Amar Singh Chamkila: ਅਮਰ ਸਿੰਘ ਚਮਕੀਲਾ ਨੂੰ ਲੈ ਇਮਤਿਆਜ਼ ਅਲੀ ਨੇ ਕਹੀ ਅਜਿਹੀ ਗੱਲ, ਬੋਲੇ- 'ਇਨ੍ਹਾਂ ਖਾਮੀਆਂ ਕਾਰਨ ਗੁਆਈ ਜਾਨ'
Imtiaz Ali on Amar Singh Chamkila: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਅਤੇ ਪਰੀਣੀਤੀ ਚੋਪੜਾ ਸਟਾਰਰ ਫਿਲਮ ਚਮਕੀਲਾ ਲਗਾਤਾਰ ਸੁਰਖੀਆਂ ਦਾ ਵਿਸ਼ਾ ਬਣੀ ਹੋਈ ਹੈ। ਇਸ ਫਿਲਮ ਦੇ ਰਿਲੀਜ਼
Imtiaz Ali on Amar Singh Chamkila: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਅਤੇ ਪਰੀਣੀਤੀ ਚੋਪੜਾ ਸਟਾਰਰ ਫਿਲਮ ਚਮਕੀਲਾ ਲਗਾਤਾਰ ਸੁਰਖੀਆਂ ਦਾ ਵਿਸ਼ਾ ਬਣੀ ਹੋਈ ਹੈ। ਇਸ ਫਿਲਮ ਦੇ ਰਿਲੀਜ਼ ਹੋਣ ਤੋਂ ਬਾਅਦ ਪ੍ਰਸ਼ੰਸਕ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਅਤੇ ਅਮਰਜੋਤ ਬਾਰੇ ਹਰ ਗੱਲ ਜਾਣਨ ਲਈ ਉਤਸ਼ਾਹਿਤ ਹਨ। ਦੱਸ ਦੇਈਏ ਕਿ ਦਿਲਜੀਤ ਅਤੇ ਪਰਿਣੀਤੀ ਸਟਾਰਰ ਫਿਲਮ 'ਅਮਰ ਸਿੰਘ ਚਮਕੀਲਾ' 12 ਅਪ੍ਰੈਲ ਨੂੰ ਨੈੱਟਫਲਿਕਸ 'ਤੇ ਰਿਲੀਜ਼ ਹੋਈ ਸੀ। ਇਸ ਫਿਲਮ ਨੂੰ ਫੈਨਜ਼ ਵੱਲੋ ਭਰਮਾ ਹੁੰਗਾਰਾ ਮਿਲਿਆ। ਸੋਸ਼ਲ ਮੀਡੀਆ 'ਤੇ ਵੀ ਫਿਲਮ ਦੇ ਵੀਡੀਓ ਕਲਿੱਪਸ ਕਾਫੀ ਵਾਇਰਲ ਹੋ ਰਹੇ ਹਨ। ਜੋ ਕਿ ਹਰ ਕਿਸੇ ਨੂੰ ਭਾਵੁਕ ਵੀ ਕਰ ਰਹੇ ਹਨ।
ਹਾਲ ਹੀ ਵਿੱਚ ਫਿਲਮ ਅਮਰ ਸਿੰਘ ਚਮਕੀਲਾ ਬਣਾਉਣ ਵਾਲੇ ਬਾਲੀਵੁੱਡ ਨਿਰਦੇਸ਼ਕ ਇਮਤਿਆਜ਼ ਅਲੀ ਨੇ ਵੀ ਆਪਣੇ ਵਿਚਾਰ ਸ਼ੇਅਰ ਕੀਤੇ ਹਨ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਏਗੀ ਕਿ ਇਮਤਿਆਜ਼ ਅਲੀ ਨੇ ਕਿਹਾ ਕਿ ਚਮਕੀਲਾ ਸਾਫ਼ ਸੁਥਰਾ ਸ਼ਖਸ਼ ਨਹੀਂ ਸੀ ,ਉਸ ‘ਚ ਕਈ ਖਾਮੀਆਂ ਸਨ। ਇਹੀ ਵਜ੍ਹਾ ਸੀ ਕਿ ਉਸ ਨੂੰ ਆਪਣੀ ਜਾਨ ਗੁਆਉਣੀ ਪਈ। ਦਰਅਸਲ, ਫਿਲਮ ਨਿਰਦੇਸ਼ਕ ਦਾ ਕਹਿਣਾ ਹੈ ਕਿ ਉਹ ਫ਼ਿਲਮ ‘ਚ ਚਮਕੀਲੇ ਦੀ ਸ਼ਲਾਘਾ ਨਹੀਂ ਸੀ ਕਰਨਾ ਚਾਹੁੰਦਾ, ਕਿਉਂਕਿ ਉਸ ‘ਚ ਕਈ ਕਮੀਆਂ ਸਨ। ਉਨ੍ਹਾਂ ਕਿਹਾ ਕਿ ਮੈਂ ਕਦੇ ਸੋਚਿਆ ਨਹੀਂ ਸੀ ਕਿ ਮੈਂ ਉਸ ‘ਤੇ ਬਾਇਓਪਿਕ ਬਣਾਵਾਂਗਾ’।
ਪਰ ਬਾਲੀਵੁੱਡ ਨਿਰਦੇਸ਼ਕ ਨੇ ਇਹ ਕਰ ਦਿਖਾਇਆ। ਉਨ੍ਹਾਂ ਪੰਜਾਬ ਦੇ ਮਸ਼ਹੂਰ ਗਾਇਕ ਅਮਰ ਸਿੰਘ ਚਮਕੀਲਾ ਦੀ ਜੀਵਨੀ ਨੂੰ ਦਰਸ਼ਕਾਂ ਦੇ ਸਾਹਮਣੇ ਰੱਖਿਆ। ਉਨ੍ਹਾਂ ਕੁਝ ਕੁ ਸਾਲਾਂ ‘ਚ ਹੀ ਸੰਗੀਤ ਇੰਡਸਟਰੀ ‘ਚ ਆਪਣੀ ਖ਼ਾਸ ਜਗ੍ਹਾ ਬਣਾ ਲਈ ਸੀ। ਪਰ ਚਮਕੀਲੇ ਨੂੰ ਕੁਝ ਅਣਪਛਾਤੇ ਲੋਕਾਂ ਵੱਲੋਂ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਪੰਜਾਬੀ ਗਾਇਕ ਨੂੰ 8 ਮਾਰਚ 1988 ਨੂੰ ਪੰਜਾਬ ਦੇ ਮਹਿਸਮਪੁਰ ਵਿੱਚ ਉਨ੍ਹਾਂ ਦੀ ਦੂਜੀ ਪਤਨੀ ਅਮਰਜੋਤ ਅਤੇ ਦੋ ਬੈਂਡ ਕਲਾਕਾਰਾਂ ਸਮੇਤ ਹਮੇਸ਼ਾ-ਹਮੇਸ਼ਾ ਲਈ ਚੈਨ ਦੀ ਨੀਦ ਸੁੱਲ੍ਹਾ ਦਿੱਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।