ਪੰਜਾਬ ਦੇ ਇੱਕ ਹੋਰ ਨਾਮੀ ਗਾਇਕ ਮਨਪ੍ਰੀਤ ਸਿੰਘ ਉਰਫ਼ ਸਿੰਗਾ ਜੋ ਕਿ ਮੁਸੀਬਤਾਂ ਦੇ ਵਿੱਚ ਘਿਰਦੇ ਹੋਏ ਨਜ਼ਰ ਆ ਰਹੇ ਹਨ। ਗਾਇਕ ਸਿੰਗਾ ਵਲੋਂ ਹਾਲ ਹੀ ਵਿਚ ਜਾਰੀ ਕੀਤੇ ਗਏ ਇਕ ਗੀਤ ਵਿੱਚ ਲੱਚਰ ਤੇ ਇਤਰਾਜ਼ ਯੋਗ ਸ਼ਬਦਾਂ ਦੀ ਵਰਤੋਂ ਕਰਨ ਦੇ ਕਥਿਤ ਦੋਸ਼ ਵਿਚ ਥਾਣਾ ਸਿਟੀ ਪੁਲਿਸ ਨੇ ਮਨਪ੍ਰੀਤ ਸਿੰਘ ਉਰਫ਼ ਸਿੰਗਾ , ਪ੍ਰੋਡਿਊਸਰ ਬਿਗ ਕੇ ਸਿੰਘ, ਡਾਇਰੈਕਟਰ ਅਮਨਦੀਪ ਸਿੰਘ, ਵਿਰਨ ਵਰਮਾ ਤੇ ਜਤਿਨ ਅਰੋੜਾ ਵਿਰੁੱਧ ਧਾਰਾ 294-120ਬੀ ਆਈ.ਪੀ.ਸੀ. ਤਹਿਤ ਕੇਸ ਦਰਜ ਕਰਵਾਇਆ ਗਿਆ ਹੈ।


ਹੋਰ ਪੜ੍ਹੋ : ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਕੌਮੀ ਸੁਰੱਖਿਆ ਲਈ ਸਭ ਤੋਂ ਵੱਡਾ ਖਤਰਾ, ਉੱਘੇ ਵਿਗਿਆਨੀ ਦਾ ਹੋਸ਼ ਉਡਾ ਦੇਣ ਵਾਲਾ ਦਾਅਵਾ


ਪੰਜਾਬੀ ਗਾਇਕ ਸਿੰਗਾ ’ਤੇ ਅਸ਼ਲੀਲਤਾ ਫੈਲਾਉਣ ਤੇ ਗੰਨ ਕਲਚਰ ਨੂੰ ਪ੍ਰਮੋਟ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਭੀਮ ਰਾਓ ਯੁਵਾ ਫੋਰਸ ਦੇ ਪ੍ਰਧਾਨ ਅਮਨਦੀਪ ਸਹੋਤਾ ਵਾਸੀ ਮੁਹੱਲਾ ਸ਼ਹਿਰੀਆਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਪੰਜਾਬੀ ਗਾਇਕ ਮਨਪ੍ਰੀਤ ਸਿੰਘ ਉਰਫ ਸਿੰਗਾ ਵਾਸੀ ਪਿੰਡ ਜਾਗਨੀਵਾਲ ਜ਼ਿਲ੍ਹਾ ਹੁਸ਼ਿਆਰਪੁਰ ਨੇ ਆਪਣੇ ਗੀਤਾਂ ’ਚ ਹਥਿਆਰਾਂ ਦਾ ਪ੍ਰਚਾਰ ਕਰ ਕੇ ਪੰਜਾਬ ਦੀ ਜਵਾਨੀ ਨੂੰ ਗ਼ਲਤ ਰਸਤੇ ’ਤੇ ਲੈ ਕੇ ਜਾਣ ਲਈ ਉਕਸਾ ਰਿਹਾ ਹੈ।



ਉਨ੍ਹਾਂ ਕਿਹਾ ਕਿ ਹੁਣ ਫਿਰ ਉਸ ਨੇ ਆਪਣੇ ਸਾਥੀਆਂ ਬਿਗ. ਕੇ. ਸਿੰਘ, ਅਮਨਦੀਪ ਸਿੰਘ, ਡੀ. ਓ. ਪੀ. ਵਿਰੁਨ ਵਰਮਾ ਉਰਫ ਸੋਨੂੰ ਗਿੱਲ ਤੇ ਜਤਿਨ ਅਰੋੜਾ ਨਾਲ ਮਿਲ ਕੇ ਇਕ ਮਹੀਨਾ ਪਹਿਲਾਂ ਨਵਾਂ ਗੀਤ ਲਾਂਚ ਕੀਤਾ ਹੈ, ਜਿਸ ’ਚ ਪੂਰੀ ਅਸ਼ਲੀਲਤਾ ਭਰੀ ਹੋਈ ਹੈ ਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ। ਅਜਿਹੇ ਗੀਤ ਪਰਿਵਾਰ ’ਚ ਸੁਣਨ ਦੇ ਯੋਗ ਨਹੀਂ ਹਨ। ਥਾਣਾ ਸਿਟੀ ਕਪੂਰਥਲਾ ਦੀ ਪੁਲਸ ਨੇ ਭੀਮ ਰਾਓ ਯੁਵਾ ਫੋਰਸ ਦੇ ਪ੍ਰਧਾਨ ਦੀ ਸ਼ਿਕਾਇਤ ’ਤੇ ਗਾਇਕ ਸਮੇਤ 5 ਵਿਅਕਤੀਆਂ ਖਿਲਾਫ਼ ਧਾਰਾ 294, 120 ‘ਬੀ’ ਆਈ. ਪੀ. ਸੀ. ਤਹਿਤ ਮਾਮਲਾ ਦਰਜ ਕੀਤਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।