Carry On Jatta 3 Box Office Collection: ਫਿਲਮ 'ਕੈਰੀ ਆਨ ਜੱਟਾ 3' ਨੇ ਸਿਨੇਮਾਘਰਾਂ ਵਿੱਚ ਰਿਲੀਜ਼ ਹੁੰਦੇ ਹੀ ਧਮਾਲ ਮਚਾ ਦਿੱਤੀ ਹੈ। ਫਿਲਮ ਦਾ ਦਰਸ਼ਕ ਬੇਸਵਰੀ ਨਾਲ ਇੰਤਜ਼ਾਰ ਕਰ ਰਹੇ ਸੀ, ਇਸ ਗੱਲ ਦਾ ਅੰਦਾਜ਼ਾ ਇੱਥੋਂ ਹੀ ਲਗਾਇਆ ਜਾ ਸਕਦਾ ਹੈ ਕਿ ਫਿਲਮ ਨੇ ਪਹਿਲੇ ਹੀ ਦਿਨ 10 ਕਰੋੜ ਦੀ ਕਮਾਈ ਕੀਤੀ। ਪਹਿਲੇ ਦਿਨ 10 ਕਰੋੜ ਦੀ ਕਮਾਈ ਕਰਨ ਵਾਲੀ 'ਕੈਰੀ ਆਨ ਜੱਟਾ 3' ਪਹਿਲੀ ਪੰਜਾਬੀ ਫਿਲਮ ਹੈ। ਖਾਸ ਗੱਲ ਇਹ ਹੈ ਕਿ ਦੁਨੀਆ ਭਰ ਵਿੱਚ ਪ੍ਰਸ਼ੰਸਕਾਂ ਵੱਲੋਂ ਫਿਲਮ ਨੂੰ ਭਰਮਾ ਹੁੰਗਾਰਾ ਮਿਲ ਰਿਹਾ ਹੈ।
ਇਸ ਵਿਚਾਲੇ ਅਦਾਕਾਰ ਜਸਵਿੰਦਰ ਭੱਲਾ ਵੱਲੋਂ ਇੱਕ ਵੀਡੀਓ ਸਾਂਝਾ ਕੀਤਾ ਗਿਆ ਹੈ, ਜੋ ਕਿ ਪਾਕਿਸਤਾਨ ਤੋਂ ਸਾਹਮਣੇ ਆਇਆ ਹੈ। ਖਾਸ ਗੱਲ ਇਹ ਹੈ ਕਿ ਪਾਕਿਸਤਾਨ ਵਿੱਚ ਵੀ ਪ੍ਰਸ਼ੰਸਕਾਂ ਵਿੱਚ ਫਿਲਮ ਕੈਰੀ ਆਨ ਜੱਟਾ 3 ਨੂੰ ਲੈ ਭਾਰੀ ਭੀੜ੍ਹ ਉਮੜ੍ਹੀ ਹੈ। ਜਿਸ ਨੂੰ ਦੇਖ ਕਾਮੇਡੀਅਨ ਜਸਵਿੰਦਰ ਭੱਲਾ ਨੇ ਆਪਣੀ ਖੁਸ਼ੀ ਜ਼ਾਹਿਰ ਕੀਤੀ ਹੈ। ਕਲਾਕਾਰ ਨੇ ਆਪਣੀ ਖੁਸ਼ੀ ਜ਼ਾਹਿਰ ਕਰਦਿਆਂ ਸੋਸ਼ਲ ਮੀਡੀਆ ਹੈਂਡਲ ਤੇ ਵੀਡੀਓ ਸ਼ੇਅਰ ਕਰ ਉਸ ਨੂੰ ਕੈਪਸ਼ਨ ਦਿੰਦਿਆਂ ਲਿਖਿਆ,
ਪਾਕਿਸਤਾਨੀ ਸਿਨਮਿਆਂ ਵਿੱਚ ਵੀ ‘ਕੈਰੀ ਆਨ ਜੱਟਾ-3’ ਦੇਖਣ ਵਾਲ਼ਿਆਂ ਦੀ ਉਮੜ੍ਹੀ ਭਾਰੀ ਭੀੜ੍ਹ …🤗 ਏਨਾ ਚਾਅ ਤਾਂ ਸਾਨੂੰ ਕਦੇ ਸਕੂਲ ਦੀ ਸਾਰੀ ਛੁੱਟੀ ਵੇਲ਼ੇ ਨੀ ਚੜ੍ਹਦਾ ਹੁੰਦਾ ਸੀ…ਜਿੰਨਾ ਭਰਾਵੋ ਤੁਹਾਨੂੰ ‘ਕੈਰੀ ਆਨ ਜੱਟਾ-3’ ਦੇਖਣ ਲਈ ਚੜ੍ਹਿਆ ਹੋਇਆ … ਏਨਾ ਪਿਆਰ ਦੇਣ ਲਈ ਬੰਭਾ ਸਾਰਾ ਪਿਆਰ
ਕਾਬਿਲੇਗ਼ੌਰ ਹੈ ਕਿ 'ਕੈਰੀ ਆਨ ਜੱਟਾ 3' ਦੀ ਵੇਟ ਕਰ ਰਹੇ ਲੋਕਾਂ ਦਾ ਇੰਤਜ਼ਾਰ ਹੁਣ ਖਤਮ ਹੋ ਚੁੱਕਿਆ ਹੈ। ਲੰਬੇ ਇੰਤਜ਼ਾਰ ਦੇ ਬਾਅਦ ਇਹ ਫਿਲਮ 29 ਜੂਨ ਨੂੰ ਰਿਲੀਜ਼ ਹੋ ਚੁੱਕੀ ਹੈ। ਫਿਲਮ 'ਚ ਸੋਨਮ ਬਾਜਵਾ, ਗਿੱਪੀ ਗਰੇਵਾਲ, ਜਸਵਿੰਦਰ ਭੱਲਾ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਬਿਨੂੰ ਢਿੱਲੋਂ, ਕਵਿਤਾ ਕੌਸ਼ਿਕ, ਨਰੇਸ਼ ਕਥੂਰੀਆ ਤੇ ਸ਼ਿੰਦਾ ਗਰੇਵਾਲ ਮੁੱਖ ਭੂਮਿਕਾਵਾਂ 'ਚ ਨਜ਼ਰ ਆ ਰਹੇ ਹਨ। ਦੱਸ ਦਈਏ ਕਿ ਫਿਲਮ ਨੂੰ ਕਾਮੇਡੀ ਕਿੰਗ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ।