Jasmine Sandlas Threats: ਪੰਜਾਬੀ ਸੰਗੀਤ ਜਗਤ ਵਿੱਚ ਆਪਣੀ ਗਾਇਕੀ ਦਾ ਜਲਵਾ ਦਿਖਾਉਣ ਵਾਲੀ ਜੈਸਮੀਨ ਸੈਂਡਲਾਸ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਦੱਸ ਦੇਈਏ ਕਿ ਜੈਸਮੀਨ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ 'ਤੇ ਇੱਕ ਵਿਦੇਸ਼ੀ ਨੰਬਰ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਤਹਿਲਕਾ ਮੱਚ ਗਿਆ। ਦਰਅਸਲ, ਜਿਵੇਂ ਹੀ ਗਾਇਕਾ ਦਿੱਲੀ ਏਅਰਪੋਰਟ 'ਤੇ ਪੁੱਜੀ ਤਾਂ ਉਸ ਨੂੰ ਵਿਦੇਸ਼ੀ ਨੰਬਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ। ਪੂਰੀ ਖਬਰ ਪੜ੍ਹੋ ਅਤੇ ਜਾਣੋ ਮਾਮਲਾ...
ਦੱਸ ਦੇਈਏ ਕਿ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ 'ਚ ਜੈਸਮੀਨ ਦਾ ਇੱਕ ਲਾਈਵ ਪ੍ਰੋਗਰਾਮ ਸੀ। ਇੱਥੇ ਹੀ ਗਾਇਕਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਜਦੋਂ ਉਹ ਅਮਰੀਕਾ ਤੋਂ ਦਿੱਲੀ ਏਅਰਪੋਰਟ ਪਹੁੰਚੀ ਤਾਂ ਉਹਨਾਂ ਨੂੰ ਧਮਕੀ ਭਰੇ ਫੋਨ ਆਏ। ਜ਼ਿਕਰਯੋਗ ਹੈ ਕਿ ਜੈਸਮੀਨ ਪੰਜਾਬੀ ਮੂਲ ਦੀ ਹੈ, ਪਰ ਹੁਣ ਅਮਰੀਕਾ ਵਿੱਚ ਰਹਿੰਦੀ ਹੈ। ਇਸਦੇ ਨਾਲ ਹੀ ਦਿੱਲੀ ਪੁਲਿਸ ਐਕਸ਼ਨ ਮੋਡ ਵਿੱਚ ਆ ਗਈ ਹੈ। ਪੁਲਿਸ ਸੂਤਰਾਂ ਮੁਤਾਬਕ ਜੈਸਮੀਨ ਨੂੰ ਕਰੀਬ 10 ਤੋਂ 12 ਕਾਲਾਂ ਆਈਆਂ। ਇਸ ਦੌਰਾਨ ਕਾਫੀ ਬਦਸਲੂਕੀ ਵੀ ਕੀਤੀ ਗਈ। ਧਮਕੀ ਦੇਣ ਵਾਲੇ ਵਿਅਕਤੀ ਨੇ ਦੱਸਿਆ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੈਂਗ ਦਾ ਮੈਂਬਰ ਹਾਂ।
ਦਿੱਲੀ ਪੁਲਿਸ ਨੇ ਵਧਾਈ ਸੁਰੱਖਿਆ
ਇਸਦੇ ਨਾਲ ਹੀ ਜੈਸਮੀਨ ਨੂੰ ਧਮਕੀ ਭਰੇ ਕਾੱਲ ਆਉਣ ਤੋਂ ਬਾਅਦ ਜੈਸਮੀਨ ਨੇ ਸੁਰੱਖੀਆ ਵਧਾ ਦਿੱਤੀ ਹੈ। ਦਰਅਸਲ, ਦਿੱਲੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਹਰਕਤ ਵਿੱਚ ਆ ਗਈਆਂ। ਜੈਸਮੀਨ ਦੀ ਸੁਰੱਖਿਆ ਤੁਰੰਤ ਵਧਾ ਦਿੱਤੀ ਗਈ। ਦਿੱਲੀ ਦੇ ਜਿਸ ਪੰਜ ਤਾਰਾ ਹੋਟਲ ਵਿੱਚ ਉਹ ਠਹਿਰੀ ਹੈ, ਉੱਥੇ ਵੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਹਾਲਾਂਕਿ ਗਾਇਕਾ ਵੱਲੋਂ ਇਸ ਉੱਪਰ ਖੁਦ ਕੋਈ ਟਿੱਪਣੀ ਸਾਹਮਣੇ ਨਹੀਂ ਆਈ। ਜੈਸਮੀਨ ਵੱਲੋਂ ਆਪਣੇ ਸ਼ੋਅ ਦੇ ਕਈ ਕਲਿੱਪਸ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝੇ ਕੀਤੇ ਗਏ ਹਨ। ਜਿਸ ਵਿੱਚ ਉਹ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੇ ਹੋਏ ਵਿਖਾਈ ਦੇ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।