Gurnam Bhullar  new song Pyar Jeha Jataya Wala Out: ਪੰਜਾਬੀ ਸਟਾਰ ਗੁਰਨਾਮ ਭੁੱਲਰ ਆਪਣੀ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਦਮ ਤੇ ਪ੍ਰਸ਼ੰਸਕਾਂ ਦੇ ਦਿਲਾਂ ਉੱਪਰ ਰਾਜ ਕਰਦੇ ਆ ਰਹੇ ਹਨ। ਉਨ੍ਹਾਂ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਉਸ ਦੀਆਂ ਫਿਲਮਾਂ ਸੁਪਰਹਿੱਟ ਸਾਬਤ ਹੋਈਆਂ ਹਨ। ਹਾਲ ਹੀ ਵਿੱਚ ਕਲਾਕਾਰ ਦਾ ਗੀਤ ਪਿਆਰ ਜਿਹਾ ਜਤਾਉਣ ਵਾਲਾ ਰਿਲੀਜ਼ ਹੋਇਆ ਹੈ। ਇਸ ਗੀਤ ਵਿੱਚ ਰੁਮਾਨ ਅਹਿਮਦ ਨਾਲ ਗਾਇਕ ਦੀ ਰੋਮਾਂਟਿਕ ਕੈਮਿਸਟ੍ਰੀ ਨੂੰ ਪ੍ਰਸ਼ੰਸਕਾਂ ਵੱਲ਼ੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਤੁਸੀ ਵੀ ਵੇਖੋ ਇਹ ਗੀਤ...



ਜਾਣਕਾਰੀ ਲਈ ਦੱਸ ਦੇਈਏ ਕਿ ਰੁਮਾਨ ਅਹਿਮਦ ਪਹਿਲੀ ਵਾਰ ਪੰਜਾਬੀ ਗਾਇਕ ਗੁਰਨਾਮ ਭੁੱਲਰ ਨਾਲ ਗੀਤ ਵਿੱਚ ਰੋਮਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ। ਇਸ ਰੋਮਾਂਟਿਕ ਗੀਤ ਵਿੱਚ ਦੋਵਾਂ ਦੀ ਜੋੜੀ ਸਭ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ। 


ਗੁਰਨਾਮ ਨੇ ਕੀਤਾ ਨਿਰਦੇਸ਼ਕ ਬਣਨ ਦਾ ਐਲਾਨ


ਦੱਸ ਦੇਈਏ ਕਿ ਹਾਲ ਹੀ ਵਿੱਚ ਕਲਾਕਾਰ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਨਿਰਦੇਸ਼ਕ ਵਜੋਂ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾ ਕਲਾਕਾਰ ਨੇ ਦੱਸਿਆ ਸੀ ਕਿ ਉਹ ਆਪਣੇ ਕਿਸ ਖਾਸ ਪ੍ਰੋਜੈਕਟ ਵਿੱਚ ਰੁੱਝੇ ਹੋਏ ਹਨ। ਹਾਲਾਂਕਿ ਇਹ ਗੁਰਨਾਮ ਵੱਲੋਂ ਨਿਰਦੇਸ਼ਿਤ ਕੀਤੀ ਕੋਈ ਫਿਲਮ ਹੋਵੇਗੀ ਇਸ ਨੂੰ ਦੇਖਣ ਲਈ ਪ੍ਰਸ਼ੰਸਕ ਵੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। 


ਵਰਕਫਰੰਟ ਦੀ ਗੱਲ ਕਰਿਏ ਤਾਂ ਗੁਰਨਾਮ ਭੁੱਲਰ ਨੇ ਆਪਣੀਆਂ ਬੈਕ-ਟੂ-ਬੈਕ ਤਿੰਨ ਨਵੀਆਂ ਫਿਲਮਾਂ ਦਾ ਐਲਾਨ ਕੀਤਾ ਹੈ। ਉਹ ਫਿਲਮ 'ਖਿਡਾਰੀ' 'ਚ ਨਜ਼ਰ ਆਉਣਗੇ। ਇਹ ਫਿਲਮ 9 ਫਰਵਰੀ 2024 ਨੂੰ ਰਿਲੀਜ਼ ਹੋਵੇਗੀ। ਇਸ ਤੋਂ ਇਲਾਵਾ ਉਨ੍ਹਾਂ ਦੀ ਦੂਜੀ ਫਿਲਮ ਪਰਿੰਦਾ 3 ਨਵੰਬਰ 2023 ਨੂੰ ਰਿਲੀਜ਼ ਹੋਵੇਗੀ। ਤੀਜ਼ੀ ਫਿਲਮ ਰੋਜ਼ ਰੋਜ਼ੀ ਤੇ ਗੁਲਾਬ 24 ਮਈ ਸਾਲ 2024 ਨੂੰ ਰਿਲੀਜ਼ ਕੀਤੀ ਜਾਵੇਗੀ। ਕਲਾਕਾਰ ਦੀਆਂ ਇਨ੍ਹਾਂ ਫਿਲਮਾਂ ਦਾ ਪ੍ਰਸ਼ੰਸਕਾਂ ਨੂੰ ਵੀ ਬੇਸਬਰੀ ਨਾਲ ਇੰਤਜ਼ਾਰ ਹੈ। ਫਿਲਹਾਲ ਕਲਾਕਾਰ ਅਦਾਕਾਰੀ ਅਤੇ ਗਾਇਕੀ ਤੋਂ ਬਾਅਦ ਨਿਰਦੇਸ਼ਕ ਦੇ ਤੌਰ ਤੇ ਕੀ ਕਮਾਲ ਦਿਖਾਉਂਦਾ ਹੈ। ਇਹ ਦੇਖਣਾ ਬੇਹੱਦ ਮਜ਼ੇਦਾਰ ਰਹੇਗਾ। 



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।