Jasmine Sandlas song Jhumka Release: ਪੰਜਾਬੀ ਗਾਇਕ ਜੈਸਮੀਨ ਸੈਂਡਲਾਸ ਦਾ ਗੀਤ ਝੂਮਕਾ ਰਿਲੀਜ਼ ਹੋ ਚੁੱਕਿਆ ਹੈ। ਇੱਕ ਵਾਰ ਫਿਰ ਤੋਂ ਜੈਸਮੀਨ ਦਾ ਅੰਦਾਜ਼ ਪ੍ਰਸ਼ੰਸਕਾਂ ਨੂੰ ਆਪਣਾ ਦੀਵਾਨਾ ਬਣਾਉਣ ਵਿੱਚ ਕਾਮਯਾਬ ਹੋ ਰਿਹਾ ਹੈ। ਖਾਸ ਗੱਲ ਇਹ ਹੈ ਕਿ ਜੈਸਮੀਨ ਆਪਣੇ ਨਵੇਂ ਗੀਤ ਵਿੱਚ ਬੇਹੱਦ ਖੂਬਸੂਰਤ ਅੰਦਾਜ਼ ਵਿੱਚ ਵਿਖਾਈ ਦੇ ਰਹੀ ਹੈ। ਉਸਦਾ ਇਹ ਅੰਦਾਜ਼ ਹਰ ਕਿਸੇ ਨੂੰ ਆਪਣਾ ਦੀਵਾਨਾ ਬਣਾ ਰਿਹਾ ਹੈ। ਤੁਸੀ ਵੀ ਸੁਣੋ ਜੈਸਮੀਨ ਦਾ ਨਵਾਂ ਗੀਤ ਝੂਮਕਾ...



 



ਦੱਸ ਦੇਈਏ ਕਿ ਜੈਸਮੀਨ ਦੇ ਇਸ ਗੀਤ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਜਾ ਰਿਹਾ ਹੈ। ਇਸ ਗੀਤ ਨੂੰ ਹੁਣ ਤੱਕ 1.4 ਮਿਲੀਅਨ ਫੈਨਜ਼ ਵੱਲੋਂ ਵੇਖਿਆ ਜਾ ਚੁੱਕਿਆ ਹੈ। ਆਪਣੇ ਗੀਤਾਂ ਤੋਂ ਇਲਾਵਾ ਜੈਸਮੀਨ ਨਿੱਜੀ ਜ਼ਿੰਦਗੀ ਦੇ ਚੱਲਦੇ ਵੀ ਸੁਰਖੀਆਂ ਵਿੱਚ ਰਹਿੰਦੀ ਹੈ। ਹਾਲ ਹੀ ਵਿੱਚ ਗਾਇਕਾ ਦਾ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ 'ਚ ਜੈਸਮੀਨ ਦਾ ਇੱਕ ਲਾਈਵ ਪ੍ਰੋਗਰਾਮ ਸੀ। ਇੱਥੇ ਹੀ ਗਾਇਕਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਜਦੋਂ ਉਹ ਅਮਰੀਕਾ ਤੋਂ ਦਿੱਲੀ ਏਅਰਪੋਰਟ ਪਹੁੰਚੀ ਤਾਂ ਉਹਨਾਂ ਨੂੰ ਧਮਕੀ ਭਰੇ ਫੋਨ ਆਏ। 


ਜ਼ਿਕਰਯੋਗ ਹੈ ਕਿ ਜੈਸਮੀਨ ਪੰਜਾਬੀ ਮੂਲ ਦੀ ਹੈ, ਪਰ ਹੁਣ ਅਮਰੀਕਾ ਵਿੱਚ ਰਹਿੰਦੀ ਹੈ। ਇਸਦੇ ਨਾਲ ਹੀ ਦਿੱਲੀ ਪੁਲਿਸ ਐਕਸ਼ਨ ਮੋਡ ਵਿੱਚ ਆ ਗਈ ਹੈ। ਪੁਲਿਸ ਸੂਤਰਾਂ ਮੁਤਾਬਕ ਜੈਸਮੀਨ ਨੂੰ ਕਰੀਬ 10 ਤੋਂ 12 ਕਾਲਾਂ ਆਈਆਂ। ਇਸ ਦੌਰਾਨ ਕਾਫੀ ਬਦਸਲੂਕੀ ਵੀ ਕੀਤੀ ਗਈ। ਧਮਕੀ ਦੇਣ ਵਾਲੇ ਵਿਅਕਤੀ ਨੇ ਦੱਸਿਆ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੈਂਗ ਦਾ ਮੈਂਬਰ ਹਾਂ। ਫਿਲਹਾਲ ਇਨ੍ਹਾਂ ਸਭ ਖਬਰਾਂ ਵਿਚਾਲੇ ਜੈਸਮੀਨ ਆਪਣੇ ਨਵੇਂ ਗੀਤ ਰਾਹੀਂ ਪ੍ਰਸ਼ੰਸਕਾਂ ਦਾ ਮਨੋਰੰਜਨ ਕਰ ਰਹੀ ਹੈ।


ਵਰਕਫਰੰਟ ਦੀ ਗੱਲ ਕਰਿਏ ਤਾਂ ਜੈਸਮੀਨ ਸੈਂਡਲਾਸ ਇਨ੍ਹੀਂ ਦਿਨੀਂ ਆਪਣੇ ਗੀਤਾਂ ਰਾਹੀਂ ਪ੍ਰਸ਼ੰਸਕਾਂ ਦਾ ਦਿਲ ਜਿੱਤ ਰਹੀ ਹੈ। ਇਸ ਤੋਂ ਇਲਾਵਾ ਉਸ ਵੱਲੋਂ ਸੰਗੀਤ ਜਗਤ ਨੂੰ ਕਈ ਹਿੱਟ ਗੀਤ ਦਿੱਤੇ ਗਏ ਹਨ। ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਮਿਲਿਆ। 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।