Jazzy B: ਜ਼ੈਜੀ ਬੀ ਨੇ ਸਿੰਘਾਂ ਦਾ ਮਜ਼ਾਕ ਉਡਾਉਣ ਵਾਲਿਆਂ ਦੀ ਬੋਲਤੀ ਕੀਤੀ ਬੰਦ, ਸਟੇਜ ਸ਼ੋਅ ਦੌਰਾਨ ਸੁਣਾਈਆਂ ਕਰਾਰੀਆਂ ਗੱਲਾਂ
Jazzy B On Singh: ਪੰਜਾਬੀ ਗਾਇਕ ਅਤੇ ਅਦਾਕਾਰ ਜੈਜ਼ੀ ਬੀ ਸੰਗੀਤ ਜਗਤ ਦਾ ਜਾਣਿਆ ਪਛਾਣਿਆ ਨਾਂਅ ਹੈ। ਉਨ੍ਹਾਂ ਆਪਣੇ ਗੀਤਾਂ ਨਾਲ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਵਿੱਚ ਵੀ ਧਮਾਲ ਮਚਾਈ ਹੈ। ਦੱਸ ਦੇਈਏ ਕਿ ਪੰਜਾਬੀ ਸੰਗੀਤ ਜਗਤ
Jazzy B On Singh: ਪੰਜਾਬੀ ਗਾਇਕ ਅਤੇ ਅਦਾਕਾਰ ਜੈਜ਼ੀ ਬੀ ਸੰਗੀਤ ਜਗਤ ਦਾ ਜਾਣਿਆ ਪਛਾਣਿਆ ਨਾਂਅ ਹੈ। ਉਨ੍ਹਾਂ ਆਪਣੇ ਗੀਤਾਂ ਨਾਲ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਵਿੱਚ ਵੀ ਧਮਾਲ ਮਚਾਈ ਹੈ। ਦੱਸ ਦੇਈਏ ਕਿ ਪੰਜਾਬੀ ਸੰਗੀਤ ਜਗਤ ਵਿੱਚ 30 ਸਾਲ ਪੂਰੇ ਕਰ ਚੁੱਕੇ ਜੈਜ਼ੀ ਬੀ ਆਪਣੇ ਸੋਸ਼ਲ ਮੀਡੀਆ ਹੈਂਡਲ ਦੇ ਜਰਿਏ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਰਹਿੰਦੇ ਹਨ। ਉਹ ਲੰਬੇ ਸਮੇਂ ਤੋਂ ਆਪਣੇ ਗਾਇਕਾ ਰਾਹੀਂ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਇਸ ਵਿਚਾਲੇ ਕਲਾਕਾਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।
ਦਰਅਸਲ, ਇਸ ਵੀਡੀਓ ਵਿੱਚ ਜ਼ੈਜੀ ਬੀ ਫਿਲਮ ਮਸਤਾਨੇ ਦੀ ਗੱਲ ਕਰਦੇ ਹੋਏ ਦਿਖਾਈ ਦੇ ਰਹੇ ਹਨ। ਇਸ ਵੀਡੀਓ ਵਿੱਚ ਜ਼ੈਜੀ ਬੀ ਇਹ ਕਹਿੰਦੇ ਹੋਏ ਦਿਖਾਈ ਦੇ ਰਹੇ ਹਨ ਕਿ ਜਿਹੜੇ ਮਜ਼ਾਕ ਉਡਾਉਂਦੇ ਸੀ ਸਿੰਘਾਂ ਦੇ ਬਾਰਾ ਵੱਜ ਗਏ... ਇਹਦੇ ਬਾਰੇ ਦੱਸਿਆ ਜਾਵੇਗਾ ਕਿ ਸਿੰਘਾਂ ਦੇ ਬਾਰਾ ਕਦੋਂ ਵੱਜਦੇ ਆ... ਜਦੋਂ ਕਿਸੇ ਦੀਆਂ ਧੀਆਂ ਭੈਣਾਂ ਚੱਕੀਆਂ ਜਾਂਦੀਆਂ ਸੀ... ਉੱਦੋਂ ਸਿੰਘ ਛੁਡਵਾ ਕੇ ਲਿਆਉਂਦੇ ਸੀ। ਤੁਸੀ ਵੀ ਸੁਣੋ ਇਹ ਵੀਡੀਓ ਜੋ ਕਿ fivewood.in ਇੰਸਟਾਗ੍ਰਾਮ ਪੇਜ਼ ਉੱਪਰ ਸਾਂਝੀ ਕੀਤੀ ਗਈ ਹੈ।
View this post on Instagram
ਫਿਲਮ ਮਸਤਾਨੇ ਦੀ ਗੱਲ ਕਰਿਏ ਤਾਂ ਇਸ ਫਿਲਮ ਵਿੱਚ ਤਰਸੇਮ ਜੱਸੜ, ਸਿੰਮੀ ਚਾਹਲ ਦੇ ਨਾਲ ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਹਨੀ ਮੱਟੂ ਤੇ ਬਨਿੰਦਰ ਬੰਨੀ ਮੁੱਖ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ। ਫਿਲਮ ਨੂੰ ਵਿਹਲੀ ਜਨਤਾ ਫ਼ਿਲਮਜ਼ ਤੇ ਓਮਜੀ ਸਿਨੇ ਵਰਲਡ ਦੁਆਰਾ ਪੇਸ਼ ਕੀਤਾ ਗਿਆ ਹੈ ਤੇ ਸ਼ਰਨ ਆਰਟਸ ਦੁਆਰਾ ਲਿਖਿਤ ਤੇ ਨਿਰਦੇਸ਼ਿਤ ਕੀਤੀ ਗਈ ਹੈ।
ਕਾਬਿਲੇਗੌਰ ਹੈ ਕਿ ਕੁਲਦੀਪ ਮਾਣਕ ਦੇ ਦੇਹਾਂਤ ਤੋਂ ਬਾਅਦ ਜੈਜ਼ੀ ਬੀ ਉਨ੍ਹਾਂ ਦੇ ਪਰਿਵਾਰ ਦੇ ਬੇਹੱਦ ਕਰੀਬ ਰਹੇ ਹਨ। ਇਸਦੇ ਨਾਲ ਹੀ ਉਨ੍ਹਾਂ ਯੁੱਧਵੀਰ ਦੇ ਬੁਰੇ ਹਾਲਾਤਾਂ ਵਿੱਚ ਉਸਦਾ ਖੂਬ ਸਾਥ ਨਿਭਾਇਆ। ਫਿਲਹਾਲ ਜਲੰਧਰ ਦੇ ਸੁਪਰਸਟਾਰ ਜੈਜ਼ੀ ਬੀ 5 ਸਾਲਾਂ ਦੇ ਸੀ, ਤਾਂ ਉਨ੍ਹਾਂ ਦਾ ਪਰਿਵਾਰ ਕੈਨੇਡਾ ਦੇ ਸਰੀ 'ਚ ਸ਼ਿਫਟ ਹੋ ਗਿਆ ਸੀ। ਹਾਲਾਂਕਿ ਪੰਜਾਬ ਵਿੱਚ ਉਨ੍ਹਾਂ ਗੀ ਗਾਇਕੀ ਨੂੰ ਪ੍ਰਸ਼ੰਸਕਾਂ ਦਾ ਭਰਮਾ ਹੁੰਗਾਰਾ ਮਿਲਿਆ। ਇਸ ਤੋਂ ਬਾਅਦ ਹੌਲੀ-ਹੌਲੀ ਉਨ੍ਹਾਂ ਦੁਨੀਆ ਭਰ ਵਿੱਚ ਵੱਖਰੀ ਪਛਾਣ ਕਾਇਮ ਕੀਤੀ।