Sidhu Moose Wala: ਸਿੱਧੂ ਮੂਸੇਵਾਲਾ-ਬਿਲਾਲ ਸਈਦ ਦੀ ਕੌਲੈਬ ਦਾ ਫੈਨਜ਼ ਨੂੰ ਇੰਤਜ਼ਾਰ, ਪਾਕਿਸਤਾਨੀ ਗਾਇਕ ਨੇ ਦੱਸਿਆ ਕਦੋਂ ਹੋਵੇਗੀ ਰਿਲੀਜ਼
Sidhu Moose Wala- Bilal Saeed Collab: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਪਸੰਦ ਕਰਨ ਵਾਲਿਆਂ ਦੀ ਲਿਸਟ ਵਿੱਚ ਨੌਜਵਾਨਾਂ ਤੋਂ ਲੈ ਕੇ ਬਜ਼ੁਰਗ ਅਤੇ ਬੱਚੇ ਵੀ ਸ਼ਾਮਲ ਹਨ। ਕਲਾਕਾਰ ਦੀ ਮੌਤ ਤੋਂ ਬਾਅਦ ਵੀ ਉਸਦੇ
Sidhu Moose Wala- Bilal Saeed Collab: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਪਸੰਦ ਕਰਨ ਵਾਲਿਆਂ ਦੀ ਲਿਸਟ ਵਿੱਚ ਨੌਜਵਾਨਾਂ ਤੋਂ ਲੈ ਕੇ ਬਜ਼ੁਰਗ ਅਤੇ ਬੱਚੇ ਵੀ ਸ਼ਾਮਲ ਹਨ। ਕਲਾਕਾਰ ਦੀ ਮੌਤ ਤੋਂ ਬਾਅਦ ਵੀ ਉਸਦੇ ਗੀਤਾਂ ਦਾ ਪ੍ਰਸ਼ੰਸਕਾਂ ਨੂੰ ਇੰਤਜ਼ਾਰ ਰਹਿੰਦਾ ਹੈ। ਇਸ ਵਿਚਾਲੇ ਹਰ 6 ਮਹੀਨੇ ਬਾਅਦ ਮਰਹੂਮ ਗਾਇਕ ਦਾ ਕੋਈ-ਨਾ-ਕੋਈ ਗੀਤ ਰਿਲੀਜ਼ ਕੀਤਾ ਜਾਂਦਾ ਹੈ, ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਮਿਲਦਾ ਹੈ। ਇੰਡਸਟਰੀ ਦੇ ਕਈ ਅਜਿਹੇ ਸਟਾਰਸ ਹਨ, ਜਿਨ੍ਹਾਂ ਨਾਲ ਸਿੱਧੂ ਮੂਸੇਵਾਲਾ ਨੇ ਆਪਣੀ ਮੌਤ ਤੋਂ ਪਹਿਲਾਂ ਗੀਤ ਰਿਕਾਰਡ ਕੀਤੇ ਹਨ, ਹਾਲਾਂਕਿ ਉਨ੍ਹਾਂ ਨੂੰ ਰਿਲੀਜ਼ ਨਹੀਂ ਕੀਤਾ ਗਿਆ। ਪਰ ਪ੍ਰਸ਼ੰਸਕਾਂ ਨੂੰ ਉਨ੍ਹਾਂ ਗੀਤਾਂ ਦਾ ਬੇਸਬਰੀ ਨਾਲ ਇੰਤਜ਼ਾਰ ਰਹਿੰਦਾ ਹੈ।
ਇਸ ਵਿਚਾਲੇ ਪਾਕਿਸਤਾਨੀ ਗਾਇਕ ਬਿਲਾਲ ਸਈਦ ਵੱਲੋਂ ਵੱਡਾ ਖੁਲਾਸਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਿੱਧੂ ਮੂਸੇਵਾਲਾ ਨਾਲ ਉਨ੍ਹਾਂ ਵੀ ਕੌਲੈਬ ਕੀਤਾ ਹੈ, ਜਿਸ ਨੂੰ ਹਾਲੇ ਤੱਕ ਰਿਲੀਜ਼ ਨਹੀਂ ਕੀਤਾ ਗਿਆ ਹੈ। ਤੁਸੀ ਵੀ ਵੇਖੋ Sirf Panjabiyat ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤਾ ਗਿਆ ਇਹ ਵੀਡੀਓ, ਜਿਸ ਨੂੰ ਦੇਖ ਪ੍ਰਸ਼ੰਸਕ ਵੀ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਦਰਅਸਲ, ਬਿਲਾਲ ਸਈਦ ਨੇ ਸਿੱਧੂ ਮੂਸੇਵਾਲਾ ਨਾਲ ਕੋਲੈਬ ਬਾਰੇ ਗੱਲ ਕੀਤੀ। ਬਿਲਾਲ ਸਈਦ ਨੇ ਦੱਸਿਆ ਕਿ ਸਿੱਧੂ ਨਾਲ ਉਹਨਾਂ ਦਾ ਗਾਣਾ ਤਿਆਰ ਹੋ ਚੁੱਕਾ ਹੈ ਅਤੇ ਇਸਨੂੰ ਮੂਸਟੇਪ ਵਿੱਚ ਰਿਲੀਜ਼ ਕੀਤਾ ਜਾਣਾ ਸੀ ਪਰ ਹੁਣ ਆਉਣ ਵਾਲੇ ਸਮੇਂ ਵਿੱਚ ਇਸ ਗਾਣੇ ਨੂੰ ਰਿਲੀਜ਼ ਕੀਤਾ ਜਾਵੇਗਾ। ਤੁਸੀ ਵੀ ਵੇਖੋ ਇਹ ਵੀਡੀਓ ਗਾਇਕ ਨੇ ਅੱਗੇ ਕੀ ਕਿਹਾ...
View this post on Instagram
ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਦੀ ਮੌਤ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ ਦੇ ਲਈ ਇਨਸਾਫ ਦੀ ਲੜਾਈ ਹਾਲੇ ਤੱਕ ਜਾਰੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।