Punjabi Actress: ਮਸ਼ਹੂਰ ਪੰਜਾਬੀ ਅਦਾਕਾਰਾ ਬੁਰੀ ਤਰ੍ਹਾਂ ਹੋਈ ਜ਼ਖਮੀ ? ਵੀਡੀਓ ਵੇਖ ਫੈਨਜ਼ ਦੇ ਉੱਡੇ ਹੋਸ਼
Punjabi Actress: ਮਸ਼ਹੂਰ ਪੰਜਾਬੀ ਅਦਾਕਾਰਾ, ਮਾਡਲ ਅਤੇ ਗਾਇਕਾ ਸਾਰਾ ਗੁਰਪਾਲ (Sara Gurpal) ਇਨ੍ਹੀਂ ਦਿਨੀਂ ਸੁਰਖੀਆਂ ਦਾ ਵਿਸ਼ਾ ਬਣੀ ਹੋਈ ਹੈ। ਦੱਸ ਦੇਈਏ ਕਿ ਸੋਸ਼ਲ ਮੀਡੀਆ ਉੱਪਰ ਆਪਣੀਆਂ ਬੋਲਡ ਤਸਵੀਰਾਂ ਨੂੰ ਲੈ ਸਾਰਾ ਅਕਸਰ ਛਾਈ
Punjabi Actress: ਮਸ਼ਹੂਰ ਪੰਜਾਬੀ ਅਦਾਕਾਰਾ, ਮਾਡਲ ਅਤੇ ਗਾਇਕਾ ਸਾਰਾ ਗੁਰਪਾਲ (Sara Gurpal) ਇਨ੍ਹੀਂ ਦਿਨੀਂ ਸੁਰਖੀਆਂ ਦਾ ਵਿਸ਼ਾ ਬਣੀ ਹੋਈ ਹੈ। ਦੱਸ ਦੇਈਏ ਕਿ ਸੋਸ਼ਲ ਮੀਡੀਆ ਉੱਪਰ ਆਪਣੀਆਂ ਬੋਲਡ ਤਸਵੀਰਾਂ ਨੂੰ ਲੈ ਸਾਰਾ ਅਕਸਰ ਛਾਈ ਰਹਿੰਦੀ ਹੈ। ਇਸ ਵਿਚਾਲੇ ਅਦਾਕਾਰਾ ਦਾ ਇੱਕ ਅਜਿਹੇ ਵੀਡੀਓ ਇੰਟਰਨੈੱਟ ਉੱਪਰ ਵਾਇਰਲ ਹੋ ਰਿਹਾ ਹੈ, ਜਿਸ ਨੇ ਪ੍ਰਸ਼ੰਸਕਾਂ ਦੇ ਹੋਸ਼ ਉੱਡਾ ਦਿੱਤੇ ਹਨ। ਆਖਿਰ ਇਸ ਵੀਡੀਓ ਵਿੱਚ ਅਜਿਹਾ ਕੀ ਹੈ, ਤੁਸੀ ਵੀ ਵੇਖੋ...
ਦਰਅਸਲ, ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ ਵੀਡੀਓ ਤੇ ਹੈਰਾਨ ਕਰਨ ਵਾਲਾ ਵੀਡੀਓ ਸ਼ੇਅਰ ਕੀਤਾ ਹੈ। ਅਦਾਕਾਰਾ ਦੇ ਚਿਹਰੇ ‘ਤੇ ਜ਼ਖਮਾਂ ਦੇ ਨਿਸ਼ਾਨ ਵੇਖ ਹਰ ਕੋਈ ਹੈਰਾਨ ਹੋ ਰਿਹਾ ਹੈ। ਇਸ ਉੱਪਰ ਪ੍ਰਸ਼ੰਸਕ ਵੀ ਕਮੈਂਟ ਕਰ ਚਿੰਤਾ ਜ਼ਾਹਿਰ ਕਰ ਰਹੇ ਹਨ। ਹਾਲਾਂਕਿ ਕਈ ਲੋਕਾਂ ਵੱਲੋਂ ਸਾਰਾ ਨੂੰ ਬੁਰੀ ਤਰ੍ਹਾਂ ਟ੍ਰੋਲ ਕੀਤਾ ਜਾ ਰਿਹਾ ਹੈ। ਅਸਲ ਵਿੱਚ ਜਦੋਂ ਇਸ ਵੀਡੀਓ ਨੂੰ ਪੂਰਾ ਵੇਖਿਆ ਗਿਆ ਤਾਂ ਪ੍ਰਸ਼ੰਸਕਾਂ ਨੇ ਇਸ ਉੱਪਰ ਆਪਣਾ ਗੁੱਸਾ ਵੀ ਜ਼ਾਹਿਰ ਕੀਤਾ।
View this post on Instagram
ਯੂਜ਼ਰਸ ਨੇ ਵੀਡੀਓ ਉੱਪਰ ਕੀਤੇ ਅਜਿਹੇ ਕਮੈਂਟ
ਇੱਕ ਯੂਜ਼ਰ ਨੇ ਸਾਰਾ ਦੀ ਇਸ ਹਰਕਤ ਉੱਪਰ ਕਮੈਂਟ ਕਰਦੇ ਹੋਏ ਲਿਖਿਆ, ਮਾਨਸਿਕ ਸਿਹਤ ਮਹੱਤਵਪੂਰਨ ਹੈ। ਮੈਂ ਉਮੀਦ ਕਰਦਾ ਹਾਂ ਕਿ ਤੁਹਾਡੇ ਨਾਲ ਸਭ ਕੁਝ ਠੀਕ ਹੈ। ਅਸੀਂ ਤੁਹਾਡੇ ਨਾਲ ਹਾਂ ਸਾਰਾ। ਕਿਰਪਾ ਕਰਕੇ ਆਪਣੇ ਆਪ ਨੂੰ ਕਿਸੇ ਮਨੋਵਿਗਿਆਨੀ ਤੋਂ ਜਾਂਚ ਕਰਵਾਓ। ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਫ਼ੇਰ ਕਹਿੰਦੇ ਸਨੂਪ ਕੁੱਤਾ ਗਾਲਾ ਕੱਢਦਾ 😂😂😂😂... ਇਸਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਕਿਹਾ ਇਹ ਦਿਨ ਭਰ ਦਿਨ ਵੜਾ ਪਾਵ ਗਰਲ ਬਣਦੀ ਜਾ ਰਹੀ ਹੈ।
ਵਰਕਫਰੰਟ ਦੀ ਗੱਲ ਕਰੀਏ ਤਾਂ ਸਾਰਾ ਗੁਰਪਾਲ ਨੇ ਬਤੌਰ ਮਾਡਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਜਿਸ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ ‘ਚ ਵੀ ਆਪਣੀ ਵੱਖਰੀ ਪਛਾਣ ਕਾਇਮ ਕੀਤੀ। ਦੱਸ ਦੇਈਏ ਕਿ ਸਾਰਾ ਦਾ ਸਬੰਧ ਹਰਿਆਣਾ ਦੇ ਫਤਿਆਬਾਦ ਦੇ ਨਾਲ ਹੈ ਜਿੱਥੋਂ ਦੀ ਉਹ ਜੰਮਪਲ ਹੈ। ਸਾਰਾ ਗੁਰਪਾਲ ਬਿੱਗ ਬੌਸ ‘ਚ ਵੀ ਨਜ਼ਰ ਆ ਚੁੱਕੀ ਹੈ।