Shiromani Akali Dal: ਮਸ਼ਹੂਰ ਪੰਜਾਬੀ ਗਾਇਕ ਵੱਲੋਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਭਵਿੱਖਬਾਣੀ, ਬੋਲਿਆ-'2027 'ਚ ਅਕਾਲੀ ਦਲ ਹੀ ਆਉ'; ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਵੀਡੀਓ...
Punjabi Singer Cheema Y on Shiromani Akali Dal: ਸੋਸ਼ਲ ਮੀਡੀਆ ਉੱਪਰ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਮਸ਼ਹੂਰ ਪੰਜਾਬੀ ਗਾਇਕ ਚੀਮਾ ਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ...

Punjabi Singer Cheema Y on Shiromani Akali Dal: ਸੋਸ਼ਲ ਮੀਡੀਆ ਉੱਪਰ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਮਸ਼ਹੂਰ ਪੰਜਾਬੀ ਗਾਇਕ ਚੀਮਾ ਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਗੱਲ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਦੌਰਾਨ ਉਨ੍ਹਾਂ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਭਵਿੱਖਬਾਣੀ ਕੀਤੀ ਹੈ। ਦਰਅਸਲ, ਸੋਸ਼ਲ ਮੀਡੀਆ 'ਤੇ ਮਸ਼ਹੂਰ ਸ਼ਖ਼ਸੀਅਤ ਅਤੇ ਗਾਇਕ ਚੀਮਾ ਵਾਈ (Cheema Y) ਨੇ ਸੁਖਬੀਰ ਬਾਦਲ ਦੇ ਸਾਹਮਣੇ ਇੱਕ ਅਜਿਹੀ 'ਭਵਿੱਖਬਾਣੀ' ਕਰ ਦਿੱਤੀ ਹੈ, ਜਿਸ ਨੇ ਸਭ ਦਾ ਧਿਆਨ ਖਿੱਚ ਲਿਆ ਹੈ।
ਗਾਇਕ ਬੋਲਿਆ- "2027 'ਚ ਅਕਾਲੀ ਦਲ ਹੀ ਆਊ"
ਦੱਸ ਦੇਈਏ ਕਿ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਚੀਮਾ ਵਾਈ, ਸੁਖਬੀਰ ਸਿੰਘ ਬਾਦਲ ਨਾਲ ਵੀਡੀਓ ਕਾਲ 'ਤੇ ਗੱਲਬਾਤ ਕਰ ਰਹੇ ਹਨ। ਗੱਲਬਾਤ ਦੌਰਾਨ ਚੀਮਾ ਵਾਈ ਨੇ ਪੂਰੇ ਦਾਅਵੇ ਨਾਲ ਕਿਹਾ ਕਿ "2027 ਵਿੱਚ ਪੰਜਾਬ 'ਚ ਅਕਾਲੀ ਦਲ ਦੀ ਹੀ ਸਰਕਾਰ ਆਵੇਗੀ। ਚੀਮਾ ਵਾਈ ਦੀ ਇਸ ਭਵਿੱਖਬਾਣੀ ਨੂੰ ਸੁਣ ਕੇ ਸੁਖਬੀਰ ਸਿੰਘ ਬਾਦਲ ਦੇ ਚਿਹਰੇ 'ਤੇ ਮੁਸਕਰਾਹਟ ਆ ਗਈ। "
View this post on Instagram
ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ
ਇਹ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਅਕਾਲੀ ਦਲ ਦੇ ਸਮਰਥਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਜਿੱਥੇ ਅਕਾਲੀ ਦਲ ਦੇ ਵਰਕਰ ਇਸ ਨੂੰ ਸਿਆਸੀ ਹਵਾ ਦਾ ਬਦਲਦਾ ਰੁਖ਼ ਦੱਸ ਰਹੇ ਹਨ, ਉੱਥੇ ਹੀ ਵਿਰੋਧੀ ਧਿਰਾਂ ਇਸ 'ਤੇ ਚੁਟਕੀਆਂ ਲੈ ਰਹੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।























