Happy Raikoti's YouTube channel hacked: ਪੰਜਾਬੀ ਗਾਇਕ ਹੈਪੀ ਰਾਏਕੋਟੀ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਪੰਜਾਬੀ ਗਾਇਕ ਦਾ 6 ਲੱਖ ਤੋਂ ਜ਼ਿਆਦਾ ਸਬਸਕ੍ਰਾਈਬਰਸ ਵਾਲਾ ਯੂਟਿਊਬ ਚੈਨਲ ਹੈਕ ਹੋ ਗਿਆ ਹੈ। ਹੈਪੀ ਰਾਏਕੋਟੀ ਨੇ ਸੋਸ਼ਲ ਮੀਡੀਆ ਤੇ ਇਸ ਜਾਣਕਾਰੀ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ।
ਦਰਅਸਲ, ਪੰਜਾਬੀ ਗਾਇਕ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਪੋਸਟ ਸਾਂਝੀ ਕਰਦੇ ਹੋਏ ਲਿਖਿਆ, ਆਪਣਾ ਯੂਟਿਊਬ ਚੈਨਲ ਹੈਕ ਹੋ ਗਿਆ ਕੱਲ ਰਾਤ ਦਾ ਹੋਇਆ ਵੈਸੇ, ਲੱਗਦਾ ਕੋਈ ਸੱਜਣ ਮਿੱਤਰ ਖਾਸ ਚੌਹਣ ਵਾਲਾ ਹੀ ਹੋਣਾ, ਪਰ ਕੋਈ ਨਾ ਦਾਤਾ ਮੇਹਰ ਕਰੂ ਜਲਦੀ... ਮਿਲਾਂਗੇ ਇਸ ਸਾਲ ਬਹੁਤ ਕੁਝ ਹੋਇਆ, ਮੇਰੀ ਆਦਤ ਨਹੀਂ ਕੀ ਮੈਂ ਰੌਲਾ ਪਾਵਾਂ... ਕਈ ਆਪਣੇ ਸੱਜਣਾ ਨੇ ਬੜਾ ਕੁਝ ਕਰਨ ਦੀ ਕੋਸ਼ਿਸ਼ ਕੀਤੀ, ਕੋਈ ਨਾ ਕਦੇ ਦਿਲ ਖੋਲ੍ਹ ਕੇ ਬੋਲਾਂਗੇ... ਬੱਸ ਤੁਸੀ ਜੁੜੇ ਰਹਿਓ... ਸੱਜਣ ਸਾਨੂੰ ਟੁੱਟਿਆਂ ਨੂੰ ਬਾਗ ਬਥੇਰੇ...
ਜਾਣਕਾਰੀ ਲਈ ਦੱਸ ਦੇਈਏ ਕਿ ਹੈਪੀ ਰਾਏਕੋਟੀ ਮਸ਼ਹੂਰ ਗਾਇਕ ਹੋਣ ਦੇ ਨਾਲ-ਨਾਲ ਲਿਰਿਸਿਟ ਅਤੇ ਅਦਾਕਾਰ ਵੀ ਹਨ। ਹੈਪੀ ਰਾਏਕੋਟੀ ਦੇ ਲਿਖੇ ਗਾਣੇ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਕਈ ਵੱਡੇ-ਵੱਡੇ ਗਾਇਕਾਂ ਵੱਲੋਂ ਗਾਏ ਜਾ ਚੁੱਕੇ ਹਨ ਅਤੇ ਉਹ ਗਾਣੇ ਬਲਾਕਬਸਟਰ ਹਿੱਟ ਵੀ ਰਹੇ ਹਨ। ਦੱਸ ਦੇਈਏ ਕਿ ਕਲਾਕਾਰ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਰਹਿੰਦਾ ਹੈ। ਉਹ ਖੁਦ ਨਾਲ ਜੁੜੀਆਂ ਅਪਡੇਟਸ ਅਕਸਰ ਪ੍ਰਸ਼ੰਸਕਾਂ ਨਾਲ ਸਾਂਝੀਆਂ ਕਰਦਾ ਰਹਿੰਦਾ ਹੈ। ਪਰ ਕਲਾਕਾਰ ਨੇ ਅੱਜ ਆਪਣੀ ਪੋਸਟ ਰਾਹੀਂ ਜਿਹੜੀਆਂ ਗੱਲਾਂ ਪ੍ਰਸ਼ੰਸਕਾਂ ਨਾਲ ਸਾਂਝੀਆਂ ਕੀਤੀਆਂ ਹਨ, ਉਨ੍ਹਾਂ ਨੇ ਸਭ ਦੇ ਹੋਸ਼ ਉੱਡਾ ਦਿੱਤੇ ਹਨ।
ਵਰਕਫਰੰਟ ਦੀ ਗੱਲ ਕਰਿਏ ਤਾਂ ਫਿਲਹਾਲ ਗਾਇਕ ਆਪਣੇ ਲਿਖੇ ਗੀਤਾਂ ਰਾਹੀਂ ਪ੍ਰਸ਼ੰਸਕਾਂ ਦਾ ਮਨੋਰੰਜਨ ਕਰ ਰਹੇ ਹਨ। ਜਿਨ੍ਹਾਂ ਨੂੰ ਦੂਜੇ ਸਿੰਗਰਾਂ ਵੱਲੋਂ ਗਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦਾ ਗੀਤ Haal Puchda ਰਿਲੀਜ਼ ਹੋਇਆ ਸੀ। ਜਿਸ ਨੂੰ ਫੈਨਜ਼ ਵੱਲੋਂ ਭਰਮਾ ਹੁੰਗਾਰਾ ਦਿੱਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।