Diljit Dosanjh: ਦਿਲਜੀਤ ਦੋਸਾਂਝ ਸਣੇ 'ਪੰਜਾਬ 95' ਦੀ ਟੀਮ ਨੂੰ ਮੁੜ ਵੱਡਾ ਝਟਕਾ, ਸੈਂਸਰ ਬੋਰਡ ਨੇ 120 ਸੀਨ ਹਟਾਉਣ ਦੇ ਦਿੱਤੇ ਹੁਕਮ
Diljit Dosanjh Movie Punjab 95: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਲਗਾਤਾਰ ਸੁਰਖੀਆਂ ਦਾ ਵਿਸ਼ਾ ਬਣੇ ਹੋਏ ਹਨ। ਦੱਸ ਦੇਈਏ ਕਿ ਇੰਨੀ ਦਿਨੀਂ ਦੋਸਾਂਝਾਵਾਲਾ ਇੰਗਲੈਂਡ 'ਚ ਆਪਣੀ ਗਾਇਕੀ ਅਤੇ ਸਟਾਇਲ ਨਾਲ
Diljit Dosanjh Movie Punjab 95: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਲਗਾਤਾਰ ਸੁਰਖੀਆਂ ਦਾ ਵਿਸ਼ਾ ਬਣੇ ਹੋਏ ਹਨ। ਦੱਸ ਦੇਈਏ ਕਿ ਇੰਨੀ ਦਿਨੀਂ ਦੋਸਾਂਝਾਵਾਲਾ ਇੰਗਲੈਂਡ 'ਚ ਆਪਣੀ ਗਾਇਕੀ ਅਤੇ ਸਟਾਇਲ ਨਾਲ ਪ੍ਰਸ਼ੰਸਕਾਂ ਦਾ ਮਨ ਮੋਹ ਰਿਹਾ ਹੈ। ਇਸ ਵਿਚਾਲੇ ਇੱਕ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਦਿਲਜੀਤ ਦੀ ਫ਼ਿਲਮ 'ਪੰਜਾਬ 95' ਮੁੜ ਮੁਸ਼ਿਕਲਾਂ 'ਚ ਘਿਰਦੇ ਹੋਏ ਨਜ਼ਰ ਆ ਰਹੀ ਹੈ, ਜਿਸ 'ਚ ਸੈਂਸਰ ਬੋਰਡ ਵੱਲੋਂ 120 ਕੱਟ ਲਗਾਏ ਜਾਣ ਦੀ ਹਿਦਾਇਤ ਕੀਤੀ ਗਈ ਹੈ।
ਪਹਿਲਾਂ ਵੀ ਕੱਟ ਲਗਾਉਣ ਦੇ ਦਿੱਤੇ ਸੀ ਹੁਕਮ...
ਜਾਣਕਾਰੀ ਲਈ ਦੱਸ ਦੇਈਏ ਕਿ ਇਹ ਫ਼ਿਲਮ ਪਿਛਲੇ ਲੰਮੇਂ ਸਮੇਂ ਤੋਂ ਵਿਵਾਦਾਂ 'ਚ ਘਿਰੀ ਹੋਈ ਹੈ, ਜਿਸ ਦੀ ਦ੍ਰਿਸ਼ਾਂਵਲੀ 'ਚ ਸ਼ਾਮਲ ਕਈ ਸੀਨਜ਼ 'ਤੇ ਇਤਰਾਜ਼ ਪ੍ਰਗਟਾਉਂਦਿਆਂ 85 ਕੱਟ ਲਗਾਏ ਜਾਣ ਦੀ ਹਿਦਾਇਤ ਪਹਿਲਾਂ ਵੀ ਸੈਂਸਰ ਬੋਰਡ ਵੱਲੋਂ ਕੀਤੀ ਜਾ ਚੁੱਕੀ ਹੈ, ਜਿਸ ਨੂੰ ਹੁਣ ਨਵੀਂ ਅਪਡੇਟ ਕਰਦਿਆਂ 120 ਕੱਟਾ 'ਚ ਤਬਦੀਲ ਕਰ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਮਨੁੱਖੀ ਅਧਿਕਾਰ ਕਾਰਕੁਨ ਅਤੇ ਮਹਾਨ ਸਿੱਖ ਸ਼ਖਸੀਅਤ ਵਜੋਂ ਸ਼ੁਮਾਰ ਕਰਵਾਉਂਦੇ ਸਵ. ਜਸਵੰਤ ਸਿੰਘ ਖਾਲੜਾ ਦੇ ਜੀਵਨ, ਸੰਘਰਸ਼ ਅਤੇ ਅਣਮਨੁੱਖੀ ਮੌਤ ਦੀ ਦਾਸਤਾਂ ਬਿਆਂ ਕਰਦੀ ਉਕਤ ਫ਼ਿਲਮ ਦੇ ਮੁੱਖ ਕਿਰਦਾਰ ਦਾ ਨਾਂ ਬਦਲਣ ਦੀ ਵੀ ਮੰਗ ਸੈਂਸਰ ਬੋਰਡ ਦੁਆਰਾ ਕੀਤੀ ਜਾ ਚੁੱਕੀ ਹੈ, ਜਿਸ ਨੂੰ ਲੈ ਕੇ ਨਿਰਮਾਤਾਵਾਂ ਨੇ ਆਪਣੀ ਨਾਰਾਜ਼ਗੀ ਵੀ ਜ਼ਾਹਿਰ ਕੀਤੀ ਸੀ।
Read More: Shocking Revelation: ਮਸ਼ਹੂਰ ਮਾਡਲ ਨੇ ਹਫਤੇ 'ਚ 137 ਪੁਰਸ਼ਾਂ ਨਾਲ ਬਣਾਏ ਸਰੀਰਕ ਸਬੰਧ, ਹੈਰਾਨੀਜਨਕ ਖੁਲਾਸਾ
ਇਸ ਕਾਰਨ ਵੀ ਕੀਤਾ ਗਿਆ ਇਤਰਾਜ਼
ਦੱਸ ਦੇਈਏ ਕਿ ਪੰਜਾਬ ਦੇ ਕਾਲੇ ਦੌਰ ਦੌਰਾਨ ਸਾਲ 1995 'ਚ ਲਾਪਤਾ ਹੋਏ ਸਵ. ਖਾਲੜਾ ਦੀ ਗੁੰਮਸ਼ੁਦਗੀ ਦੇ 10 ਸਾਲ ਬਾਅਦ ਮਾਣਯੋਗ ਉਚ ਅਦਾਲਤ ਦੇ ਨਿਰਦੇਸ਼ਾਂ ਅਧੀਨ ਪੰਜਾਬ ਪੁਲਿਸ ਦੇ 6 ਅਧਿਕਾਰੀਆਂ ਨੂੰ ਉਸ ਦੇ ਕਤਲ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਸਬੰਧਤ ਘਟਿਤ ਤ੍ਰਾਸਦੀਆਂ ਨੂੰ ਦਰਸਾਉਂਦੀ ਇਸ ਫ਼ਿਲਮ 'ਚ ਲੀਡ ਭੂਮਿਕਾ ਦਿਲਜੀਤ ਦੋਸਾਂਝ ਵੱਲੋ ਅਦਾ ਕੀਤੀ ਗਈ ਹੈ, ਜਿਨ੍ਹਾਂ ਦੀ ਬੇਹਤਰੀਨ ਅਦਾਕਾਰੀ ਦਾ ਅਹਿਸਾਸ ਕਰਵਾਉਂਦੀ ਇਸ ਫ਼ਿਲਮ ਦਾ ਟਾਈਟਲ ਵੀ ਬਦਲੇ ਜਾਣ ਦਾ ਸੁਝਾਅ ਸੈਂਸਰ ਬੋਰਡ ਦੁਆਰਾ ਦਿੱਤਾ ਜਾ ਚੁੱਕਾ ਹੈ। ਇਸ ਸਬੰਧੀ ਬੋਰਡ ਪੈਨਲ ਦਾ ਇਹ ਕਹਿਣਾ ਸੀ ਕਿ 'ਪੰਜਾਬ 95' ਨਾਂ ਨਹੀਂ ਰੱਖਿਆ ਜਾ ਸਕਦਾ, ਕਿਉਂਕਿ ਇਹ ਸਵ. ਖਾਲੜਾ ਦੀ ਮੌਤ ਦੇ ਸਾਲ ਨੂੰ ਦਰਸਾਉਂਦਾ ਹੈ। ਫਿਲਹਾਲ ਇਸ ਫਿਲਮ ਵਿੱਚ ਹੁਣ 120 ਹੋਰ ਕੱਟ ਲਗਾਏ ਜਾਣ ਨੂੰ ਕਿਹਾ ਗਿਆ ਹੈ।