Kapil Sharma: ਕਪਿਲ ਸ਼ਰਮਾ ਨੇ ਗੁਰਪ੍ਰੀਤ ਘੁੱਗੀ ਦੇ ਮਾਤਾ-ਪਿਤਾ ਨਾਲ ਕੀਤੀ ਮੁਲਾਕਾਤ, ਪੁਰਾਣੀਆਂ ਯਾਦਾਂ ਕੀਤੀਆਂ ਤਾਜ਼ਾ
Kapil Sharma Meet Gurpreet Ghuggi Parents: ਕਾਮੇਡੀਅਨ ਕਪਿਲ ਸ਼ਰਮਾ ਉਨ੍ਹਾਂ ਸਿਤਾਰਿਆਂ ਵਿੱਚੋਂ ਇੱਕ ਹਨ, ਜਿਨ੍ਹਾਂ ਦੁਨੀਆ ਭਰ ਵਿੱਚ ਆਪਣੇ ਹੁਨਰ ਦਾ ਲੋਹਾ ਮਨਵਾਇਆ ਹੈ। ਪੰਜਾਬੀ ਤੋਂ ਲੈ ਕੇ ਬਾਲੀਵੁੱਡ ਇੰਡਸਟਰੀ ਤੱਕ
Kapil Sharma Meet Gurpreet Ghuggi Parents: ਕਾਮੇਡੀਅਨ ਕਪਿਲ ਸ਼ਰਮਾ ਉਨ੍ਹਾਂ ਸਿਤਾਰਿਆਂ ਵਿੱਚੋਂ ਇੱਕ ਹਨ, ਜਿਨ੍ਹਾਂ ਦੁਨੀਆ ਭਰ ਵਿੱਚ ਆਪਣੇ ਹੁਨਰ ਦਾ ਲੋਹਾ ਮਨਵਾਇਆ ਹੈ। ਪੰਜਾਬੀ ਤੋਂ ਲੈ ਕੇ ਬਾਲੀਵੁੱਡ ਇੰਡਸਟਰੀ ਤੱਕ ਕਪਿਲ ਦੇ ਨਾਂਅ ਤੋਂ ਹਰ ਕੋਈ ਜਾਣੂ ਹੈ। ਕਾਮੇਡੀਅਨ ਅਤੇ ਅਦਾਕਾਰ ਹੋਣ ਦੇ ਨਾਲ-ਨਾਲ ਕਪਿਲ ਸ਼ਰਮਾ ਗਾਇਕੀ ਦੇ ਖੇਤਰ ਵਿੱਚ ਵੀ ਵਾਹੋ-ਵਾਹੀ ਖੱਟ ਚੁੱਕੇ ਹਨ। ਦੱਸ ਦੇਈਏ ਕਿ ਆਪਣੀ ਪੇਸ਼ੇਵਰ ਦੇ ਨਾਲ-ਨਾਲ ਕਪਿਲ ਨਿੱਜੀ ਜ਼ਿੰਦਗੀ ਦੇ ਚੱਲਦੇ ਵੀ ਸੁਰਖੀਆਂ ਵਿੱਚ ਰਹਿੰਦੇ ਹਨ। ਹਾਲ ਹੀ ਵਿੱਚ ਮਸ਼ਹੂਰ ਕਾਮੇਡੀਅਨ ਪੰਜਾਬੀ ਅਦਾਕਾਰ ਗੁਰਪ੍ਰੀਤ ਘੁੱਗੀ ਦੇ ਘਰ ਪੁੱਜਾ। ਇਸ ਦੌਰਾਨ ਉਨ੍ਹਾਂ ਅਦਾਕਾਰ ਦੇ ਮਾਤਾ ਅਤੇ ਪਿਤਾ ਨਾਲ ਕੁਝ ਪੁਰਾਣੀਆਂ ਯਾਦਾਂ ਸਾਂਝੀਆਂ ਕੀਤੀਆਂ।
ਦਰਅਸਲ, ਗੁਰਪ੍ਰੀਤ ਘੁੱਗੀ ਵੱਲੋਂ ਇੱਕ ਖਾਸ ਤਸਵੀਰ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ੇਅਰ ਕੀਤੀ ਗਈ ਹੈ। ਜਿਸ ਨੇ ਸਭ ਦਾ ਧਿਆਨ ਵੱਲ ਖਿੱਚਿਆ ਹੈ। ਇਸ ਤਸਵੀਰ ਵਿੱਚ ਕਪਿਲ ਅਦਾਕਾਰ ਦੇ ਮਾਤਾ ਅਤੇ ਪਿਤਾ ਨਾਲ ਨਜ਼ਰ ਆ ਰਿਹਾ ਹੈ। ਇਸ ਤਸਵੀਰ ਉੱਪਰ ਪ੍ਰਸ਼ੰਸਕ ਵੀ ਖੂਬ ਪਿਆਰ ਲੁੱਟਾ ਰਹੇ ਹਨ। ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਗੁਰਪ੍ਰੀਤ ਘੁੱਗੀ ਨੇ ਲਿਖਿਆ, ਅਜਿਹਾ ਪਿਆਰਾ ਪਲ ਕਪਿਲ ਮੇਰੇ ਮਾਤਾ-ਪਿਤਾ ਨੂੰ ਮਿਲਣ ਆਇਆ ਸੀ! ਉਨ੍ਹਾਂ ਨਾਲ ਕੁਝ ਘੰਟੇ ਬਿਤਾਏ ਅਤੇ ਪੁਰਾਣੀਆਂ ਯਾਦਾਂ ਸਾਂਝੀਆਂ ਕੀਤੀਆਂ! ਸਵੀਟ ਜੈਸਚਰ ਕਪਿਲ ❤️...
View this post on Instagram
ਗੁਰਪ੍ਰੀਤ ਘੁੱਗੀ ਵੱਲ਼ੋਂ ਸ਼ੇਅਰ ਕੀਤੀ ਗਈ ਇਸ ਤਸਵੀਰ ਉੱਪਰ ਪ੍ਰਸ਼ੰਸਕਾਂ ਵੱਲੋਂ ਵੀ ਲਗਾਤਾਰ ਕਮੈਂਟ ਕੀਤੇ ਜਾ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਜੋ ਮਰਜ਼ੀ ਕਹੋ, ਕਪਿਲ ਬੰਦਾ ਦਿਲਾ ਦਾ ਹੀਰਾ ਹੈ... ਹਮੇਸ਼ਾ ਦੋਸਤਾਂ ਨਾਲ ਖੜ੍ਹਾ ਰਹਿੰਦਾ। ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਕਮੈਂਟ ਕਰ ਲਿਖਿਆ, ਤੁਸੀ ਸਾਰੇ ਹੀ ਕਾਮੇਡੀ ਕਿੰਗ ਵੀਰ ਜੀ...
ਕਾਬਿਲੇਗ਼ੌਰ ਹੈ ਕਿ ਗੁਰਪ੍ਰੀਤ ਘੁੱਗੀ ਨਾਲ ਮੁਲਾਕਾਤ ਤੋਂ ਪਹਿਲਾਂ ਕਪਿਲ ਸ਼ਰਮਾ ਪੰਜਾਬੀ ਗਾਇਕ ਹਰਭਜਨ ਮਾਨ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਵੀ ਮਿਲੇ ਸੀ। ਜਿਸ ਦੀਆਂ ਤਸਵੀਰਾਂ ਪੰਜਾਬੀ ਗਾਇਕ ਵੱਲੋਂ ਸ਼ੇਅਰ ਕੀਤੀਆਂ ਗਈਆਂ ਸੀ। ਫਿਲਹਾਲ ਕਪਿਲ ਸ਼ਰਮਾ ਮੁੰਬਈ ਦੀ ਲਾਈਮਲਾਈਟ ਛੱਡ ਪੰਜਾਬ ਵਿੱਚ ਖਾਸ ਪਲ ਬਤੀਤ ਕਰ ਰਹੇ ਹਨ।