Hans Raj Hans Wife Dies: ਮਸ਼ਹੂਰ ਪੰਜਾਬੀ ਸੂਫ਼ੀ ਗਾਇਕ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਜਲੰਧਰ ਦੇ ਟੈਗੋਰ ਹਸਪਤਾਲ ਵਿੱਚ ਦੇਹਾਂਤ ਹੋ ਗਿਆ, ਜਿਸ ਨਾਲ ਪੂਰਾ ਪਰਿਵਾਰ ਸੋਗ ਵਿੱਚ ਡੁੱਬਿਆ ਹੋਇਆ ਹੈ। ਤੁਹਾਨੂੰ ਦੱਸ ਦੇਈਏ ਕਿ ਹੰਸ ਰਾਜ ਹੰਸ ਦੀ ਪਤਨੀ ਰੇਸ਼ਮਾ (ਉਮਰ 60 ਸਾਲ) ਲੰਬੇ ਸਮੇਂ ਤੋਂ ਬਿਮਾਰ ਸੀ ਅਤੇ ਟੈਗੋਰ ਹਸਪਤਾਲ ਵਿੱਚ ਇਲਾਜ ਅਧੀਨ ਸੀ। ਦਿਲ ਦੀ ਬਿਮਾਰੀ ਕਾਰਨ ਉਨ੍ਹਾਂ ਨੂੰ ਇੱਕ ਸਟੰਟ ਵੀ ਪਿਆ ਸੀ।

ਇਸਦੇ ਨਾਲ ਹੀ ਦੱਸ ਦੇਈਏ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਸਫੀਪੁਰ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਜਾ ਰਿਹਾ ਹੈ। ਪਰਿਵਾਰ ਦੇ ਇਸ ਦੁੱਖ ਦੀ ਘੜੀ ਵਿੱਚ, ਸਿਆਸਤਦਾਨ ਅਤੇ ਗਾਇਕ ਉਨ੍ਹਾਂ ਦੇ ਘਰ ਪਹੁੰਚੇ। ਇਸ ਦੌਰਾਨ ਸਾਬਕਾ ਭਾਰਤੀ ਕ੍ਰਿਕਟਰ ਸ਼ਿਖਰ ਧਵਨ, ਕੈਂਟ ਤੋਂ ਕਾਂਗਰਸ ਵਿਧਾਇਕ ਪ੍ਰਗਟ ਸਿੰਘ, ਗਾਇਕ ਮਾਸਟਰ ਸਲੀਮ ਅਤੇ ਕਈ ਉੱਘੇ ਲੋਕ ਵੀ ਉਨ੍ਹਾਂ ਦੇ ਘਰ ਪਹੁੰਚੇ ਅਤੇ ਹੰਸ ਰਾਜ ਹੰਸ ਨਾਲ ਸੰਵੇਦਨਾ ਪ੍ਰਗਟ ਕੀਤੀ।

ਹੰਸ ਰਾਜ ਹੰਸ ਦੇ ਘਰੋਂ ਕਈ ਭਾਵੁਕ ਕਰ ਦੇਣ ਵਾਲੇ ਵੀਡੀਓ ਸਾਹਮਣੇ ਆ ਰਹੇ ਹਨ, ਜਿਨ੍ਹਾਂ ਵਿੱਚ ਉਨ੍ਹਾਂ ਦੇ ਪੁੱਤਰਾਂ ਦਾ ਹਾਲ ਵੇਖਿਆ ਨਹੀਂ ਜਾ ਰਿਹਾ। ਇੱਕ ਹੋਰ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਯੁਵਰਾਜ ਹੰਸ ਨਮ ਅੱਖਾਂ ਨਾਲ ਆਪਣੀ ਮਾਂ ਦੇ ਪਾਰਥਿਕ ਦੇਹ ਕੋਲ ਬੈਠੇ ਨਜ਼ਰ ਆ ਰਹੇ ਹਨ। ਉਨ੍ਹਾਂ ਦੀ ਇਸ ਵੀਡੀਓ ਨੂੰ ਵੇਖ ਪ੍ਰਸ਼ੰਸਕਾਂ ਦੀਆਂ ਅੱਖਾਂ ਵੀ ਨਮ ਹੋ ਗਈਆਂ ਹਨ।

 

 

ਜਾਣਕਾਰੀ ਲਈ ਦੱਸ ਦੇਈਏ ਕਿ ਰੇਸ਼ਮ ਕੌਰ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਜਲੰਧਰ ਦੇ ਟੈਗੋਰ ਹਸਪਤਾਲ ਵਿੱਚ ਇਲਾਜ ਅਧੀਨ ਸਨ। ਇਸ ਦੁਖਦਾਈ ਘਟਨਾ ਨੇ ਉਨ੍ਹਾਂ ਦੇ ਪਰਿਵਾਰ ਅਤੇ ਪੰਜਾਬੀ ਭਾਈਚਾਰੇ ਨੂੰ ਡੂੰਘੇ ਸੋਗ ਵਿੱਚ ਪਾ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਰੇਸ਼ਮ ਕੌਰ ਲੰਬੇ ਸਮੇਂ ਤੋਂ ਸਿਹਤ ਸਮੱਸਿਆਵਾਂ ਤੋਂ ਪੀੜਤ ਸਨ। ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਸੀ, ਜਿਸ ਕਾਰਨ ਉਨ੍ਹਾਂ ਨੂੰ ਇਲਾਜ ਲਈ ਟੈਗੋਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਦੇਹਾਂਤ ਹਾਰਟ ਅਟੈਕ ਨਾਲ ਹੋਇਆ ਹੈ।  

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।