(Source: Poll of Polls)
Diljit Dosanjh: ਦਿਲਜੀਤ ਦੋਸਾਂਝ ਦੇ ਫੈਨਜ਼ ਲਈ ਖੁਸ਼ਖਬਰੀ, 'ਜੋੜੀ' ਤੋਂ ਬਾਅਦ ਹੁਣ ਦੇਖ ਸਕਣਗੇ ਫਿਲਮ 'ਚਮਕੀਲਾ'
Diljit Dosanjh Film Chamkila: ਬਾਲੀਵੁੱਡ ਅਤੇ ਪਾਲੀਵੁੱਡ ਦੇ ਨਾਲ-ਨਾਲ ਦੁਨੀਆ ਭਰ ਵਿੱਚ ਨਾਂਅ ਕਮਾਉਣ ਵਾਲੇ ਸੁਪਰਸਟਾਰ ਦਿਲਜੀਤ ਦੋਸਾਂਝ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਦੱਸ ਦੇਈਏ ਕਿ ਦਿਲਜੀਤ ਅਤੇ ਨਿਮਰਤ ਖਹਿਰਾ ਦੀ 'ਜੋੜੀ' ਨੂੰ...
Diljit Dosanjh Film Chamkila: ਬਾਲੀਵੁੱਡ ਅਤੇ ਪਾਲੀਵੁੱਡ ਦੇ ਨਾਲ-ਨਾਲ ਦੁਨੀਆ ਭਰ ਵਿੱਚ ਨਾਂਅ ਕਮਾਉਣ ਵਾਲੇ ਸੁਪਰਸਟਾਰ ਦਿਲਜੀਤ ਦੋਸਾਂਝ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਦੱਸ ਦੇਈਏ ਕਿ ਦਿਲਜੀਤ ਅਤੇ ਨਿਮਰਤ ਖਹਿਰਾ ਦੀ 'ਜੋੜੀ' ਨੂੰ ਪ੍ਰਸ਼ੰਸ਼ਕਾਂ ਦਾ ਭਰਪੂਰ ਪਿਆਰ ਮਿਲ ਰਿਹਾ ਹੈ। ਦੋਵੇਂ ਕਲਾਕਾਰ ਆਪਣੀ ਫਿਲਮ ਦੀ ਸਫਲਤਾ ਦਾ ਆਨੰਦ ਲੈ ਰਹੇ ਹਨ। ਹੁਣ 'ਜੋੜੀ' ਤੋਂ ਬਾਅਦ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਦੇ ਫੈਨਜ਼ ਲਈ ਖਾਸ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, 'ਜੋੜੀ' ਤੋਂ ਬਾਅਦ ਹੁਣ ਫਿਲਮ ਚਮਕੀਲਾ ਨੂੰ ਦਰਸ਼ਕ ਦੇਖ ਸਕਣਗੇ।
View this post on Instagram
ਜਾਣਕਾਰੀ ਲਈ ਦੱਸ ਦੇਈਏ ਕਿ ਅਦਾਲਤ ਨੇ ਮਸ਼ਹੂਰ ਗਾਇਕ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ 'ਤੇ ਲੱਗੀ ਰੋਕ ਹਟਾ ਦਿੱਤੀ ਹੈ। ਜਿਸ ਕਾਰਨ ਰਿਲਾਇੰਸ ਐਂਟਰਟੇਨਮੈਂਟ, ਇਮਤਿਆਜ਼ ਅਲੀ ਨਿਰਮਾਤਾ, ਅਦਾਕਾਰ ਦਿਲਜੀਤ ਦੋਸਾਂਝ, ਅਦਾਕਾਰਾ ਪਰਿਣੀਤੀ ਚੋਪੜਾ ਅਤੇ ਹੋਰਾਂ ਨੂੰ ਵੱਡੀ ਰਾਹਤ ਮਿਲੀ ਹੈ। ਸਿਵਲ ਜੱਜ ਸੀਨੀਅਰ ਡਿਵੀਜ਼ਨ ਸੁਮਿਤ ਮੱਕੜ ਨੇ ਸੁਣਵਾਈ ਕਰਦਿਆਂ ਪਟੀਸ਼ਨਰ ਦੀ ਸਟੇਅ ਦੀ ਅਰਜ਼ੀ ਰੱਦ ਕਰ ਦਿੱਤੀ। ਮਾਮਲੇ ਦੀ ਅਗਲੀ ਸੁਣਵਾਈ 7 ਜੁਲਾਈ ਨੂੰ ਹੋਵੇਗੀ। ਇਸ ਤੋਂ ਪਹਿਲਾਂ ਤਤਕਾਲੀ ਸਿਵਲ ਜੱਜ ਸੀਨੀਅਰ ਡਵੀਜ਼ਨ ਹਰਸਿਮਰਨਜੀਤ ਸਿੰਘ, ਰਿਲਾਇੰਸ ਐਂਟਰਟੇਨਮੈਂਟ, ਇਮਤਿਆਜ਼ ਅਲੀ ਨਿਰਮਾਤਾ ਤੇ ਹੋਰਾਂ ਤੋਂ ਇਲਾਵਾ ਪੰਜਾਬੀ ਗਾਇਕ ਮ੍ਰਿਤਕ ਅਮਰ ਸਿੰਘ ਚਮਕੀਲਾ ਦੀ ਪਤਨੀ ਸ. ਗੁਰਮੇਲ ਕੌਰ ਨੂੰ ਅਮਰ ਸਿੰਘ ਚਮਕੀਲਾ ਅਤੇ ਬੀਬੀ ਅਮਰਜੋਤ ਕੌਰ ਦੀ ਬਾਇਓਪਿਕ (ਫਿਲਮ) ਦੇ ਟੈਲੀਕਾਸਟ, ਰਿਲੀਜ਼, ਅਪਲੋਡ, ਸਟ੍ਰੀਮਿੰਗ ਕਰਨ ਤੋਂ ਰੋਕ ਦਿੱਤਾ ਗਿਆ ਸੀ।
ਅਦਾਲਤ ਨੇ ਉਕਤ ਹੁਕਮ ਮਰਹੂਮ ਨਿਰਮਾਤਾ ਗੁਰਦੇਵ ਸਿੰਘ ਰੰਧਾਵਾ ਦੇ ਪੁੱਤਰਾਂ ਇਸ਼ਜੀਤ ਰੰਧਾਵਾ ਅਤੇ ਸੰਜੋਤ ਰੰਧਾਵਾ ਵੱਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਜਾਰੀ ਕੀਤੇ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਅਮਰ ਸਿੰਘ ਚਮਕੀਲਾ ਦੀ ਵਿਧਵਾ ਨੇ 12 ਅਕਤੂਬਰ 2012 ਨੂੰ ਲਿਖਤੀ ਰੂਪ ਵਿੱਚ ਆਪਣੇ ਪਿਤਾ ਨੂੰ ਆਪਣੇ ਪਤੀ ਦੀ ਬਾਇਓਪਿਕ ਬਣਾਉਣ ਦਾ ਅਧਿਕਾਰ ਦਿੱਤਾ ਸੀ। ਉਨ੍ਹਾਂ ਦੇ ਪਿਤਾ ਦੀ ਮੌਤ ਤੋਂ ਬਾਅਦ ਦੋਸ਼ੀਆਂ ਨੇ ਮਿਲੀਭੁਗਤ ਨਾਲ ਅਮਰ ਸਿੰਘ ਚਮਕੀਲਾ ਅਤੇ ਬੀਬੀ ਅਮਰਜੋਤ ਕੌਰ 'ਤੇ ਜੀਵਨੀ ਫਿਲਮ ਬਣਾਈ ਸੀ।
ਵਕਰਫਰੰਟ ਦੀ ਗੱਲ ਕਰਿਏ ਤਾਂ ਦਿਲਜੀਤ ਆਪਣੀ ਫਿਲਮ ਜੋੜੀ ਦੇ ਚੱਲਦੇ ਸੁਰਖੀਆਂ ਬਟੋਰ ਰਹੇ ਹਨ। ਖਾਸ ਗੱਲ ਇਹ ਹੈ ਕਿ ਦਿਲਜੀਤ ਦੀ ਫਿਲਮ ਦੇ ਚਰਚੇ ਇੰਟਰਨੇਸ਼ਨ ਲੇਵਲ ਤੱਕ ਵੀ ਹੋ ਰਹੇ ਹਨ।