ਪੜਚੋਲ ਕਰੋ

Gippy Grewal: ਗਿੱਪੀ ਗਰੇਵਾਲ ਅੱਜ ਮਨਾ ਰਹੇ ਜਨਮਦਿਨ, ਕਲਾਕਾਰ ਨੇ ਪੈਸੇ ਕਮਾਉਣ ਲਈ ਮਾਂਜੇ ਭਾਂਡੇ 'ਤੇ ਧੋਤੀਆਂ ਗੱਡੀਆਂ...

Gippy Grewal Birthday: ਪੰਜਾਬੀ ਗਾਇਕ ਗਿੱਪੀ ਗਰੇਨਾਲ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੀ ਅਦਾਕਾਰੀ ਅਤੇ ਗਾਇਕੀ ਦੇ ਚੱਲਦੇ ਦੇਸ਼ ਹੀ ਨਹੀਂ ਸਗੋ ਵਿਦੇਸ਼ ਵਿੱਚ ਵੀ ਆਪਣੇ ਹੁਨਰ ਦਾ ਜਲਵਾ ਦਿਖਾ ਚੁੱਕੇ ਹਨ।

Gippy Grewal Birthday: ਪੰਜਾਬੀ ਗਾਇਕ ਗਿੱਪੀ ਗਰੇਨਾਲ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੀ ਅਦਾਕਾਰੀ ਅਤੇ ਗਾਇਕੀ ਦੇ ਚੱਲਦੇ ਦੇਸ਼ ਹੀ ਨਹੀਂ ਸਗੋ ਵਿਦੇਸ਼ ਵਿੱਚ ਵੀ ਆਪਣੇ ਹੁਨਰ ਦਾ ਜਲਵਾ ਦਿਖਾ ਚੁੱਕੇ ਹਨ। ਪੰਜਾਬੀ ਦੇ ਨਾਲ-ਨਾਲ ਹਿੰਦੀ ਸਿਨੇਮਾ ਜਗਤ ਵਿੱਚ ਵੀ ਗਿੱਪੀ ਗਰੇਵਾਲ ਨੇ ਆਪਣੀ ਵੱਖਰੀ ਪਛਾਣ ਕਾਇਮ ਕੀਤੀ ਹੈ। ਦੱਸ ਦੇਈਏ ਕਿ ਅੱਜ ਗਿੱਪੀ ਆਪਣਾ 41ਵਾਂ ਜਨਮਦਿਨ ਮਨਾ ਰਹੇ ਹਨ। ਇਸ ਮੌਕੇ ਅਸੀ ਤੁਹਾਨੂੰ ਕਲਾਕਾਰ ਨਾਲ ਜੁੜੀਆਂ ਕੁਝ ਦਿਲਚਸਪ ਗੱਲਾਂ ਦੱਸਣ ਜਾ ਰਹੇ ਹਾਂ।

ਸੰਘਰਸ਼ ਦੇ ਦਿਨਾਂ 'ਚ ਕੀਤਾ ਇਹ ਕੰਮ

ਦੱਸ ਦੇਈਏ ਕਿ ਗਿੱਪੀ ਦਾ ਜਨਮ 2 ਜਨਵਰੀ 1983 ਨੂੰ ਹੋਇਆ ਸੀ। ਅੱਜ ਉਹ ਆਪਣਾ 41ਵਾਂ ਜਨਮਦਿਨ ਮਨਾ ਰਹੇ ਹਨ। ਗਿੱਪੀ ਨੇ ਆਪਣੇ ਟੈਲੇਂਟ ਦੇ ਦਮ `ਤੇ ਪੰਜਾਬੀ ਇੰਡਸਟਰੀ `ਚ ਨਹੀਂ, ਸਗੋਂ ਬਾਲੀਵੁੱਡ `ਚ ਵੀ ਨਾਂ ਕਮਾਇਆ ਹੈ। ਇੱਕ ਇੰਟਰਵਿਊ `ਚ ਗਿੱਪੀ ਗਰੇਵਾਲ ਨੇ ਆਪਣੀ ਸਫ਼ਲਤਾ ਦੀ ਕਹਾਣੀ ਦੱਸੀ ਸੀ। ਉਨ੍ਹਾਂ ਨੇ ਦੱਸਿਆ ਕਿ ਕਿਵੇਂ ਉਨ੍ਹਾਂ ਨੂੰ ਆਪਣੀ ਪਹਿਲੀ ਐਲਬਮ ਕੱਢਣ ਲਈ ਸੰਘਰਸ਼ ਕਰਨਾ ਪਿਆ ਸੀ, ਇਸ ਵਿੱਚ ਉਨ੍ਹਾਂ ਦੀ ਪਤਨੀ ਰਵਨੀਤ ਨੇ ਵੀ ਉਨ੍ਹਾਂ ਦਾ ਸਾਥ ਦਿੱਤਾ ਸੀ। ਸੰਘਰਸ਼ ਦੇ ਦਿਨਾਂ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਗੱਡੀਆਂ ਧੋਤੀਆਂ।

 700-800 ਕੈਨੇਡੀਅਨ ਡਾਲਰ ਕਮਾਉਂਦੇ ਸੀ

ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਏਗੀ ਕਿ ਸਕਿਓਰਿਟੀ ਗਾਰਡ ਦੀ ਨੌਕਰੀ ਕੀਤੀ। ਇੱਥੋਂ ਤੱਕ ਕਿ ਕੈਨੇਡਾ 'ਚ ਲੋਕਾਂ ਦੇ ਘਰ ਟੌਇਲਟ ਵੀ ਸਾਫ ਕੀਤੀ। ਕੈਨੇਡਾ ਜਾ ਕੇ ਇੱਕ ਰੈਸਟੋਰੈਂਟ ਵਿੱਚ ਵੇਟਰ ਬਣੇ। ਇਸ ਤੋਂ ਬਾਅਦ ਉਹ ਭਾਰਤ ਪਰਤੇ ਅਤੇ ਕਾਫੀ ਸੰਘਰਸ਼ ਤੋਂ ਬਾਅਦ ਇਹ ਅਹੁਦਾ ਹਾਸਲ ਕੀਤਾ। ਗਿੱਪੀ ਗਰੇਵਾਲ ਦੱਸਦੇ ਹਨ ਕਿ ਉਨ੍ਹਾਂ ਦੀ ਹੋਣ ਵਾਲੀ ਪਤਨੀ ਨਾਲ ਗਿੱਪੀ ਦੀ ਮੁਲਾਕਾਤ ਕੈਨੇਡਾ ;ਚ ਹੀ ਹੋਈ ਸੀ। ਉਹ ਇੱਕ ਮਹੀਨੇ `ਚ 700-800 ਕੈਨੇਡੀਅਨ ਡਾਲਰ ਦੀ ਕਮਾ ਲੈਂਦੇ ਸੀ। ਪਰ ਉਹ ਹਮੇਸ਼ਾ ਤੋਂ ਸਿੰਗਰ ਬਣਨਾ ਚਾਹੁੰਦੇ ਸੀ।

View this post on Instagram
 
A post shared by Ravneet Grewal (@ravneetgrewalofficial)

ਗਿੱਪੀ ਤੇ ਉਨ੍ਹਾਂ ਦੀ ਪਤਨੀ ਨੇ ਕੀਤਾ ਇਹ ਕੰਮ

ਖਾਸ ਗੱਲ ਇਹ ਹੈ ਕਿ ਗਿੱਪੀ ਨੇ ਸਿੰਗਰ ਬਣਨ ਲਈ ਕਾਫ਼ੀ ਕੋਸ਼ਿਸ਼ ਕੀਤੀ। ਪਰ ਕੋਈ ਮਿਊਜ਼ਿਕ ਕੰਪਨੀ ਗਰੇਵਾਲ ਤੇ ਪੈਸੇ ਲਾਉਣ ਲਈ ਤਿਆਰ ਨਹੀਂ ਸੀ। ਕਿਉਂਕਿ ਉਦੋਂ ਦੌਰ ਬਦਲ ਚੁੱਕਿਆ ਸੀ। ਕੰਪਨੀਆਂ ਨੇ ਸਿੰਗਰਾਂ ਤੇ ਪੈਸੇ ਲਗਾਉਣੇ ਬੰਦ ਕਰ ਦਿੱਤੇ ਸੀ। ਇਸ ਕਰਕੇ ਗਿੱਪੀ ਗਰੇਵਾਲ ਕੋਲ ਖੁਦ ਪੈਸੇ ਇਕੱਠੇ ਕਰਨ ਤੋਂ ਇਲਾਵਾ ਕੋਈ ਰਸਤਾ ਨਹੀਂ ਸੀ। ਗਿੱਪੀ ਨੇ ਅੱਗੇ ਦੱਸਿਆ ਕਿ ਉਹ ਘਰੋਂ ਪੈਸੇ ਨਹੀਂ ਮੰਗ ਸਕਦੇ ਸੀ। ਇਸ ਕਰਕੇ ਉਨ੍ਹਾਂ ਨੂੰ ਸਭ ਖੁਦ ਕਰਨਾ ਪਿਆ। ਪਹਿਲੀ ਐਲਬਮ ਲਈ ਪੈਸੇ ਜੋੜਨ ਦੀ ਖਾਤਰ ਗਿੱਪੀ ਤੇ ਉਨ੍ਹਾਂ ਦੀ ਪਤਨੀ ਨੇ 3 ਨੌਕਰੀਆਂ ਕੀਤੀਆਂ। ਉਨ੍ਹਾਂ ਦਾ ਸਾਰਾ ਦਿਨ ਕੰਮ `ਚ ਲੰਘਦਾ ਸੀ। ਗਿੱਪੀ ਤੇ ਰਵਨੀਤ ਦੋਵੇਂ ਹੀ ਸਵੇਰੇ-ਸਵੇਰੇ ਘਰਾਂ `ਚ ਅਖਬਾਰ ਸੁੱਟਦੇ ਸੀ।

ਇਸ ਤੋਂ ਬਾਅਦ ਗਿੱਪੀ ਫ਼ੈਕਟਰੀ `ਚ ਇੱਟਾਂ ਤੇ ਮਾਰਬਲ ਦੇ ਪੱਥਰ ਬਣਾਉਣ ਦਾ ਕੰਮ ਕਰਦੇ ਸੀ। 8 ਘੰਟੇ ਦੀ ਇਹ ਨੌਕਰੀ ਉਨ੍ਹਾਂ ਨੂੰ ਬੁਰੀ ਤਰ੍ਹਾਂ ਥਕਾ ਦਿੰਦੀ ਸੀ। ਦੂਜੇ ਪਾਸੇ ਰਵਨੀਤ ਗਰੇਵਾਲ ਹੋਟਲ `ਚ ਸਫ਼ਾਈ ਤੇ ਭਾਂਡੇ ਮਾਂਜਣ ਦਾ ਕੰਮ ਕਰਦੀ ਸੀ। ਹਾਲਾਂਕਿ ਫਿਰ ਉਨ੍ਹਾਂ ਦੀ ਕਿਸਮਤ ਬਦਲੀ ਅਤੇ ਉਹ ਦੁਨੀਆ ਭਰ ਵਿੱਚ ਵੱਖਰੀ ਪਛਾਣ ਬਣਾਉਣ ਵਿੱਚ ਕਮਾਯਾਬ ਰਹੇ। 
ਅੱਜ ਕਲਾਕਾਰ ਕਿਸੇ ਪਛਾਣ ਦਾ ਮੋਹਜਾਤ ਨਹੀਂ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28-11-2024
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
ਪ੍ਰੈਗਨੈਂਸੀ 'ਚ ਹਲਦੀ ਵਾਲਾ ਦੁੱਧ ਪੀਣ ਦੇ ਜ਼ਬਰਦਸਤ ਫਾਇਦੇ, ਜਾਣੋ ਕਦੋਂ ਮਿਲੇਗਾ Benefit
ਪ੍ਰੈਗਨੈਂਸੀ 'ਚ ਹਲਦੀ ਵਾਲਾ ਦੁੱਧ ਪੀਣ ਦੇ ਜ਼ਬਰਦਸਤ ਫਾਇਦੇ, ਜਾਣੋ ਕਦੋਂ ਮਿਲੇਗਾ Benefit
ਤੁਹਾਡੀਆਂ ਪਲਕਾਂ 'ਚ ਵੀ ਹੁੰਦਾ Dandruff? ਤਾਂ ਜਾਣ ਲਓ ਇਸ ਗੰਭੀਰ ਬਿਮਾਰੀ ਦੇ ਲੱਛਣ
ਤੁਹਾਡੀਆਂ ਪਲਕਾਂ 'ਚ ਵੀ ਹੁੰਦਾ Dandruff? ਤਾਂ ਜਾਣ ਲਓ ਇਸ ਗੰਭੀਰ ਬਿਮਾਰੀ ਦੇ ਲੱਛਣ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28-11-2024
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
ਪ੍ਰੈਗਨੈਂਸੀ 'ਚ ਹਲਦੀ ਵਾਲਾ ਦੁੱਧ ਪੀਣ ਦੇ ਜ਼ਬਰਦਸਤ ਫਾਇਦੇ, ਜਾਣੋ ਕਦੋਂ ਮਿਲੇਗਾ Benefit
ਪ੍ਰੈਗਨੈਂਸੀ 'ਚ ਹਲਦੀ ਵਾਲਾ ਦੁੱਧ ਪੀਣ ਦੇ ਜ਼ਬਰਦਸਤ ਫਾਇਦੇ, ਜਾਣੋ ਕਦੋਂ ਮਿਲੇਗਾ Benefit
ਤੁਹਾਡੀਆਂ ਪਲਕਾਂ 'ਚ ਵੀ ਹੁੰਦਾ Dandruff? ਤਾਂ ਜਾਣ ਲਓ ਇਸ ਗੰਭੀਰ ਬਿਮਾਰੀ ਦੇ ਲੱਛਣ
ਤੁਹਾਡੀਆਂ ਪਲਕਾਂ 'ਚ ਵੀ ਹੁੰਦਾ Dandruff? ਤਾਂ ਜਾਣ ਲਓ ਇਸ ਗੰਭੀਰ ਬਿਮਾਰੀ ਦੇ ਲੱਛਣ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Embed widget