ਨਵੀਂ ਦਿੱਲੀ: ਪੰਜਾਬੀ ਗਾਇਕ ਯੋ ਯੋ ਹਨੀ ਸਿੰਘ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਗਾਇਕ ਦੀ ਪਤਨੀ ਵੱਲੋਂ ਉਸ ਖਿਲਾਫ ਘਰੇਲੂ ਹਿੰਸਾ ਦਾ ਮਾਮਲਾ ਦਾਇਰ ਕੀਤਾ ਹੈ। ਇਸ ਮਾਮਲੇ ਵਿੱਚ ਉਹ ਅੱਜ ਇੱਥੋਂ ਦੀ ਤੀਸ ਹਜ਼ਾਰੀ ਅਦਾਲਤ ਵਿੱਚ ਪੇਸ਼ ਹੋਇਆ।


ਇਸ ਮੌਕੇ ਜੱਜ ਨੇ ਆਪਣੇ ਚੈਂਬਰ ਵਿੱਚ ਗਾਇਕ ਤੇ ਉਸ ਦੀ ਵੱਖ ਰਹਿ ਰਹੀ ਪਤਨੀ ਨੂੰ ਆਪਸੀ ਕਲੇਸ਼ ਨਿਬੇੜਨ ਲਈ ਸਮਝਾਇਆ। ਹਨੀ ਸਿੰਘ ਨੇ ਅਰਜ਼ੀ ਦਾਇਰ ਕਰਦਿਆਂ ਮੰਗ ਕੀਤੀ ਹੈ ਕਿ ਉਸ ਦੀ ਪਤਨੀ ਵੱਲੋਂ ਉਸ ਵਿਰੁੱਧ ਦਾਇਰ ਘਰੇਲੂ ਹਿੰਸਾ ਦੇ ਕੇਸ ਨੂੰ ਕੈਮਰਿਆਂ ਦੀ ਨਿਗਰਾਨੀ ਵਿੱਚ ਸੁਣਿਆ ਜਾਵੇ, ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ।


ਮੈਟਰੋਪੋਲਿਟਨ ਮੈਜਿਸਟਰੇਟ ਤਾਨੀਆ ਸਿੰਘ ਨੇ ਹਨੀ ਸਿੰਘ ਤੇ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਨੂੰ ਆਪਣੇ ਚੈਂਬਰ ਵਿੱਚ ਬੁਲਾਇਆ ਦੋਵਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ।


ਇਹ ਵੀ ਪੜ੍ਹੋ: Airtel Black ਅਪਣਾਓ, ਮੋਬਾਈਲ, ਵਾਈ ਫਾਈ, ਡੀਟੀਐਚ ਦੇ ਵੱਖੋ-ਵੱਖਰੇ ਕਨੈਕਸ਼ਨਾਂ ਤੋਂ ਛੁਟਕਾਰਾ ਪਾਓ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904