High Court on Songs Action: ਹਾਈਕੋਰਟ ਨੇ ਹਥਿਆਰਾਂ ਅਤੇ ਹਿੰਸਾ ਦੀ ਵਡਿਆਈ ਵਾਲੇ ਗੀਤਾਂ ਦੀ ਮੰਗੀ ਲਿਸਟ, ਕੀ ਪੰਜਾਬੀ ਕਲਾਕਾਰਾਂ ਦੀ ਵਧੇਗੀ ਮੁਸ਼ਕਲ ?
High Court on Weapons-Glorifying Song: ਪੰਜਾਬੀ ਕਲਾਕਾਰਾਂ ਦੀਆਂ ਮੁਸ਼ਕਿਲਾਂ ਇੱਕ ਵਾਰ ਫਿਰ ਵੱਧਣ ਵਾਲੀਆਂ ਹਨ। ਦਰਅਸਲ, ਉਨ੍ਹਾਂ ਕਲਾਕਾਰਾਂ ਨੂੰ ਸਾਵਧਾਨ ਰਹਿਣ ਦੀ ਜ਼ਰੂਰਤ ਹੈ ਜੋ ਆਪਣੇ ਗੀਤਾਂ

High Court on Weapons-Glorifying Song: ਪੰਜਾਬੀ ਕਲਾਕਾਰਾਂ ਦੀਆਂ ਮੁਸ਼ਕਿਲਾਂ ਇੱਕ ਵਾਰ ਫਿਰ ਵੱਧਣ ਵਾਲੀਆਂ ਹਨ। ਦਰਅਸਲ, ਉਨ੍ਹਾਂ ਕਲਾਕਾਰਾਂ ਨੂੰ ਸਾਵਧਾਨ ਰਹਿਣ ਦੀ ਜ਼ਰੂਰਤ ਹੈ ਜੋ ਆਪਣੇ ਗੀਤਾਂ ਵਿੱਚ ਹਥਿਆਰਾਂ ਅਤੇ ਹਿੰਸਾ ਦੀ ਵਡਿਆਈ ਕਰਦੇ ਹਨ। ਜਾਣਕਾਰੀ ਮੁਤਾਬਕ ਅਜਿਹੇ ਗੀਤਕਾਰਾਂ ’ਤੇ ਹੁਣ ਹਾਈ ਕੋਰਟ ਦੀ ਤਲਵਾਰ ਲਟਕ ਰਹੀ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਅਜਿਹੇ ਗੀਤਾਂ ਦੀ ਸੂਚੀ ਤਿਆਰ ਕਰਕੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਅਜਿਹੇ ਗੀਤਾਂ ਦੇ ਮਾਮਲੇ 'ਚ ਕਿੰਨੀਆਂ ਐੱਫ.ਆਈ.ਆਰ. ਕੀਤੀਆਂ ਗਈਆਂ ਹਨ, ਇਸਦੀ ਡਿਟੇਲ ਅਗਲੀ ਸੁਣਵਾਈ 'ਚ ਅਜਿਹੇ ਅਦਾਲਤ ਨੂੰ ਦਿੱਤੀ ਜਾਏ। ਕੋਰਟ ਨੇ ਸਪੱਸ਼ਟ ਕੀਤਾ ਕਿ ਹੁਣ ਇਸ ਮਾਮਲੇ ਵਿੱਚ ਕੇਂਦਰ ਨੂੰ ਸ਼ਾਮਲ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪਟੀਸ਼ਨ ਦਾਇਰ ਕਰਦੇ ਹੋਏ ਫਾਜ਼ਿਲਕਾ ਨਿਵਾਸੀ ਗੁਰਬੇਜ ਸਿੰਘ ਨੇ ਆਪਣੇ ਖਿਲਾਫ 25 ਮਾਰਚ ਨੂੰ ਕਤਲ ਦੀ ਕੋਸ਼ਿਸ਼ ਅਤੇ ਹੋਰ ਧਾਰਾਵਾਂ ਤਹਿਤ ਦਰਜ ਐੱਫਆਈਆਰ ਵਿਚ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ। ਪਟੀਸ਼ਨਰ ਨੇ ਕਿਹਾ ਕਿ ਉਸ 'ਤੇ ਅਤੇ ਉਸ ਦੇ ਸਾਥੀਆਂ 'ਤੇ ਸ਼ਿਕਾਇਤਕਰਤਾ 'ਤੇ ਅੰਨ੍ਹੇਵਾਹ ਗੋਲੀਆਂ ਚਲਾਉਣ ਦਾ ਦੋਸ਼ ਹੈ।
ਸੋਸ਼ਲ ਮੀਡੀਆ 'ਤੇ ਹਥਿਆਰਾਂ ਦੇ ਪ੍ਰਦਰਸ਼ਨ ਉੱਪਰ ਲੱਗੀ ਸੀ ਪਾਬੰਦੀ
ਤੱਥਾਂ ਨੂੰ ਦੇਖਦੇ ਹੋਏ ਹਾਈਕੋਰਟ ਨੇ ਕਿਹਾ ਕਿ ਰੋਜ਼ਾਨਾ ਆਧਾਰ 'ਤੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ, ਜਿਨ੍ਹਾਂ 'ਚ ਲੋਕ ਖੁੱਲ੍ਹੇਆਮ ਹਥਿਆਰਾਂ ਨਾਲ ਘੁੰਮ ਰਹੇ ਹਨ ਅਤੇ ਦੂਜੇ ਲੋਕਾਂ ਨੂੰ ਨੁਕਸਾਨ ਪਹੁੰਚਾ ਰਹੇ ਹਨ। 2019 ਵਿੱਚ ਹਾਈ ਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਨੂੰ ਹੁਕਮ ਦਿੱਤੇ ਸਨ ਕਿ ਕੋਈ ਵੀ ਵਿਅਕਤੀ ਕਿਸੇ ਵੀ ਮੇਲੇ, ਧਾਰਮਿਕ, ਵਿਆਹ ਸਮਾਗਮ ਜਾਂ ਕਿਸੇ ਵਿਦਿਅਕ ਅਦਾਰੇ ਵਿੱਚ ਹਥਿਆਰ ਲੈ ਕੇ ਨਾ ਜਾਵੇ। ਪੰਜਾਬ ਸਰਕਾਰ ਨੇ 2022 ਵਿਚ ਜਨਤਕ ਥਾਵਾਂ ਅਤੇ ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਵਰਤੋਂ ਅਤੇ ਪ੍ਰਦਰਸ਼ਨ 'ਤੇ ਪਾਬੰਦੀ ਲਗਾ ਦਿੱਤੀ ਸੀ।
ਅਧਿਕਾਰੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਖੇਤਰਾਂ ਵਿੱਚ ਅਚਨਚੇਤ ਨਿਰੀਖਣ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਹਾਈਕੋਰਟ ਨੇ ਕਿਹਾ ਕਿ ਇੰਨਾ ਸਮਾਂ ਬੀਤ ਜਾਣ ਦੇ ਬਾਵਜੂਦ ਸਥਿਤੀ 'ਚ ਕੋਈ ਬਦਲਾਅ ਨਜ਼ਰ ਨਹੀਂ ਆ ਰਿਹਾ ਹੈ। ਜਾਪਦਾ ਹੈ ਕਿ ਪੰਜਾਬ ਵਿੱਚ ਹਥਿਆਰਾਂ ਦੇ ਲਾਇਸੈਂਸ ਅਲਾਟ ਕਰਨ ਦੇ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਨਹੀਂ ਕੀਤਾ ਜਾ ਰਿਹਾ ਹੈ। ਅਜਿਹੇ 'ਚ ਹਾਈਕੋਰਟ ਨੇ ਪਿਛਲੀ ਸੁਣਵਾਈ 'ਚ ਡੀਜੀਪੀ ਨੂੰ ਨਿੱਜੀ ਹਲਫਨਾਮਾ ਦਾਇਰ ਕਰਨ ਦੇ ਹੁਕਮ ਦਿੱਤੇ ਸਨ।
ਡੀਜੀਪੀ ਨੇ ਨੇ ਸੁਣਵਾਈ ਦੌਰਾਨ ਦਿੱਤੀ ਸਫਾਈ...
ਸੋਮਵਾਰ ਨੂੰ ਜਦੋਂ ਇਹ ਮਾਮਲਾ ਸੁਣਵਾਈ ਲਈ ਪਹੁੰਚਿਆਂ ਤਾਂ ਡੀਜੀਪੀ ਨੇ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਗੀਤਾਂ 'ਤੇ ਪਾਬੰਦੀ ਲਗਾਉਣ ਲਈ ਕੋਈ ਕਾਰਵਾਈ ਨਹੀਂ ਕਰ ਸਕਦੀ। ਇਹ ਕੰਮ ਸੈਂਸਰ ਬੋਰਡ ਦਾ ਹੈ ਅਤੇ ਪੰਜਾਬ ਦੇ ਅਧਿਕਾਰ ਖੇਤਰ ਤੋਂ ਬਾਹਰ ਹੈ। ਹਾਈਕੋਰਟ ਨੇ ਕਿਹਾ ਕਿ ਇਨ੍ਹਾਂ ਗੀਤਾਂ 'ਤੇ ਪਾਬੰਦੀ ਲਗਾਉਣ ਦੇ ਨਾਲ-ਨਾਲ ਅਦਾਲਤੀ ਹੁਕਮਾਂ ਦੇ ਬਾਵਜੂਦ ਅਜਿਹੇ ਗੀਤ ਲਿਆਉਣ ਵਾਲਿਆਂ ਖਿਲਾਫ ਕਾਰਵਾਈ ਕਰਨੀ ਵੀ ਜ਼ਰੂਰੀ ਹੈ। ਹਾਈ ਕੋਰਟ ਨੇ ਹੁਣ ਪੰਜਾਬ ਸਰਕਾਰ ਨੂੰ ਇਨ੍ਹਾਂ ਗੀਤਾਂ ਦੀ ਸੂਚੀ ਸੌਂਪਣ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ ਅਸਲਾ ਲਾਇਸੈਂਸ ਸਬੰਧੀ ਵਿਸਥਾਰਤ ਹਲਫ਼ਨਾਮਾ ਦਾਇਰ ਕਰਨ ਦੇ ਵੀ ਆਦੇਸ਼ ਦਿੱਤੇ ਗਏ ਹਨ।






















