Himmat Sandhu Wedding: ਪੰਜਾਬੀ ਸੰਗੀਤ ਜਗਤ 'ਚ ਆਪਣੀ ਗਾਇਕੀ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤਣ ਵਾਲੇ ਮਸ਼ਹੂਰ ਗਾਇਕ ਹਿੰਮਤ ਸੰਧੂ ਇਨੀਂ ਦਿਨੀਂ ਚਰਚਾ ਵਿੱਚ ਬਣੇ ਹੋਏ ਹਨ। ਦੱਸ ਦੇਈਏ ਕਿ ਗਾਇਕ ਹਿੰਮਤ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਿਹਾ ਹੈ। ਉਨ੍ਹਾਂ ਦੇ ਵਿਆਹ ਦੀਆਂ ਰਸਮਾਂ ਵੀ ਸ਼ੁਰੂ ਹੋ ਗਈਆਂ ਹਨ। ਜਿਸ ਦੀਆਂ ਸ਼ਾਨਦਾਰ ਤਸਵੀਰਾਂ ਸਾਹਮਣੇ ਆਈਆਂ ਹਨ। ਦਰਅਸਲ, ਗਾਇਕ ਨੂੰ ਹਾਲ ਹੀ ਵਿੱਚ ਸ਼ਗਨ ਪਿਆ ਹੈ, ਜਿਸ ਵਿੱਚ ਉਹ ਆਪਣੇ ਪਰਿਵਾਰ ਨਾਲ ਨਜ਼ਰ ਆ ਰਹੇ ਹਨ। 


ਪੰਜਾਬੀ ਗਾਇਕ ਹਿੰਮਤ ਸੰਧੂ ਨੇ ਇਹ ਤਸਵੀਰਾਂ ਖੁਦ ਆਪਣੇ ਇੰਸਟਾਗ੍ਰਾਮ ਹੈਂਡਲ ਉੱਪਰ ਸ਼ੇਅਰ ਕੀਤੀਆਂ ਹਨ। ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਪ੍ਰਸ਼ੰਸਕ ਵੀ ਕਲਾਕਾਰ ਨੂੰ ਲਗਾਤਾਰ ਵਧਾਈਆਂ ਦੇ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, ਬਹੁਤ-ਬਹੁਤ ਮੁਬਾਰਕ ਪਾਜ਼ੀ, ਕਾਸ਼ ਮੈਂ ਤੁਹਾਡੇ ਖਾਸ ਪਲਾਂ ਵਿੱਚ ਤੁਹਾਡੇ ਨਾਲ ਹੁੰਦਾ🥹❤️✨... ਇਸਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਬਹੁਤ-ਬਹੁਤ ਵਧਾਈਆਂ ਸਾਡੇ ਭਰਾ ਨੂੰ...






 


ਦੱਸਣਯੋਗ ਹੈ ਕਿ ਸਾਲ 2021 ਵਿੱਚ ਪੰਜਾਬੀ ਗਾਇਕ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਖਾਸ ਤਸਵੀਰ ਸ਼ੇਅਰ ਕੀਤੀ ਸੀ। ਜਿਸ ਵਿੱਚ ਉਹ ਇੱਕ ਲੜਕੀ ਦਾ ਹੱਥ ਫੜ੍ਹੇ ਨਜ਼ਰ ਆਏ। ਜਿਸ ਤੋਂ ਬਾਅਦ ਉਨ੍ਹਾਂ ਦੀ ਮੰਗਣੀ ਨੂੰ ਲੈ ਚਰਚਾ ਹੋਣ ਲੱਗੀ। ਹਾਲਾਂਕਿ ਉਹ ਕੁੜੀ ਕੌਣ ਹੈ ਇਸ ਬਾਰੇ ਕੋਈ ਖੁਲਾਸਾ ਨਹੀਂ ਹੋਇਆ ਹੈ। ਹਿੰਮਤ ਸੰਧੂ ਦੇ ਵਰਕ ਫ਼ਰੰਟ ਦੀ ਗੱਲ ਕਰੀਏ ਤਾ ਉਹਨਾਂ ਨੇ ਹੁਣ ਤੱਕ ਪੰਜਾਬੀ ਇੰਡਸਟਰੀ ਨੂੰ ਬਹੁਤ ਸਾਰੇ ਹਿੱਟ ਗੀਤ ਦਿੱਤੇ ਹਨ। ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਮਿਲਿਆ ਹੈ। 






ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।