ਕਿਸਾਨਾਂ ਦੀ ਸੇਵਾ 'ਚ ਲੱਗੇ ਹੋਟਲ Golden Hut ਦੇ ਰਸਤੇ 'ਤੇ ਸਰਕਾਰ ਵੱਲੋਂ ਬੈਰੀਕੇਡਿੰਗ, Ranjit Bawa ਨੇ ਕੀਤੀ ਅਪੀਲ
ਪਿਛਲੇ 7 ਮਹੀਨਿਆਂ ਤੋਂ ਕਿਸਾਨ ਅੰਦੋਲਨ ਦੌਰਾਨ ਸੇਵਾ ਕਰਨ ਵਾਲੇ ਸ਼ਖ਼ਸ ਦੇ ਕੰਮ 'ਚ ਸਰਕਾਰ ਵੱਲੋਂ ਰੁਕਾਵਟ ਪਾਈ ਜਾ ਰਹੀ ਹੈ। ਇਸ ਗੱਲ ਦੀ ਜਾਣਕਾਰੀ ਅੱਜ ਰਣਜੀਤ ਬਾਵਾ ਨੇ ਇੱਕ ਪੋਸਟ ਸਾਂਝੀ ਕਰਕੇ ਦਿੱਤੀ ਹੈ।
ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
ਚੰਡੀਗੜ੍ਹ: ਪਿਛਲੇ 7 ਮਹੀਨਿਆਂ ਤੋਂ ਕਿਸਾਨ ਅੰਦੋਲਨ ਦੌਰਾਨ ਸੇਵਾ ਕਰਨ ਵਾਲੇ ਸ਼ਖ਼ਸ ਦੇ ਕੰਮ 'ਚ ਸਰਕਾਰ ਵੱਲੋਂ ਰੁਕਾਵਟ ਪਾਈ ਜਾ ਰਹੀ ਹੈ। ਇਸ ਗੱਲ ਦੀ ਜਾਣਕਾਰੀ ਅੱਜ ਰਣਜੀਤ ਬਾਵਾ ਨੇ ਇੱਕ ਪੋਸਟ ਸਾਂਝੀ ਕਰਕੇ ਦਿੱਤੀ ਹੈ। ਅਸਲ 'ਚ ਰਾਮ ਸਿੰਘ ਰਾਣਾ ਨਾਂ ਦਾ ਇੱਕ ਸ਼ਖ਼ਸ ਪਿਛਲੇ 7 ਮਹੀਨਿਆਂ ਤੋਂ ਕਿਸਾਨ ਅੰਦੋਲਨ 'ਚ ਪਾਣੀ, ਦੁੱਧ ਤੇ ਲੰਗਰ ਦੀ ਸੇਵਾ ਕਰ ਰਿਹਾ ਹੈ। ਰਾਮ ਸਿੰਘ ਰਾਣਾ ਦਾ ਸਰਹੱਦ 'ਤੇ ਗੋਲਡਨ ਹੱਟ ਨਾਂ ਦਾ ਹੋਟਲ ਹੈ। ਉਹ ਤਿੰਨੇ ਬਾਰਡਰਾਂ 'ਤੇ ਕਿਸਾਨਾਂ ਲਈ ਸੇਵਾ ਨਿਭਾਅ ਰਹੇ ਹਨ।
ਇਸ ਦੇ ਨਾਲ ਹੀ ਰਾਮ ਸਿੰਘ ਰਾਣਾ ਦਾ ਕੁਰੂਕਸ਼ੇਤਰ 'ਚ ਦੂਜਾ ਹੋਟਲ ਵੀ ਹੈ, ਜਿੱਥੇ ਸਰਕਾਰ ਨੇ ਬੈਰੀਕੇਡ ਲਾ ਕੇ ਸੜਕ ਨੂੰ ਬੰਦ ਕਰ ਦਿੱਤਾ ਹੈ। ਰਣਜੀਤ ਬਾਵਾ ਨੇ ਪੋਸਟ ਸਾਂਝੀ ਕਰਕੇ ਮੰਗ ਕੀਤੀ ਕਿ ਇਸ ਰਸਤੇ ਨੂੰ ਤੁਰੰਤ ਖੋਲ੍ਹਿਆ ਜਾਣਾ ਚਾਹੀਦਾ ਹੈ। ਉਨ੍ਹਾਂ ਸਾਰੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਰਾਮ ਸਿੰਘ ਰਾਣਾ ਦਾ ਸਾਥ ਦੇਣ ਤਾਂ ਜੋ ਉਨ੍ਹਾਂ ਦੇ ਹੋਟਲ ਦਾ ਰਸਤਾ ਜਲਦੀ ਖੋਲ੍ਹਿਆ ਜਾ ਸਕੇ।
ਦੱਸ ਦੇਈਏ ਕਿ ਰਣਜੀਤ ਬਾਵਾ ਦੀ ਇਹ ਪੋਸਟ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਉਸ ਦੇ ਫੈਨਸ ਵੀ ਲਗਾਤਾਰ ਬਾਵਾ ਦੀ ਇਸ ਪੋਸਟ 'ਤੇ ਕੁਮੈਂਟਸ ਕਰਕੇ ਰਾਮ ਸਿੰਘ ਰਾਣਾ ਦਾ ਸਾਥ ਦੇਣ ਦੀ ਅਪੀਲ ਵੀ ਕਰ ਰਹੇ ਹਨ। ਰਣਜੀਤ ਬਾਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇਨ੍ਹੀਂ ਦਿਨੀਂ ਉਹ ਆਪਣੀਆਂ ਫ਼ਿਲਮਾਂ ਦੇ ਨਾਲ-ਨਾਲ ਆਪਣੀ ਐਲਬਮ ਨੂੰ ਲੈ ਕੇ ਵੀ ਚਰਚਾ 'ਚ ਹਨ। ਉਨ੍ਹਾਂ ਦੀ ਐਲਬਮ 'ਲਾਊਡ' ਜਲਦ ਰਿਲੀਜ਼ ਹੋਣ ਵਾਲੀ ਹੈ।
ਇਹ ਵੀ ਪੜ੍ਹੋ: ਸਾਵਧਾਨ! ਕੀ ਤੁਹਾਡੇ Aadhaar Card ‘ਤੇ ਕਿਸੇ ਦੂਜੇ ਵਿਅਕਤੀ ਨੇ ਲਿਆ ਫੋਨ ਕੁਨੈਕਸ਼ਨ, ਇੰਜ ਕਰੋ ਚੈੱਕ ਤੇ ਕਰਾਓ ਤੁਰੰਤ ਬੰਦ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin