Punjabi Singer: ਮਸ਼ਹੂਰ ਪੰਜਾਬੀ ਕਲਾਕਾਰ ਗ੍ਰਿਫ਼ਤਾਰ, ਕਤਲ ਮਾਮਲੇ 'ਚ ਪੁਲਿਸ ਹੱਥੇ ਨਹੀਂ ਚੜ੍ਹਿਆ ਔਜਲਾ
Punjabi Singer Arrested: ਮਨੋਰੰਜਨ ਜਗਤ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ। ਦੱਸ ਦੇਈਏ ਕਿ ਇੱਕ ਪੰਜਾਬੀ ਗਾਇਕ ਨੂੰ ਕਤਲ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ 23 ਜੂਨ ਨੂੰ ਲੁਧਿਆਣਾ ਜ਼ਿਲ੍ਹੇ ਦੇ
Punjabi Singer Arrested: ਮਨੋਰੰਜਨ ਜਗਤ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ। ਦੱਸ ਦੇਈਏ ਕਿ ਇੱਕ ਪੰਜਾਬੀ ਗਾਇਕ ਨੂੰ ਕਤਲ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ 23 ਜੂਨ ਨੂੰ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਇਲਾਕੇ ਦੇ ਪਿੰਡ ਇਕੋਲਾਹਾ ਵਿੱਚ ਕਬੂਤਰ ਉਡਾਉਣ ਦੇ ਮੁਕਾਬਲੇ ਤੋਂ ਬਾਅਦ ਜ਼ਬਰਦਸਤ ਲੜਾਈ ਹੋਈ। ਇਸ ਤੋਂ ਬਾਅਦ 21 ਸਾਲਾ ਗੁਰਦੀਪ ਸਿੰਘ ਮਾਣਾ ਦਾ ਲੋਹੇ ਦੀ ਰਾਡ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ ਗਿਆ ਸੀ।
ਦੱਸ ਦੇਈਏ ਕਿ ਇਸ ਮਾਮਲੇ ਵਿੱਚ ਪੁਲਿਸ ਨੇ ਪੰਜਾਬੀ ਗਾਇਕ ਕੁਲਦੀਪ ਸਿੰਘ ਵਿੱਕੀ ਉਰਫ ਵੀ-ਦੀਪ ਨੂੰ ਹਿਰਾਸਤ ਵਿੱਚ ਲਿਆ ਸੀ, ਪਰ ਉਸ ਦਾ ਪੁੱਤਰ ਦਮਨ ਔਜਲਾ ਅਜੇ ਤੱਕ ਫਰਾਰ ਹੈ। ਪਰਿਵਾਰਕ ਮੈਂਬਰ ਕੁਝ ਹੋਰ ਵਿਅਕਤੀਆਂ ਦੇ ਨਾਂ ਵੀ ਲੈ ਰਹੇ ਹਨ। ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਨੇ ਸੋਮਵਾਰ ਸਵੇਰੇ ਐਸਐਸਪੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ।
ਇਸ ਦੌਰਾਮ ਮ੍ਰਿਤਕ ਦੀ ਦਾਦੀ ਮੁਖਤਿਆਰੋ ਦਾ ਰੋ-ਰੋ ਬੁਰਾ ਹਾਲ ਹੈ। ਉਨ੍ਹਾਂ ਦੱਸਿਆ ਕਿ ਗੁਰਦੀਪ ਸਿੰਘ ਮਾਣਾ ਦੇ ਮਾਤਾ-ਪਿਤਾ ਦੀ ਮੌਤ ਹੋ ਚੁੱਕੀ ਹੈ। ਜਿਸ ਤੋਂ ਬਾਅਦ ਉਸ ਨੇ ਹੀ ਬੱਚੇ ਨੂੰ ਪਾਲਿਆ ਸੀ। ਹੁਣ ਗੁਰਦੀਪ ਸਿੰਘ ਕੰਮ ਕਰ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਸੀ। ਉਸ ਦਾ ਕਤਲ ਕਰ ਕੇ ਮੁਲਜ਼ਮਾਂ ਨੇ ਪਰਿਵਾਰ ਨੂੰ ਬੇਸਹਾਰਾ ਛੱਡ ਦਿੱਤਾ। ਇਸ ਦੇ ਨਾਲ ਹੀ ਪੁਲਿਸ ਨੇ ਇੱਕ ਮਹੀਨੇ ਵਿੱਚ ਵੀ ਠੋਸ ਕਾਰਵਾਈ ਨਹੀਂ ਕੀਤੀ। ਮੁਲਜ਼ਮ ਦੇ ਪੁੱਤਰ ਸਮੇਤ ਹੋਰ ਲੋਕਾਂ ਨੂੰ ਬਚਾਇਆ ਜਾ ਰਿਹਾ ਹੈ। ਉਨ੍ਹਾਂ ਨੂੰ ਇਨਸਾਫ ਚਾਹੀਦਾ ਹੈ, ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਤੇ ਗੋਲੀ ਵੀ ਚਲਾਈ ਜਾਂਦੀ ਹੈ ਤਾਂ ਵੀ ਉਹ ਆਪਣੇ ਵਿਰੋਧ ਤੋਂ ਪਿੱਛੇ ਨਹੀਂ ਹਟਣਗੇ। ਮ੍ਰਿਤਕ ਦੇ ਚਚੇਰੇ ਭਰਾ ਹਰੀ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕਤਲ ਤੋਂ 5 ਦਿਨ ਬਾਅਦ ਮੁਲਜ਼ਮ ਦੇ ਲੜਕੇ ਦਮਨ ਨੂੰ ਗ੍ਰਿਫ਼ਤਾਰ ਨਹੀਂ ਕੀਤਾ। ਇਕ ਮਹੀਨਾ ਬੀਤ ਜਾਣ 'ਤੇ ਵੀ ਕੋਈ ਕਾਰਵਾਈ ਨਾ ਹੋਣ 'ਤੇ ਉਨ੍ਹਾਂ ਨੂੰ ਧਰਨਾ ਦੇਣਾ ਪਿਆ।
ਮਾਮਲੇ ਉੱਪਰ ਡੀਐਸਪੀ ਦਾ ਬਿਆਨ
ਦੱਸ ਦੇਈਏ ਕਿ ਇਸ ਧਰਨੇ ਤੋਂ ਬਾਅਦ ਡੀਐਸਪੀ ਖੰਨਾ ਹਰਜਿੰਦਰ ਸਿੰਘ, ਸਦਰ ਥਾਣੇ ਦੇ ਐਸਐਚਓ ਹਰਦੀਪ ਸਿੰਘ ਅਤੇ ਸਿਟੀ ਥਾਣੇ ਦੇ ਐਸਐਚਓ ਰਾਓ ਵਰਿੰਦਰ ਸਿੰਘ ਪੁਲੀਸ ਫੋਰਸ ਸਮੇਤ ਮੌਕੇ ’ਤੇ ਪੁੱਜੇ। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੂੰ ਇਸ ਤਰ੍ਹਾਂ ਪ੍ਰਦਰਸ਼ਨ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਕੁਝ ਦਿਨਾਂ ਦਾ ਸਮਾਂ ਦਿੱਤਾ ਜਾਵੇ। ਜਿਸ ਤੋਂ ਬਾਅਦ ਦੋਸ਼ੀ ਫੜੇ ਜਾਣਗੇ। ਖਬਰ ਲਿਖੇ ਜਾਣ ਤੱਕ ਲੋਕਾਂ ਨੇ ਪੁਲਿਸ ’ਤੇ ਭਰੋਸਾ ਨਹੀਂ ਕੀਤਾ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ’ਤੇ ਅੜੇ ਰਹੇ।