Punjabi Singer Rajvir Jawanda: ਪੰਜਾਬੀ ਗਾਇਕ ਰਾਜਵੀਰ ਜਵੰਧਾ ਦੀ ਹਾਲਤ ਗੰਭੀਰ ਹੈ। ਦੱਸ ਦੇਈਏ ਕਿ ਗਾਇਕ ਹਿਮਾਚਲ ਦੇ ਬੱਦੀ ਵਿੱਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਸੀ। ਸ਼ਨੀਵਾਰ ਤੋਂ ਹੀ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਐਡਵਾਂਸ ਲਾਈਫ ਸਪੋਰਟ ਸਿਸਟਮ ‘ਤੇ ਰੱਖਿਆ ਗਿਆ ਹੈ। ਡਾਕਟਰਾਂ ਦੇ ਅਨੁਸਾਰ ਹਾਦਸੇ ਤੋਂ ਬਾਅਦ ਜਦੋਂ ਜਵੰਦਾ ਨੂੰ ਹਸਪਤਾਲ ਲਿਆਂਦਾ ਗਿਆ ਸੀ, ਉਸ ਸਮੇਂ ਦੀ ਹਾਲਤ ਅਜੇ ਵੀ ਓਹੀ ਹੈ। ਉਨ੍ਹਾਂ ਦਾ ਬਲੱਡ ਪ੍ਰੈਸ਼ਰ ਠੀਕ ਹੈ। 24 ਘੰਟਿਆਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ। ਇਸ ਵਿਚਾਲੇ ਇੰਡਸਟਰੀ ਦੇ ਕਈ ਮਸ਼ਹੂਰ ਸਿਤਾਰੇ ਅਤੇ ਰਾਜਨੀਤੀ ਪਾਰਟੀ ਦੇ ਨੇਤਾ ਗਾਇਕ ਦਾ ਹਾਲ ਜਾਣਨ ਲਈ ਹਸਪਤਾਲ ਪਹੁੰਚੇ।
ਇਸ ਵਿਚਾਲੇ ਗਾਇਕ ਦੇ ਹਾਦਸੇ ਤੋਂ ਪਹਿਲਾਂ ਪਤਨੀ ਨਾਲ ਹੋਈ ਗੱਲਬਾਤ ਨੂੰ ਲੈ ਚਰਚਾ ਹੋ ਰਹੀ ਹੈ। ਜਾਣਕਾਰੀ ਮੁਤਾਬਕ ਜਦੋਂ ਗਾਇਕ ਸਫ਼ਰ ਲਈ ਘਰੋਂ ਬਾਹਰ ਨਿਕਲਣ ਲੱਗਾ ਤਾਂ ਉਨ੍ਹਾਂ ਦੀ ਪਤਨੀ ਨੇ ਉਨ੍ਹਾਂ ਨੂੰ ਰੋਕਿਆ ਸੀ ਅਤੇ ਕਿਹਾ ਕਿ "ਤੁਸੀ ਬਾਹਰ ਨਾ ਜਾਓ...।" ਹਾਲਾਂਕਿ ਇਸ ਤੋਂ ਬਾਅਦ ਉਹ ਘਰੋਂ ਸਫ਼ਰ ਲਈ ਨਿਕਲ ਗਏ।
ਦੱਸ ਦੇਈਏ ਕਿ ਹਾਦਸੇ ਦੀ ਜਾਣਕਾਰੀ ਮਿਲਦੇ ਹੀ, ਰਾਜਨੀਤਿਕ ਆਗੂ, ਗਾਇਕ ਅਤੇ ਫਿਲਮੀ ਸਿਤਾਰੇ ਉਨ੍ਹਾਂ ਦਾ ਹਾਲਚਾਲ ਪੁੱਛਣ ਲਈ ਹਸਪਤਾਲ ਪਹੁੰਚੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਵੰਦਾ ਲਈ ਅਰਦਾਸ ਕੀਤੀ।
ਕਿਵੇਂ ਵਾਪਰਿਆ ਹਾਦਸਾ?
ਜਾਣਕਾਰੀ ਮੁਤਾਬਕ ਰਾਜਵੀਰ ਜਵੰਦਾ ਆਪਣੇ 4 ਹੋਰ ਦੋਸਤਾਂ ਦੇ ਨਾਲ ਬਾਈਕ ਰਾਈਡ ’ਤੇ ਜਾ ਰਹੇ ਸਨ। ਇਸ ਦੌਰਾਨ ਅਚਾਨਕ ਰਾਹ ਵਿੱਚ ਆਪਸ ਵਿੱਚ ਭਿੜਦੇ ਹੋਏ ਪਸ਼ੂ ਆ ਗਏ, ਜਿਸ ਕਾਰਨ ਉਨ੍ਹਾਂ ਦੀ ਬਾਈਕ ਬੇਕਾਬੂ ਹੋ ਗਈ ਅਤੇ ਉਹ ਹਾਦਸੇ ਦਾ ਸ਼ਿਕਾਰ ਹੋ ਗਏ। ਸੜਕ ਨਾਲ ਸਿਰ ਲੱਗਣ ਕਾਰਨ ਉਨ੍ਹਾਂ ਨੂੰ ਗੰਭੀਰ ਸੱਟ ਲੱਗ ਗਈ। ਮੋਹਾਲੀ ਲਿਆਂਦੇ ਜਾਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਕਾਰਡਿਕ ਅਰੈਸਟ ਵੀ ਆਇਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।