Jasbir Jassi on Punjab: ਪੰਜਾਬੀ ਗਾਇਕ ਜਸਬੀਰ ਜੱਸੀ ਆਪਣੀ ਗਾਇਕੀ ਦੇ ਨਾਲ-ਨਾਲ ਆਏ ਦਿਨ ਕਿਸੇ-ਨਾ-ਕਿਸੇ ਬਿਆਨ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੇ ਹਨ। ਉਨ੍ਹਾਂ ਦੀ ਹਰ ਮੁੱਦੇ ਉੱਪਰ ਤਿੱਖੀ ਪ੍ਰਤੀਕਿਰਿਆ ਕਦੇ ਫੈਨਜ਼ ਨੂੰ ਹੈਰਾਨ ਕਰ ਜਾਂਦੀ ਹੈ, ਅਤੇ ਕਦੇਂ ਖੁਸ਼। ਇਸ ਵਿਚਾਲੇ ਹਾਲ ਹੀ ਵਿੱਚ ਕਲਾਕਾਰ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਖਾਸ ਪੋਸਟ ਸ਼ੇਅਰ ਕੀਤੀ ਗਈ ਹੈ। ਜਿਸ ਰਾਹੀਂ ਇੱਕ ਵਾਰ ਫਿਰ ਤੋਂ ਉਹ ਪੰਜਾਬ ਦਾ ਨੁਕਸਾਨ ਕਰਨ ਵਾਲਿਆਂ ਖਿਲਾਫ ਆਪਣੀ ਆਵਾਜ਼ ਬੁਲੰਦ ਕਰਦੇ ਹੋਏ ਨਜ਼ਰ ਆ ਰਹੇ ਹਨ।
ਦਰਅਸਲ, ਜਸਬੀਰ ਜੱਸੀ ਵੱਲੋ ਆਪਣੇ ਐਕਸ ਅਕਾਊਂਟ ਉੱਪਰ ਇੱਕ ਪੋਸਟ ਸ਼ੇਅਰ ਕੀਤੀ ਗਈ ਹੈ। ਇਸ ਨੂੰ ਸ਼ੇਅਰ ਕਰਦਿਆਂ ਉਨ੍ਹਾਂ ਲਿਖਿਆ ‘ਮੈਂ ਪੰਜਾਬ ਦਾ ਪੁੱਤਰ ਹਾਂ। ਪੰਜਾਬ ਦਾ ਨੁਕਸਾਨ ਕਰਨ ਵਾਲਿਆਂ ਦੇ ਖਿਲਾਫ ਮੈਂ ਜਾਤ ਪਾਤ, ਧਰਮ ਜਾਂ ਨਸਲੀ ਭੇਦਭਾਵ ਤੋਂ ਉੱਪਰ ਉੱਠ ਕੇ ਪੰਜਾਬ ਦੇ ਨਾਲ ਡੱਟ ਕੇ ਖੜਾਂਗਾ। ਚਾਹੇ ਮੇਰਾ ਜੋ ਵੀ ਨੁਕਸਾਨ ਹੋਵੇ’। ਦੱਸ ਦੇਈਏ ਕਿ ਜਸਬੀਰ ਜੱਸੀ ਉਨ੍ਹਾਂ ਗਾਇਕਾਂ ਵਿੱਚੋਂ ਇੱਕ ਹਨ, ਜਿਨ੍ਹਾਂ ਨੂੰ ਹਰ ਮੁੱਦੇ ਉੱਪਰ ਬੈਖੌਫ ਬੋਲਦੇ ਹੋਏ ਵੇਖਿਆ ਜਾਂਦਾ ਹੈ।
ਬਾਲੀਵੁੱਡ ਵਾਲਿਆਂ ਨੂੰ ਚਮਕੀਲਾ ਬਾਰੇ ਕਹੀ ਇਹ ਗੱਲ...
ਦੱਸ ਦੇਈਏ ਕਿ ਹਾਲ ਹੀ ਵਿੱਚ ਜੱਸੀ ਵੱਲੋਂ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਨੂੰ ਲੈ ਇੱਕ ਟਵੀਟ ਕੀਤਾ ਗਿਆ। ਇਸ ਵਿੱਚ ਉਨ੍ਹਾਂ ਬਾਲੀਵੁੱਡ ਵਾਲਿਆਂ ਨੂੰ ਨਸੀਹਤ ਦਿੰਦੇ ਹੋਏ ਕਿਹਾ ਕਿ ਬਾਲੀਵੁੱਡ ਵਾਲਿਓ ਚਮਕੀਲਾ ਪੰਜਾਬ ਦਾ ਇੱਕ ਗਾਇਕ ਸੀ, ਕਲਚਰ ਨਹੀਂ... ਕਲਾਕਾਰ ਦੇ ਇਸ ਟਵੀਟ ਉੱਪਰ ਪ੍ਰਸ਼ੰਸਕਾਂ ਵੱਲੋਂ ਕਈ ਕਮੈਂਟ ਵੀ ਕੀਤੇ ਗਏ।
ਵਰਕਫਰੰਟ ਦੀ ਗੱਲ ਕਰੀਏ ਤਾਂ ਜਸਬੀਰ ਜੱਸੀ ਆਪਣੇ ਸੋਸ਼ਲ ਮੀਡੀਆ ‘ਤੇ ਹਮੇਸ਼ਾ ਸਰਗਰਮ ਰਹਿੰਦੇ ਹਨ। ਉਹ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਨ ਦੇ ਨਾਲ-ਨਾਲ ਹਰ ਮੁੱਦੇ ‘ਤੇ ਖੁੱਲ੍ਹ ਕੇ ਵਿਚਾਰ ਰੱਖਦੇ ਹਨ। ਦੱਸ ਦੇਈਏ ਕਿ ਕਲਾਕਾਰ ਦਾ ਕੁਝ ਮਹੀਨੇ ਪਹਿਲਾਂ ਮਜ਼ਾਰਾਂ ‘ਤੇ ਗਾਉਣ ਵਾਲਿਆਂ ਖ਼ਿਲਾਫ ਬਿਆਨ ਖੂਬ ਸੁਰਖੀਆਂ ਵਿੱਚ ਰਿਹਾ। ਜਿਸ ਤੋਂ ਬਾਅਦ ਕਈ ਲੋਕਾਂ ਨੂੰ ਜਸਬੀਰ ਜੱਸੀ ਦੀ ਇਹ ਗੱਲ ਪਸੰਦ ਨਹੀਂ ਆਈ ਅਤੇ ਕੁਝ ਨੇ ਕਲਾਕਾਰ ਦੀ ਗੱਲ ਨੂੰ ਸਹੀ ਦੱਸਿਆ। ਹਾਲਾਂਕਿ ਜ਼ਿਆਦਾਤਰ ਲੋਕਾਂ ਦਾ ਇਹੀ ਕਹਿਣਾ ਸੀ ਕਿ ਉਹ ਕਿਵੇਂ ਇਸ ਤਰ੍ਹਾਂ ਦੇ ਬਿਆਨ ਦੇ ਸਕਦੇ ਹਨ।