Carry On Jatta 3: ਕੈਰੀ ਆਨ ਜੱਟਾ 3 ਦਾ ਹਰ ਪਾਸੇ ਜਲਵਾ, ਫਿਲਮ ਨੇ 100 ਕਰੋੜ ਕਲੱਬ 'ਚ ਸ਼ਾਮਿਲ ਹੋ ਮਚਾਈ ਧਮਾਲ
Carry On Jatta 3 Box Office Collection: ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਅਤੇ ਸੋਨਮ ਬਾਜਵਾ ਸਟਾਰਰ ਫਿਲਮ ਕੈਰੀ ਆਨ ਜੱਟਾ 3 ਦਾ ਹਰ ਪਾਸੇ ਜਲਵਾ ਦੇਖਣ ਨੂੰ ਮਿਲ ਰਿਹਾ ਹੈ। ਇਸ ਵਿਚਾਲੇ ਖਾਸ ਖਬਰ ਇਹ ਸਾਹਮਣੇ ਆ ਰਹੀ ਹੈ
Carry On Jatta 3 Box Office Collection: ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਅਤੇ ਸੋਨਮ ਬਾਜਵਾ ਸਟਾਰਰ ਫਿਲਮ ਕੈਰੀ ਆਨ ਜੱਟਾ 3 ਦਾ ਹਰ ਪਾਸੇ ਜਲਵਾ ਦੇਖਣ ਨੂੰ ਮਿਲ ਰਿਹਾ ਹੈ। ਇਸ ਵਿਚਾਲੇ ਖਾਸ ਖਬਰ ਇਹ ਸਾਹਮਣੇ ਆ ਰਹੀ ਹੈ ਕਿ ਇਹ ਫਿਲਮ 100 ਕਰੋੜ ਦੇ ਕੱਲਬ ਵਿੱਚ ਸ਼ਾਮਿਲ ਹੋ ਚੁੱਕੀ ਹੈ। ਦੱਸ ਦੇਈਏ ਕਿ 100 ਕਰੋੜ ਦੀ ਕਮਾਈ ਕਰਨ ਵਾਲੀ ਕੈਰੀ ਆਨ ਜੱਟਾ 3 ਪੰਜਾਬੀ ਇੰਡਸਟਰੀ ਦੀ ਪਹਿਲੀ ਫਿਲਮ ਬਣ ਗਈ ਹੈ। ਦੱਸ ਦਈਏ ਕਿ ਮਸ਼ਹੂਰ ਟ੍ਰੇਡ ਐਨਾਲਿਸਟ ਤਰਨ ਆਦਰਸ਼ ਨੇ ਇੰਸਟਾਗ੍ਰਾਮ ਤੇ ਤਾਜ਼ਾ ਬਾਕਸ ਆਫਿਸ ਕਲੈਕਸ਼ਨ ਦੀ ਰਿਪੋਰਟ ਸ਼ੇਅਰ ਕੀਤੀ ਹੈ। ਦੇਖੋ ਇਹ ਪੋਸਟ:
— Gippy Grewal (@GippyGrewal) July 21, 2023
ਦੱਸ ਦੇਈਏ ਕਿ ਜਿਵੇਂ ਹੀ ਫਿਲਮ 98 ਕਰੋੜ ਤੱਕ ਪੁੱਜੀ ਸੀ ਤਾਂ ਟੀਮ ਨੇ ਇਸ ਦਾ ਜ਼ੋਰਦਾਰ ਜਸ਼ਨ ਮਨਾਇਆ। ਇਸ ਦੀ ਇੱਕ ਵੀਡੀਓ ਸੋਨਮ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਸੀ। ਵੀਡੀਓ 'ਚ ਫਿਲਮ ਦੀ ਪੂਰੀ ਟੀਮ ਕੇਕ ਕੱਟਦੇ ਨਜ਼ਰ ਆਈ। ਇਸਦੇ ਨਾਲ ਹੀ ਪ੍ਰਸ਼ੰਸਕਾਂ ਦੇ ਨਾਲ-ਨਾਲ ਫਿਲਮੀ ਸਿਤਾਰਿਆਂ ਨੇ ਉਨ੍ਹਾਂ ਨੂੰ ਵਧਾਈ ਵੀ ਦਿੱਤੀ। ਇਸ ਤੋਂ ਇਲਾਵਾ ਫਿਲਮ ਦੀ ਟੀਮ ਵੱਲੋਂ 100 ਕਰੋੜ ਦੇ ਕਲੱਬ 'ਚ ਸ਼ਾਮਿਲ ਹੋਣ ਦਾ ਖੁਸ਼ੀ ਮਨਾਈ ਜਾ ਰਹੀ ਹੈ। ਗੁਰਪ੍ਰੀਤ ਘੁੱਗੀ ਸਣੇ ਪੂਰੀ ਟੀਮ ਵੱਲੋਂ ਪੋਸਟ ਸਾਂਝਾ ਕਰ ਆਪਣੀ ਜ਼ਾਹਿਰ ਕੀਤੀ ਗਈ ਹੈ।
View this post on Instagram
ਦੱਸ ਦੇਈਏ ਕਿ ਗਿੱਪੀ ਗਰੇਵਾਲ ਅਤੇ ਸੋਨਮ ਬਾਜਵਾ ਸਣੇ ਪੂਰੀ ਟੀਮ ਨੂੰ ਨਾ ਸਿਰਫ ਦੇਸ਼ ਸਗੋਂ ਵਿਦੇਸ਼ ਵਿੱਚ ਵੀ ਪਿਆਰ ਮਿਲਿਆ ਹੈ। ਫਿਲਮ ਦੀ ਪੂਰੀ ਟੀਮ ਦਰਸ਼ਕਾਂ ਨੂੰ ਪ੍ਰਭਾਵਿਤ ਕਰਨ ਵਿੱਚ ਸਫਲ ਰਹੀ।
ਕਾਬਿਲੇਗ਼ੌਰ ਹੈ ਕਿ 'ਕੈਰੀ ਆਨ ਜੱਟਾ 3' 29 ਜੂਨ ਨੂੰ ਰਿਲੀਜ਼ ਹੋਈ ਸੀ। ਇਸ ਫਿਲਮ ਨੇ ਰਿਲੀਜ਼ ਹੁੰਦੇ ਸਾਰ ਹੀ ਕਈ ਰਿਕਾਰਡ ਬਣਾਏ। ਫਿਲਮ ;ਚ ਗਿੱਪੀ ਗਰੇਵਾਲ, ਸੋਨਮ ਬਾਜਵਾ, ਜਸਵਿੰਦਰ ਭੱਲਾ, ਗੁਰਪ੍ਰੀਤ ਘੁੱਗੀ, ਬਿਨੂੰ ਢਿੱਲੋਂ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਕਰਮਜੀਤ ਅਨਮੋਲ, ਨਰੇਸ਼ ਕਥੂਰੀਆ ਮੁੱਖ ਭੂਮਿਕਾਵਾਂ 'ਚ ਨਜ਼ਰ ਆਏ ਹਨ। ਫਿਲਮ ਨੂੰ ਕਾਮੇਡੀ ਕਿੰਗ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ।