Kulwinder Billa Video: ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹਨ। ਉਨ੍ਹਾਂ ਨੇ ਆਪਣੀ ਗਾਇਕੀ ਦੇ ਨਾਲ-ਨਾਲ ਅਦਾਕਾਰੀ ਰਾਹੀਂ ਵੀ ਪ੍ਰਸ਼ੰਸਕਾਂ ਦਾ ਦਿਲ ਜਿੱਤਿਆ ਹੈ। ਦੱਸ ਦੇਈਏ ਕਿ ਆਪਣੀ ਪ੍ਰੋਫੈਸ਼ਨਲ ਜ਼ਿੰਦਗੀ ਦੇ ਨਾਲ-ਨਾਲ ਕੁਲਵਿੰਦਰ ਬਿੱਲਾ ਨਿੱਜੀ ਜ਼ਿੰਦਗੀ ਨੂੰ ਲੈ ਸੁਰਖੀਆਂ ਵਿੱਚ ਰਹਿੰਦੇ ਹਨ। ਇਸ ਤੋਂ ਇਲਾਵਾ ਉਹ ਖੁਦ ਦੇ ਨਾਲ ਆਪਣੇ ਪਰਿਵਾਰ ਦੀਆਂ ਤਸਵੀਰਾਂ ਅਤੇ ਵੀਡੀਓ ਵੀ ਦਰਸ਼ਕਾਂ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ। ਹਾਲ ਹੀ ਵਿੱਚ ਕਲਾਕਾਰ ਵੱਲੋਂ ਇੱਕ ਮਜ਼ੇਦਾਰ ਵੀਡੀਓ ਸ਼ੇਅਰ ਕੀਤਾ ਗਿਆ ਹੈ, ਜਿਸ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।





 
ਦਰਅਸਲ, ਇਸ ਵੀਡੀਓ ਵਿੱਚ ਕੁਲਵਿੰਦਰ ਬਿੱਲਾ ਦੀ ਬੇਬੇ ਇੱਕ ਬੁਝਾਰਤ ਪਾਉਂਦੀ ਹੋਈ ਦਿਖਾਈ ਦੇ ਰਹੀ ਹੈ। ਇਸ ਦੌਰਾਨ ਕੁਲਵਿੰਦਰ ਬਿੱਲਾ ਪ੍ਰਸ਼ੰਸਕਾਂ ਤੋਂ ਇਸਦਾ ਜਵਾਬ ਮੰਗਦੇ ਹੋਏ ਦਿਖਾਈ ਦੇ ਰਹੇ ਹਨ। ਗਾਇਕ ਦੀ ਇਸ ਵੀਡੀਓ ਉੱਪਰ ਫੈਨਜ਼ ਵੱਲੋਂ ਲਗਾਤਾਰ ਕਮੈਂਟ ਕੀਤਾ ਜਾ ਰਿਹਾ ਹੈ। ਇੱਕ ਯੂਜ਼ਰ ਨੇ ਇਸ ਵੀਡੀਓ ਉੱਪਰ ਕਮੈਂਟ ਕਰ ਜਵਾਬ ਦਿੰਦਿਆ ਕਿਹਾ ਸੀਂਡ , ਨਲੀ ਵੀ ਕਹਿ ਦੇਂਦੇ ਨੇ ਅਨਪੜ੍ਹ ਤਾਂ ਵਗਾਹ ਕੇ ਮਾਰਦਾ ਤੇ ਪੜ੍ਹਿਆ ਲਿਖਿਆ ਰੁਮਾਲ ਚ ਲਪੇਟ ਕੇ ਜੇਬ ਚ ਪਾਂ ਲੈਂਦਾ ਐ...ਹਾਲਾਂਕਿ ਇਸ ਤੋਂ ਇਲਾਵਾ ਪ੍ਰਸ਼ੰਸਕਾਂ ਦੇ ਜਵਾਬ ਵਿੱਚ ਪੜ੍ਹਾਈ ਕਲਮ, ਜਾਂ ਪੈੱਨ ਵੀ ਦੱਸਿਆ ਗਿਆ ਹੈ। ਤੁਸੀ ਵੀ ਦਿਓ ਇਸਦਾ ਜਵਾਬ...


ਵਰਕਫਰੰਟ ਦੀ ਗੱਲ ਕਰਿਏ ਤਾਂ ਕੁਲਵਿੰਦਰ ਬਿੱਲਾ ਉਨ੍ਹਾਂ ਫਿਲਮੀ ਸਿਤਾਰਿਆਂ ਵਿੱਚੋਂ ਇੱਕ ਹਨ ਜਿਨ੍ਹਾਂ ਨੂੰ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਦਾ ਵੀ ਖੂਬ ਪਿਆਰ ਮਿਲਦਾ ਹੈ। ਹਾਲ ਹੀ ਵਿੱਚ ਕਲਾਕਾਰ ਨੂੰ ਫਿਲਮ ਚੱਲ ਜ਼ਿੰਦੀਏ ਵਿੱਚ ਦੇਖਿਆ ਗਿਆ। ਇਸ ਫਿਲਮ ਨੂੰ ਦਰਸ਼ਕਾਂ ਦਾ ਭਰਮਾ ਹੁੰਗਾਰਾ ਮਿਲਿਆ। ਖਾਸ ਗੱਲ ਇਹ ਹੈ ਕਿ ਫਿਲਮ ਦੀ ਸਫਲਤਾ ਤੋਂ ਬਾਅਦ ਇਸਦੇ ਦੂਜੇ ਭਾਗ ਚੱਲ ਜ਼ਿੰਦੀਏ 2 ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਕਾਬਿਲੇਗੌਰ ਹੈ ਕਿ ਇਸ ਫਿਲਮ ਵਿੱਚ ਕੁਲਵਿੰਦਰ ਬਿੱਲਾ ਤੋਂ ਇਲਾਵਾ ਨੀਰੂ ਬਾਜਵਾ ਸਣੇ ਹੋਰ ਵੀ ਕਈ ਮਸ਼ਹੂਰ ਕਲਾਕਾਰ ਦਿਖਾਈ ਦਿੱਤੇ।