Gippy Grewal IPL 2024: ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੀ ਫਿਲਮ 'ਸ਼ਿੰਦਾ ਸ਼ਿੰਦਾ ਨੋ ਪਾਪਾ' ਨੂੰ ਲੈ ਸੁਰਖੀਆਂ ਬਟੋਰ ਰਹੇ ਹਨ। ਦਰਅਸਲ, ਪੰਜਾਬੀ ਕਲਾਕਾਰ ਇਸ ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਰੱਜ ਕੇ ਪ੍ਰਮੋਸ਼ਨ ਕਰ ਰਹੇ ਹਨ। ਦੱਸ ਦੇਈਏ ਕਿ ਫਿਲਮ ਦੀ ਸਟਾਰ ਕਾਸਟ ਇਸ ਦੌਰਾਨ ਆਈਪੀਐੱਲ ਗਰਾਊਂਡ ਵਿੱਚ ਪੁੱਜੀ। ਗਿੱਪੀ ਆਪਣੀ ਪਤਨੀ ਰਵਨੀਤ, ਪੁੱਤਰ ਗੁਰਬਾਜ਼ ਅਤੇ ਸ਼ਿੰਦਾ ਸਣੇ ਹਿਨਾ ਖਾਨ ਨਾਲ ਕ੍ਰਿਕਟ ਦੇ ਮੈਦਾਨ ਉੱਪਰ ਨਜ਼ਰ ਆਏ। ਉਹ ਆਪਣੀ ਫਿਲਮ ਦਾ ਪ੍ਰਮੋਸ਼ਨ ਕਰਦੇ ਹੋਏ ਵਿਖਾਈ ਦਿੱਤੇ। ਕਲਾਕਾਰ ਵੱਲੋਂ ਇਸਦਾ ਵੀਡੀਓ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤਾ ਗਿਆ ਹੈ। ਤੁਸੀ ਵੀ ਵੇਖੋ ਇਹ ਵੀਡੀਓ...
ਹਿਨਾ ਖਾਨ ਦੀ ਪੰਜਾਬੀ ਇੰਡਸਟਰੀ 'ਚ ਐਂਟਰੀ
ਦੱਸ ਦਈਏ ਕਿ ਫਿਲਮ 'ਚ ਗਿੱਪੀ ਤੇ ਸ਼ਿੰਦਾ ਦੀ ਜੋੜੀ ਪਹਿਲੀ ਵਾਰ ਪਿਓ ਪੁੱਤਰ ਦੇ ਕਿਰਦਾਰ 'ਚ ਨਜ਼ਰ ਆਈ ਹੈ। ਇਸ ਫਿਲਮ ਰਾਹੀਂ ਟੀਵੀ ਅਦਾਕਾਰਾ ਹਿਨਾ ਖਾਨ ਨੇ ਪੰਜਾਬੀ ਇੰਡਸਟਰੀ 'ਚ ਐਂਟਰੀ ਕਰਨ ਜਾ ਰਹੀ ਹੈ, ਉਹ ਸ਼ਿੰਦਾ ਦੀ ਮਾਂ ਦਾ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆਏਗੀ। ਫਿਲਮ ਦੇ ਟ੍ਰੇਲਰ 21 ਅਪ੍ਰੈਲ ਨੂੰ ਰਿਲੀਜ਼ ਕੀਤਾ ਗਿਆ। ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਗਿਆ। ਇਸ ਵਿੱਚ ਤੁਸੀ ਦੇਖ ਸਕਦੇ ਹੋ ਕਿ ਸ਼ਿੰਦਾ ਨਾਮ ਦਾ ਇੱਕ ਜ਼ਿੱਦੀ ਬੱਚਾ ਜੋ ਹਮੇਸ਼ਾ ਆਪਣੇ ਡੈਡੀ ਨਾਲ ਲੜਦਾ ਰਹਿੰਦਾ ਹੈ ਤੇ ਕਦੇ ਵੀ ਉਸ ਦੀ ਗੱਲ ਨਹੀਂ ਸੁਣਦਾ।
ਜਾਣਕਾਰੀ ਲਈ ਦੱਸ ਦੇਈਏ ਕਿ ਫਿਲਮ 'ਸ਼ਿੰਦਾ ਸ਼ਿੰਦਾ ਨੋ ਪਾਪਾ' 10 ਮਈ 2024 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ 'ਚ ਗਿੱਪੀ ਤੇ ਸ਼ਿੰਦੇ ਨਾਲ ਹਿਨਾ ਖਾਨ ਦੀ ਵੀ ਮੁੱਖ ਭੂਮਿਕਾ ਹੈ। ਇਸ ਤੋਂ ਪਹਿਲਾਂ ਗਿੱਪੀ ਗਰੇਵਾਲ ਸਰਗੁਣ ਮਹਿਤਾ ਤੇ ਰੂਪੀ ਗਿੱਲ ਦੇ ਨਾਲ ਫਿਲਮ 'ਜੱਟ ਨੂੰ ਚੁੜੈਲ ਟੱਕਰੀ' 'ਚ ਵੀ ਨਜ਼ਰ ਆ ਚੁੱਕੇ ਹਨ। ਇਸ ਫਿਲਮ ਨੂੰ ਵੀ ਦਰਸ਼ਕਾਂ ਵੱਲੋਂ ਭਰਮਾ ਹੁੰਗਾਰਾ ਮਿਲਿਆ।