ਪੜਚੋਲ ਕਰੋ

Gurdas Maan Controversy: ਗੁਰਦਾਸ ਮਾਨ ਦੀਆਂ ਮੁਸ਼ਕਲਾਂ ਵਧੀਆਂ, ਅਗਾਊਂ ਜ਼ਮਾਨਤ ਅਰਜ਼ੀ ਰੱਦ

ਗੁਰਦਾਸ ਮਾਨ ਦੇ ਵਕੀਲਾਂ ਨੇ ਕਿਹਾ ਕਿ ਉਨ੍ਹਾਂ ਨੇ ਅਜਿਹੀ ਗੱਲ ਅਣਜਾਣਪੁਣੇ 'ਚ ਕਹੀ ਸੀ ਤੇ ਇਸ ਦੇ ਲਈ ਉਨ੍ਹਾਂ ਨੇ ਪਹਿਲਾਂ ਹੀ ਹੱਥ ਅਤੇ ਕੰਨ ਫੜ ਕੇ ਮਾਫ਼ੀ ਮੰਗ ਲਈ ਸੀ।

ਜਲੰਧਰ: ਅਦਾਲਤ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਗੁਰਦਾਸ ਮਾਨ ਦੀ ਅਗਾਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ। ਇਸ ਦੇ ਨਾਲ ਹੀ ਸਿੱਖ ਜਥੇਬੰਦੀਆਂ ਗੁਰਦਾਸ ਮਾਨ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੀਆਂ ਹਨ। ਦੱਸ ਦੇਈਏ ਕਿ ਅਦਾਲਤ ਵਿੱਚ ਬੁੱਧਵਾਰ ਨੂੰ ਸੁਣਵਾਈ ਹੋਣੀ ਸੀ, ਜਿਸ ਦੇ ਮੱਦੇਨਜ਼ਰ ਪੁਲਿਸ ਨੇ ਅਦਾਲਤ ਦੇ ਵਿਹੜੇ ਅਤੇ ਆਲੇ ਦੁਆਲੇ ਦੀਆਂ ਸੜਕਾਂ 'ਤੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਸੀ।

ਏਸੀਪੀ ਬਲਵਿੰਦਰ ਇਕਬਾਲ ਕਾਹਲੋ ਦੀ ਅਗਵਾਈ ਵਿੱਚ ਦੋ ਥਾਣਿਆਂ ਦੀ ਪੁਲਿਸ ਨੂੰ ਅਦਾਲਤ ਦੇ ਵਿਹੜੇ ਅਤੇ ਨਾਲ ਲੱਗਦੀਆਂ ਸੜਕਾਂ 'ਤੇ ਤਾਇਨਾਤ ਕੀਤਾ ਗਿਆ। ਮੰਗਲਵਾਰ ਨੂੰ ਗੁਰਦਾਸ ਮਾਨ ਅਤੇ ਸਿੱਖ ਸੰਗਠਨਾਂ ਦੇ ਵਕੀਲਾਂ ਵਿਚਕਾਰ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਬਹਿਸ ਹੋਈ ਸੀ, ਜਿਸ ਤੋਂ ਬਾਅਦ ਅਦਾਲਤ ਨੇ ਬੁੱਧਵਾਰ ਦੀ ਤਰੀਕ ਦਿੱਤੀ ਸੀ।

20 ਅਗਸਤ ਨੂੰ ਡੇਰਾ ਬਾਬਾ ਮੁਰਾਦ ਸ਼ਾਹ ਨਕੋਦਰ ਦੇ ਸਾਲਾਨਾ ਮੇਲੇ 'ਚ ਗੁਰਦਾਸ ਮਾਨ ਨੇ ਡੇਰੇ ਦੇ ਗੱਦੀਨਸ਼ੀਨ ਲਾਡੀ ਸ਼ਾਹ ਨੂੰ ਸ੍ਰੀ ਗੁਰੂ ਅਮਰਦਾਸ ਜੀ ਦਾ ਵੰਸ਼ ਦੱਸਿਆ ਸੀ। ਇਸ ਕਾਰਨ ਸਿੱਖ ਜਥੇਬੰਦੀਆਂ ਨਾਰਾਜ਼ ਹੋ ਗਈਆਂ। ਮਾਮਲਾ ਭੱਖਦਾ ਵੇਖ ਗੁਰਦਾਸ ਮਾਨ ਨੇ ਵੀਡੀਓ ਜਾਰੀ ਕਰਕੇ ਇਸ ਲਈ ਮਾਫ਼ੀ ਵੀ ਮੰਗ ਲਈ ਸੀ।

ਮੰਗਲਵਾਰ ਨੂੰ ਸੁਣਵਾਈ ਦੌਰਾਨ ਸਿੱਖ ਜੱਥੇਬੰਦੀਆਂ ਦੇ ਵਕੀਲਾਂ ਪਰਮਿੰਦਰ ਸਿੰਘ ਤੇ ਰਵਿੰਦਰ ਸਿੰਘ ਨੇ ਸੈਸ਼ਨ ਕੋਰਟ ਨੂੰ ਦੱਸਿਆ ਕਿ ਗੁਰਦਾਸ ਮਾਨ ਨੇ ਡੇਰਾ ਬਾਬਾ ਮੁਰਾਦ ਸ਼ਾਹ ਨਕੋਦਰ ਮੇਲੇ 'ਚ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ। ਉਨ੍ਹਾਂ ਨੇ ਡੇਰੇ ਦੇ ਗੱਦੀਨਸ਼ੀਨ ਲਾਡੀ ਸ਼ਾਹ ਨੂੰ ਤੀਜੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦਾ ਵੰਸ਼ਜ ਦੱਸਿਆ, ਜਿਸ ਨਾਲ ਨਾ ਸਿਰਫ਼ ਪੰਜਾਬ, ਸਗੋਂ ਦੇਸ਼-ਵਿਸ਼ਵ ਦੇ ਹਰ ਕੋਨੇ 'ਚ ਰਹਿਣ ਵਾਲੀ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਜੇਕਰ ਗੁਰਦਾਸ ਮਾਨ ਨੂੰ ਅਗਾਊਂ ਜ਼ਮਾਨਤ ਮਿਲ ਜਾਂਦੀ ਹੈ ਤਾਂ ਸਿੱਖ ਸੰਗਤ ਦਾ ਗੁੱਸਾ ਹੋਰ ਵਧੇਗਾ ਤੇ ਇਹ ਪੰਜਾਬ ਦਾ ਮਾਹੌਲ ਖਰਾਬ ਕਰ ਸਕਦਾ ਹੈ।

ਉਧਰ, ਗੁਰਦਾਸ ਮਾਨ ਦੇ ਵਕੀਲਾਂ ਨੇ ਕਿਹਾ ਕਿ ਉਨ੍ਹਾਂ ਨੇ ਅਜਿਹੀ ਗੱਲ ਅਣਜਾਣਪੁਣੇ 'ਚ ਕਹੀ ਸੀ ਤੇ ਇਸ ਦੇ ਲਈ ਉਨ੍ਹਾਂ ਨੇ ਪਹਿਲਾਂ ਹੀ ਹੱਥ ਅਤੇ ਕੰਨ ਫੜ ਕੇ ਮਾਫ਼ੀ ਮੰਗ ਲਈ ਸੀ। ਅਜਿਹੇ 'ਚ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਮਿਲਣੀ ਚਾਹੀਦੀ ਹੈ। ਹਾਲਾਂਕਿ ਸਿੱਖ ਜੱਥੇਬੰਦੀਆਂ ਦੇ ਵਕੀਲਾਂ ਨੇ ਕਿਹਾ ਕਿ ਇਹ ਕੋਈ ਮਾਫ਼ੀਯੋਗ ਅਪਰਾਧ ਨਹੀਂ। ਅਜਿਹੀ ਕੋਈ ਮਾਫ਼ੀ ਕਾਨੂੰਨੀ ਤੌਰ 'ਤੇ ਜਾਇਜ਼ ਨਹੀਂ। ਇਸ ਲਈ ਗੁਰਦਾਸ ਮਾਨ ਨੂੰ ਇਸ ਆਧਾਰ 'ਤੇ ਅਗਾਊਂ ਜ਼ਮਾਨਤ ਨਹੀਂ ਦਿੱਤੀ ਜਾਣੀ ਚਾਹੀਦੀ।

ਗੁਰਦਾਸ ਮਾਨ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਤਹਿਤ ਕੇਸ ਦਾਇਰ ਕਰਨ ਵਾਲੇ ਸਿੱਖ ਆਗੂ ਪਰਮਜੀਤ ਸਿੰਘ ਅਕਾਲੀ ਨੇ ਕਿਹਾ ਕਿ ਉਹ ਇਸ ਵੇਲੇ ਜਲੰਧਰ ਸੈਸ਼ਨ ਅਦਾਲਤ ਦੇ ਫ਼ੈਸਲੇ ਦੀ ਉਡੀਕ ਕਰ ਰਹੇ ਹਨ। ਉਸ ਤੋਂ ਬਾਅਦ ਗੁਰਦਾਸ ਮਾਨ ਵਿਰੁੱਧ ਕਾਨੂੰਨੀ ਕਾਰਵਾਈ ਕਰਵਾਉਣ ਦੀ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਜੇਕਰ ਲੋੜ ਪਈ ਤਾਂ ਉਹ ਗੁਰਦਾਸ ਮਾਨ ਦੇ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੀ ਜਾਣਗੇ।

ਦੱਸ ਦਈਏ ਕਿ ਸਿੱਖ ਜੱਥੇਬੰਦੀਆਂ ਵੱਲੋਂ ਜਲੰਧਰ-ਦਿੱਲੀ ਨੈਸ਼ਨਲ ਹਾਈਵੇ ਨੂੰ ਜਾਮ ਕਰਨ ਤੋਂ ਬਾਅਦ ਗੁਰਦਾਸ ਮਾਨ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ-295 ਏ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਡੇਰਾ ਬਾਬਾ ਮੁਰਾਦ ਸ਼ਾਹ ਨਕੋਦਰ ਦੇ ਸਮਰਥਕ ਵੀ ਸੜਕਾਂ 'ਤੇ ਉਤਰ ਆਏ ਸਨ। ਉਨ੍ਹਾਂ ਨੇ ਪੁਲਿਸ ਤੋਂ ਮੰਗ ਕੀਤੀ ਸੀ ਕਿ ਗੁਰਦਾਸ ਮਾਨ ਖ਼ਿਲਾਫ਼ ਮਾਮਲਾ ਦਰਜ ਕਰਵਾਉਣ ਵਾਲੇ ਪਰਮਜੀਤ ਸਿੰਘ ਅਕਾਲੀ ਦੇ ਖ਼ਿਲਾਫ਼ ਪਰਚਾ ਦਰਜ ਕੀਤਾ ਜਾਵੇ।

ਉਨ੍ਹਾਂ ਕਿਹਾ ਸੀ ਕਿ ਪਰਮਜੀਤ ਅਕਾਲੀ ਨੇ ਉਨ੍ਹਾਂ ਦੇ ਗੁਰੂ ਤੇ ਸਾਈ ਲਾਡੀ ਸ਼ਾਹ ਜੀ ਬਾਰੇ ਅਪਸ਼ਬਦ ਬੋਲੇ ਸਨ। ਪੁਲਿਸ ਨੇ ਕੇਸ ਦਰਜ ਨਹੀਂ ਕੀਤਾ, ਪਰ ਇਸ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਗੁਰਦਾਸ ਮਾਨ ਦੀ ਗ੍ਰਿਫ਼ਤਾਰੀ ਦੀ ਮੰਗ ਤੇਜ਼ ਕਰ ਦਿੱਤੀ। ਸ਼ਹਿਰ ਦੇ ਸੰਵਿਧਾਨ (ਬੀਐਮਸੀ) ਚੌਕ ਵਿਖੇ ਮਾਨ ਦਾ ਪੁਤਲਾ ਵੀ ਸਾੜਿਆ ਗਿਆ ਸੀ।

ਇਹ ਵੀ ਪੜ੍ਹੋ: ਮੋਦੀ ਸਰਕਾਰ ਦਾ ਕਿਸਾਨਾਂ ਨੂੰ ਤੋਹਫ਼ਾ! ਕਣਕ ਸਣੇ ਇਨ੍ਹਾਂ ਹਾੜ੍ਹੀ ਦੀਆਂ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਇਆ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ
Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ
ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ
ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
Embed widget