Guggu Gill: ਗੁੱਗੂ ਗਿੱਲ ਨਿਭਾਉਣਗੇ ਡਬਲ ਕਿਰਦਾਰ, ਘੈਂਟ ਲੁੱਕ ਨਾਲ ਨਵੀਂ ਫਿਲਮ ਦਾ ਕੀਤਾ ਐਲਾਨ
Guggu Gill New Movie Jaago Aayi ae: ਪੰਜਾਬੀ ਫਿਲਮ ਜਗਤ ਦੇ ਮਸ਼ਹੂਰ ਅਦਾਕਾਰ ਗੁੱਗੂ ਗਿੱਲ ਇੱਕ ਵਾਰ ਫਿਰ ਤੋਂ ਸੋਸ਼ਲ ਮੀਡੀਆ ਉੱਪਰ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਵੱਲੋਂ ਆਪਣੇ ਸੋਸ਼ਲ ਅਕਾਊਂਟ
![Guggu Gill: ਗੁੱਗੂ ਗਿੱਲ ਨਿਭਾਉਣਗੇ ਡਬਲ ਕਿਰਦਾਰ, ਘੈਂਟ ਲੁੱਕ ਨਾਲ ਨਵੀਂ ਫਿਲਮ ਦਾ ਕੀਤਾ ਐਲਾਨ Gaggu Gill Annoce his new Movie and says Doing double role in my upcoming flick Jaago aayi ae Guggu Gill: ਗੁੱਗੂ ਗਿੱਲ ਨਿਭਾਉਣਗੇ ਡਬਲ ਕਿਰਦਾਰ, ਘੈਂਟ ਲੁੱਕ ਨਾਲ ਨਵੀਂ ਫਿਲਮ ਦਾ ਕੀਤਾ ਐਲਾਨ](https://feeds.abplive.com/onecms/images/uploaded-images/2024/04/06/802283e2131dd8d36a61191f175726ac1712384842734709_original.jpg?impolicy=abp_cdn&imwidth=1200&height=675)
Guggu Gill New Movie Jaago Aayi ae: ਪੰਜਾਬੀ ਫਿਲਮ ਜਗਤ ਦੇ ਮਸ਼ਹੂਰ ਅਦਾਕਾਰ ਗੁੱਗੂ ਗਿੱਲ ਇੱਕ ਵਾਰ ਫਿਰ ਤੋਂ ਸੋਸ਼ਲ ਮੀਡੀਆ ਉੱਪਰ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਵੱਲੋਂ ਆਪਣੇ ਸੋਸ਼ਲ ਅਕਾਊਂਟ ਉੱਪਰ ਇੱਕ ਮਜ਼ੇਦਾਰ ਪੋਸਟ ਸ਼ੇਅਰ ਕੀਤੀ ਗਈ ਹੈ। ਇਸ ਪੋਸਟ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਇਸਦੀ ਖਾਸ ਗੱਲ ਇਹ ਹੈ ਕਿ ਕਲਾਕਾਰ ਵੱਲੋਂ ਆਪਣੀਆਂ ਵੱਖ-ਵੱਖ ਲੁੱਕ ਵਿੱਚ ਦੋ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰ ਕਲਾਕਾਰ ਨੇ ਆਪਣੀ ਨਵੀਂ ਫਿਲਮ ਵਿੱਚ ਡਬਲ ਕਿਰਦਾਰਾਂ ਦੀ ਗੱਲ ਕੀਤੀ ਹੈ।
ਦਰਅਸਲ, ਗੁੱਗੂ ਗਿੱਲ ਨੇ ਤਸਵੀਰਾਂ ਆਪਣੇ ਇੰਸਟਾਗ੍ਰਾਮ ਉੱਪਰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਮੈਂ ਆਪਣੀ ਆਉਣ ਵਾਲੀ ਫਿਲਮ ''ਜਾਗੋ ਆਈ ਐ'' ''ਚ ਡਬਲ ਰੋਲ ਕਰ ਰਿਹਾ ਹਾਂ। ਕਲਾਕਾਰ ਦੀਆਂ ਇਨ੍ਹਾਂ ਤਸਵੀਰਾਂ ਨੂੰ ਵੇਖਣ ਤੋਂ ਬਾਅਦ ਪ੍ਰਸ਼ੰਸਕ ਫਿਲਮ ਨੂੰ ਲੈ ਉਤਸ਼ਾਹਿਤ ਹੋ ਗਏ ਹਨ। ਇਨ੍ਹਾਂ ਤਸਵੀਰਾਂ ਉੱਪਰ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟ ਕੀਤਾ ਜਾ ਰਿਹਾ ਹੈ।
View this post on Instagram
ਕਾਬਿਲੇਗੌਰ ਹੈ ਕਿ 31 ਸਾਲ ਬਾਅਦ ਗੁੱਗੂ ਗਿੱਲ ਦੀ ਫਿਲਮ ‘ਜੱਟ ਜਿਊਣਾ ਮੌੜ’ ਫਿਰ ਤੋਂ ਦਰਸ਼ਕਾਂ ਵਿੱਚ ਰਿਲੀਜ਼ ਹੋਈ ਸੀ। ਇਸਦੀ ਜਾਣਕਾਰੀ ਗੁੱਗੂ ਗਿੱਲ ਵੱਲੋਂ ਫਿਲਮ ਦਾ ਪੋਸਟਰ ਸ਼ੇਅਰ ਕਰਦੇ ਹੋਏ ਦਿੱਤੀ ਗਈ ਸੀ। ਇਸ ਤੋਂ ਇਲਾਵਾ ਉਨ੍ਹਾਂ ਨੂੰ ਫਿਲਮ BAJRE DA SITTA ਵਿੱਚ ਵੀ ਵੇਖਿਆ ਗਿਆ ਸੀ। ਇਸ ਫਿਲਮ ਵਿੱਚ ਤਾਨੀਆ ਸਣੇ ਐਮੀ ਵਿਰਕ ਅਹਿਮ ਭੂਮਿਕਾ ਵਿੱਚ ਵਿਖਾਈ ਦਿੱਤੇ ਸੀ।
ਵਰਕਫਰੰਟ ਦੀ ਗੱਲ ਕਰਿਏ ਤਾਂ ਗੁੱਗੂ ਗਿੱਲ ਉ੍ਨ੍ਹਾਂ ਕਲਾਕਾਰਾਂ ਵਿੱਚੋਂ ਇੱਕ ਹਨ, ਜਿਨ੍ਹਾਂ ਪੰਜਾਬੀ ਸਿਨੇਮਾ ਜਗਤ ਨੂੰ ਕਈ ਹਿੱਟ ਫਿਲਮਾਂ ਦਿੱਤੀਆਂ ਹਨ। ਉਨ੍ਹਾਂ ਦੀ ਅਦਾਕਾਰੀ ਅਤੇ ਅੰਦਾਜ਼ ਨੂੰ ਪ੍ਰਸ਼ੰਸਕ ਅੱਜ ਵੀ ਬੇਹੱਦ ਪਿਆਰ ਦਿੰਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)