Punjabi Comedian: ਮਸ਼ਹੂਰ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ਕਾਰਨ ਉਨ੍ਹਾਂ ਦਾ ਪਰਿਵਾਰ ਅਤੇ ਫਿਲਮੀ ਸਿਤਾਰੇ ਇਸ ਸਦਮੇ ਵਿੱਚੋਂ ਹਾਲੇ ਤੱਕ ਉੱਭਰ ਨਹੀਂ ਪਾਏ ਹਨ। ਕਲਾਕਾਰ ਨਾਲ ਜੁੜੇ ਵੀਡੀਓ ਅਤੇ ਤਸਵੀਰਾਂ ਉਨ੍ਹਾਂ ਵੱਲੋਂ ਲਗਾਤਾਰ ਪੋਸਟ ਕੀਤੇ ਜਾ ਰਹੇ ਹਨ। ਇਸ ਵਿਚਾਲੇ ਪੰਜਾਬੀ ਕਲਾਕਾਰ ਅਤੇ ਕਾਮੇਡੀਅਨ ਸਰਦਾਰ ਸੋਹੀ ਦਾ ਇੱਕ ਅਜਿਹਾ ਵੀਡੀਓ ਸਾਹਮਣੇ ਆਇਆ ਹੈ, ਜਿਸ ਨੂੰ ਵੇਖ ਕੇ ਪ੍ਰਸ਼ੰਸਕਾਂ ਦੀਆਂ ਅੱਖਾਂ ਵੀ ਨਮ ਹੋ ਗਈਆਂ।
ਦਰਅਸਲ, ਪੰਜਾਬੀ ਅਦਾਕਾਰ ਸਰਦਾਰ ਸੋਹੀ ਵੱਲੋਂ ਇੱਕ ਵੀਡੀਓ ਸਾਂਝਾ ਕੀਤਾ ਗਿਆ ਹੈ। ਜਿਸ ਵਿੱਚ ਉਹ ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਬਾਰੇ ਗੱਲ ਕਰਦੇ ਨਜ਼ਰ ਆ ਰਹੇ ਹਨ। ਇਸ ਵਿੱਚ ਉਨ੍ਹਾਂ ਇਹ ਦੱਸਿਆ ਕਿ ਆਖਿਰ ਕਿਉਂ ਉਹ ਭੱਲਾ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਨਹੀਂ ਹੋ ਸਕੇ। ਇਸ ਦੌਰਾਨ ਉਨ੍ਹਾਂ ਫੁੱਟ-ਫੁੱਟ ਰੋਂਦੇ ਹੋਏ ਇਹ ਕਿਹਾ ਕਿ ਮੈਂ ਭੱਲਾ ਦੇ ਅੰਤਿਮ ਸੰਸਕਾਰ ਵਿੱਚ ਨਹੀਂ ਪਹੁੰਚ ਸਕਿਆ, ਮੈਂ ਉਨ੍ਹਾਂ ਨੂੰ ਅਜਿਹੀ ਹਾਲਤ ਵਿੱਚ ਨਹੀਂ ਵੇਖ ਸਕਦਾ ਸੀ। ਇਸ ਲਈ ਮੈਂ ਸਭ ਕੋਲੋਂ ਮੁਆਫ਼ੀ ਮੰਗਦਾ ਹਾਂ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਦੇ ਭੋਗ ਵਿੱਚ ਜਾਵਾਂਗਾ ਅਤੇ ਪਰਿਵਾਰ ਵਾਲਿਆਂ ਤੋਂ ਵੀ ਮੁਆਫ਼ੀ ਮੰਗਾਗਾਂ। ਹਾਲਾਂਕਿ ਇਹ ਸਾਰੀਆਂ ਗੱਲਾਂ ਉਨ੍ਹਾਂ ਨੇ ਰੋਂਦੇ ਹੋਏ ਕਹੀਆਂ। ਉਨ੍ਹਾਂ ਨੂੰ ਜਸਵਿੰਦਰ ਭੱਲਾ ਦੀ ਮੌਤ ਦਾ ਡੂੰਘਾ ਸਦਮਾ ਲੱਗਾ ਹੈ। ਜਿਸ ਵਿੱਚੋਂ ਹਾਲੇ ਤੱਕ ਉਹ ਬਾਹਰ ਨਹੀਂ ਨਿਕਲ ਸਕੇ। ਇਸ ਵੀਡੀਓ ਵਿੱਚ ਅੱਗੇ ਵੇਖੋ ਉਨ੍ਹਾਂ ਨੇ ਕੀ ਕਿਹਾ...
ਸਰਦਾਰ ਸੋਹੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ। ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਐਕਟਿਵ ਹਨ। ਉਨ੍ਹਾਂ ਨੇ ਪੰਜਾਬੀ ਫ਼ਿਲਮਾਂ ਦੇ ਨਾਲ ਨਾਲ ਕਈ ਹਿੰਦੀ ਟੀਵੀ ਸੀਰੀਅਲਸ ਅਤੇ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ। ਸਰਦਾਰ ਸੋਹੀ ਨੇ ਥੀਏਟਰ ‘ਚ ਕੰਮ ਕੀਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।