Jassi Gill On Karan Aujla: ਪੰਜਾਬੀ ਗਾਇਕ ਅਤੇ ਅਦਾਕਾਰ ਜੱਸੀ ਗਿੱਲ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। ਉਨ੍ਹਾਂ ਆਪਣੀ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਚੱਲਦੇ ਪਾਲੀਵੁੱਡ ਅਤੇ ਬਾਲੀਵੁੱਡ ਵਿੱਚ ਵੀ ਖੂਬ ਨਾਂਅ ਕਮਾਇਆ ਹੈ। ਇਨ੍ਹੀਂ ਦਿਨੀਂ ਜੱਸੀ ਗਿੱਲ ਆਪਣੇ ਇੱਕ ਖਾਸ ਇੰਟਰਵਿਊ ਦੇ ਚੱਲਦੇ ਸੁਰਖੀਆਂ ਬਟੋਰ ਰਿਹਾ ਹੈ। ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਲਾਕਾਰ ਵੱਲੋਂ ਗਾਇਕ ਕਰਨ ਔਜਲਾ ਲਈ ਇੱਕ ਦਿਲਚਸਪ ਖੁਲਾਸਾ ਕੀਤਾ ਗਿਆ ਹੈ, ਜਿਸ ਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ ਹੈ। 

ਦਰਅਸਲ, ਜੱਸੀ ਗਿੱਲ ਨੇ ਖੁਲਾਸਾ ਕਰ ਦੱਸਿਆ ਕਿ ਕਰਨ ਔਜਲਾ ਨੇ 15 ਸਾਲ ਦੀ ਉਮਰ ਵਿੱਚ ਉਨ੍ਹਾਂ ਲਈ ਇੱਕ ਗੀਤ ਲਿਖਿਆ ਸੀ। ਜਿਸ ਨੂੰ ਉਨ੍ਹਾਂ ਆਪਣੀ ਆਵਾਜ਼ ਦਿੱਤੀ। ਇਸ ਵਿੱਚ ਉਹਨਾਂ ਨੇ ਦੱਸਿਆ ਕਿ ਕਰਨ ਔਜਲਾ ਬਹੁਤ ਮੇਹਨਤ ਕਰਕੇ ਅੱਜ ਬਹੁਤ ਵਧੀਆ ਮੁਕਾਮ ਉੱਤੇ ਪਹੁੰਚ ਚੁੱਕਾ ਹੈ। ਤੁਸੀ ਵੀ ਵੇਖੋ SirfPanjabiyat Media Networks ਇੰਸਟਾਗ੍ਰਾਮ ਹੈਂਡਲ ਉੱਪਰ ਸ਼ੇਅਰ ਕੀਤਾ ਗਿਆ ਇਹ ਵੀਡੀਓ। ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਕਲਾਕਾਰ ਨੇ ਕਰਨ ਬਾਰੇ ਹੋਰ ਕੀ-ਕੀ ਕਿਹਾ, ਸੁਣੋ ਜੱਸੀ ਦੀ ਜ਼ੁਬਾਨੀ...






ਕਾਬਿਲੇਗੌਰ ਹੈ ਕਿ ਦੋਵੇਂ ਕਲਾਕਾਰ ਸੰਗੀਤ ਜਗਤ ਦੇ ਮਸ਼ਹੂਰ ਸਿਤਾਰਿਆਂ ਵਿੱਚ ਗਿਣੇ ਜਾਂਦੇ ਹਨ। ਉਨ੍ਹਾਂ ਦੇ ਗੀਤਾਂ ਦੇ ਨਾਲ-ਨਾਲ ਸਟਾਈਲਿਸ਼ ਅੰਦਾਜ਼ ਨੂੰ ਵੀ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਦੋਵੇਂ ਸਿਤਾਰੇ ਆਪਣੀ ਪ੍ਰੋਫੈਸ਼ਨਲ ਅਤੇ ਨਿੱਜੀ ਜ਼ਿੰਦਗੀ ਦੇ ਚੱਲਦੇ ਖੂਬ ਸੁਰਖੀਆਂ ਬਟੋਰਦੇ ਹਨ। ਉਹ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਅਕਸਰ ਪ੍ਰਸ਼ੰਸਕਾਂ ਨਾਲ ਜੁੜੇ ਰਹਿੰਦੇ ਹਨ। 



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।