Hania Aamir: ਹਾਨੀਆ ਆਮਿਰ ਦੀ ਪੰਜਾਬੀ ਲੁੱਕ ਨੇ ਦੀਵਾਨੇ ਕੀਤੇ ਫੈਨਜ਼, ਪਾਕਿਸਤਾਨੀ ਅਦਾਕਾਰਾ ਨੂੰ ਵੇਖ ਬੋਲੇ- 'ਇੰਡੀਆ ਆ ਜਾਓ'
Hania Aamir Promote Zara: ਪਾਕਿਸਤਾਨੀ ਖੂਬਸੂਰਤ ਅਦਾਕਾਰਾ ਹਾਨੀਆ ਆਮਿਰ ਦੇ ਨਾਂਅ ਤੋਂ ਤੁਸੀ ਲੋਕ ਬਖੂਬੀ ਜਾਣੂ ਹੋਵੋਗੇ। ਉਸ ਨੂੰ ਪਸੰਦ ਕਰਨ ਵਾਲੇ ਫੈਨਜ਼ ਸਿਰਫ਼ ਪਾਕਿਸਤਾਨ ਵਿੱਚ ਹੀ ਨਹੀਂ ਸਗੋਂ ਇੰਡੀਆ ਵਿੱਚ ਮੌਜੂ਼ਦ ਹਨ।
Hania Aamir Promote Zara: ਪਾਕਿਸਤਾਨੀ ਖੂਬਸੂਰਤ ਅਦਾਕਾਰਾ ਹਾਨੀਆ ਆਮਿਰ ਦੇ ਨਾਂਅ ਤੋਂ ਤੁਸੀ ਲੋਕ ਬਖੂਬੀ ਜਾਣੂ ਹੋਵੋਗੇ। ਉਸ ਨੂੰ ਪਸੰਦ ਕਰਨ ਵਾਲੇ ਫੈਨਜ਼ ਸਿਰਫ਼ ਪਾਕਿਸਤਾਨ ਵਿੱਚ ਹੀ ਨਹੀਂ ਸਗੋਂ ਇੰਡੀਆ ਵਿੱਚ ਮੌਜੂ਼ਦ ਹਨ। ਦੱਸ ਦੇਈਏ ਕਿ ਪੰਜਾਬੀ ਸੰਗੀਤ ਜਗਤ ਦੇ ਕਈ ਸਿਤਾਰੇ ਹਾਨੀਆ ਆਮਿਰ ਨੂੰ ਇੰਸਟਾਗ੍ਰਾਮ ਉੱਪਰ ਫਾਲੋ ਵੀ ਕਰਦੇ ਹਨ। ਜਿਸ ਵਿੱਚ ਪੰਜਾਬੀ ਗਾਇਕ ਐਮੀ ਵਿਰਕ, ਹਿਮਾਸ਼ੀ ਖੁਰਾਣਾ, ਤਾਨੀਆ, ਸਵੀਤਾਜ ਬਰਾੜ, ਅਰਮਾਨ ਬੇਦਿਲ ਅਤੇ ਪੰਜਾਬੀ ਸੰਗੀਤਕਾਰ ਜਾਨੀ ਵੀ ਉਸਨੂੰ ਫਾਲੋ ਕਰਦੇ ਹਨ। ਹਾਲ ਹੀ ਵਿੱਚ ਅਦਾਕਾਰਾ ਵੱਲੋਂ Zara ਨੂੰ ਪ੍ਰਮੋਟ ਕਰਦੇ ਹੋਏ ਕਈ ਅਜਿਹੇ ਲੁੱਕਸ ਸਾਹਮਣੇ ਆਏ ਹਨ, ਜਿਨ੍ਹਾਂ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।
ਅਦਾਕਾਰਾ ਵੱਲ਼ੋਂ ਆਪਣੀਆਂ ਸ਼ਾਨਦਾਰ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਜਿਨ੍ਹਾਂ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਇਨ੍ਹਾਂ ਤਸਵੀਰਾਂ ਨੂੰ ਹਾਨੀਆ ਵੱਲ਼ੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ੇਅਰ ਕੀਤਾ ਗਿਆ ਹੈ। ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਹਾਨੀਆ ਦੀਆਂ ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਇੱਕ ਯੂਜ਼ਰ ਨੇ ਤਾਰੀਫ਼ ਕਰਦੇ ਹੋਏ ਲਿਖਿਆ, ਇੰਡੀਆ ਆ ਜਾਓ... ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਕਿਹਾ ਇਹ ਕਿੰਨੀ ਖੂਬਸੂਰਤ ਹੈ।
View this post on Instagram
ਦੱਸ ਦੇਈਏ ਕਿ ਹਾਲ ਹੀ ਵਿੱਚ ਪਾਕਿਸਤਾਨੀ ਅਦਾਕਾਰਾ ਨੂੰ ਪੰਜਾਬੀ ਰੈਪਰ ਬਾਦਸ਼ਾਹ ਅਤੇ ਕਰਨ ਔਜਲਾ ਨਾਲ ਪਾਰਟੀ ਕਰਦੇ ਹੋਏ ਵੀ ਵੇਖਿਆ ਗਿਆ। ਜਿਸ ਦੀਆਂ ਕਈ ਸ਼ਾਨਦਾਰ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਵਾਇਰਲ ਹੋਈਆਂ।
ਕੌਣ ਹੈ ਹਾਨੀਆ ਆਮਿਰ?
ਹਾਨੀਆ ਦੀ ਗੱਲ ਕਰੀਏ ਤਾਂ ਉਹ ਪਾਕਿਸਤਾਨੀ ਅਭਿਨੇਤਰੀ ਹੈ, ਜਿਸ ਦੇ ਨਾ ਸਿਰਫ ਪਾਕਿਸਤਾਨ ਬਲਕਿ ਭਾਰਤ 'ਚ ਵੀ ਪ੍ਰਸ਼ੰਸਕ ਹਨ। ਉਸ ਦੀ ਖੂਬਸੂਰਤੀ ਹਰ ਕਿਸੇ ਦਾ ਮਨ ਮੋਹ ਲੈਂਦੀ ਹੈ। ਹਾਨੀਆ ਦੇ ਇੰਸਟਾਗ੍ਰਾਮ 'ਤੇ 11.5 ਮਿਲੀਅਨ ਫਾਲੋਅਰਜ਼ ਹਨ।
View this post on Instagram
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।