ਼ੰਸਕਾਂ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ। ਫਿਲਹਾਲ ਹੋਲੀ ਤੋਂ ਬਾਅਦ ਗਾਇਕ ਹੋਰ ਕਿਹੜੇ ਖੁਲਾਸੇ ਕਰਨ ਵਾਲਾ ਹੈ, ਇਸ ਨੂੰ ਲੈ ਕੇ ਪ੍ਰਸ਼ੰਸਕ ਵੀ ਇੰਤਜ਼ਾਰ ਕਰ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
