Harbhajan Mann Accident: ਭਿਆਨਕ ਸੜਕ ਹਾਦਸੇ ਤੋਂ ਬਾਅਦ ਪਹਿਲੀ ਵਾਰ ਸਾਹਮਣੇ ਆਏ ਹਰਭਜਨ ਮਾਨ, ਪੁੱਤਰ ਅਵਕਾਸ਼ ਦੇ ਵੀ ਲੱਗੀਆਂ ਸੀ ਸੱਟਾਂ, ਦੱਸੀ ਪੂਰੀ ਘਟਨਾ...
Harbhajan Mann Accident: ਮਸ਼ਹੂਰ ਪੰਜਾਬੀ ਗਾਇਕ ਹਰਭਜਨ ਮਾਨ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਬਣੇ ਹੋਏ ਹਨ। ਦੱਸ ਦੇਈਏ ਕਿ ਕਾਰ ਪਿਛਲੇ ਹਫਤੇ ਕੁਰੂਕਸ਼ੇਤਰ ਦੇ ਪਿਪਲੀ ਫਲਾਈਓਵਰ ਉਤੇ ਹਾਦਸਾਗ੍ਰਸਤ ਹੋ ਗਈ ਸੀ। ਹਰਭਜਨ ਮਾਨ...

Harbhajan Mann Accident: ਮਸ਼ਹੂਰ ਪੰਜਾਬੀ ਗਾਇਕ ਹਰਭਜਨ ਮਾਨ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਬਣੇ ਹੋਏ ਹਨ। ਦੱਸ ਦੇਈਏ ਕਿ ਕਾਰ ਪਿਛਲੇ ਹਫਤੇ ਕੁਰੂਕਸ਼ੇਤਰ ਦੇ ਪਿਪਲੀ ਫਲਾਈਓਵਰ ਉਤੇ ਹਾਦਸਾਗ੍ਰਸਤ ਹੋ ਗਈ ਸੀ। ਹਰਭਜਨ ਮਾਨ ਦਿੱਲੀ ਵਿੱਚ ਸ਼ੋਅ ਕਰਨ ਤੋਂ ਬਾਅਦ ਚੰਡੀਗੜ੍ਹ ਵਾਪਸ ਆ ਰਹੇ ਸਨ, ਜਦੋਂ ਇਹ ਹਾਦਸਾ ਵਾਪਰਿਆ।
ਹੁਣ ਪਹਿਲੀ ਵਾਰ ਉਨ੍ਹਾਂ ਨੇ ਆਪਣੇ ਫੇਸਬੁਕ ਸਫੇ ਉਤੇ ਲਾਇਵ ਹੋ ਕੇ ਆਪਣੇ ਨਾਲ ਵਾਪਰੇ ਹਾਦਸੇ ਬਾਰੇ ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਉਹ ਠੀਕ ਹਨ, ਪਰ ਕੁਝ ਅੰਦਰੂਨੀ ਸੱਟਾਂ ਹਨ, ਜਿਨ੍ਹਾਂ ਨੂੰ ਠੀਕ ਹੋਣ ਲਈ ਸਮਾਂ ਲੱਗੇਗਾ। ਉਨ੍ਹਾਂ ਨੇ ਆਪਣੇ ਫੇਸਬੁਕ ਸਫੇ ਉਤੇ ਲਿਖਿਆ ਹੈ-‘‘ਗੁਰੂ ਦੀ ਕਿਰਪਾ ਹੈ। ਤਮਾਮ ਸੱਜਣਾਂ, ਪਿਆਰਿਆਂ ਦਾ ਦਿਲ ਦੀਆਂ ਗਹਿਰਾਈਆਂ ਵਿਚੋਂ ਧੰਨਵਾਦ। ਇਸ ਔਖੇ ਵੇਲੇ ਤੁਹਾਡੇ ਵੱਲੋਂ ਆਈਆਂ ਅਸੀਸਾਂ, ਦੁਆਵਾਂ ਹਮੇਸ਼ਾਂ ਯਾਦ ਰਹਿਣਗੀਆਂ, ਸਰਬੱਤ ਦਾ ਭਲਾ...
View this post on Instagram
ਦੱਸ ਦੇਈਏ ਕਿ 5 ਅਗਸਤ ਨੂੰ ਕਲਾਕਾਰ ਦੀ ਗੱਡੀ ਹਾਦਸਾਗ੍ਰਸਤ ਹੋਣ ਦੀਆਂ ਖਬਰਾਂ ਸਾਹਮਣੇ ਆਈਆਂ ਸਨ। ਮਿਲੀ ਜਾਣਕਾਰੀ ਮੁਤਾਬਿਕ ਹਰਭਜਨ ਮਾਨ ਦਿੱਲੀ ਵਿੱਚ ਪ੍ਰਦਰਸ਼ਨ ਕਰਨ ਤੋਂ ਬਾਅਦ ਚੰਡੀਗੜ੍ਹ ਵਾਪਸ ਆ ਰਹੇ ਸਨ। ਇਸ ਦੌਰਾਨ, ਪਿਪਲੀ ਫਲਾਈਓਵਰ 'ਤੇ, ਹਰਭਜਨ ਮਾਨ ਦੀ ਕਾਰ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ ਕਾਰ ਪਲਟ ਗਈ। ਇਸ ਦੌਰਾਨ, ਉਨ੍ਹਾਂ ਦੀ ਕਾਰ ਦੇ ਪਿੱਛੇ ਆ ਰਹੇ ਇੱਕ ਸੁਰਜੀਤ ਸਿੰਘ ਨਾਂ ਦੇ ਵਿਅਕਤੀ ਜੋ ਕਿ ਸਬਜ਼ੀ ਮੰਡੀ ਵਿੱਚ ਇੱਕ ਸਬਜ਼ੀ ਵਪਾਰੀ ਹੈ, ਨੇ ਹਰਭਜਨ ਮਾਨ ਅਤੇ ਉਨ੍ਹਾਂ ਨਾਲ ਕਾਰ ਵਿੱਚ ਸਵਾਰ ਚਾਰ ਲੋਕਾਂ ਨੂੰ ਬਚਾਇਆ। ਇਸ ਵਿਚਾਲੇ ਜਦੋਂ ਕਲਾਕਾਰ ਅਚਾਨਕ ਹਾਦਸੇ ਤੋਂ ਬਾਅਦ ਕਾਰ ਵਿੱਚੋਂ ਬਾਹਰ ਆਏ ਤਾਂ ਉਨ੍ਹਾਂ ਨੂੰ ਹੋਸ਼ ਨਹੀਂ ਸੀ। ਗਾਇਕ ਨਾਲ ਵਾਪਰੇ ਹਾਦਸੇ ਤੋਂ ਬਾਅਦ ਪ੍ਰਸ਼ੰਸਕ ਕਲਾਕਾਰ ਦਾ ਹਾਲ ਜਾਣਨ ਲਈ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















