Kangana Ranaut Slapped Case: ਬਾਲੀਵੁੱਡ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਕੰਗਨਾ ਰਣੌਤ ਇਨ੍ਹੀਂ ਦਿਨੀਂ ਸੁਰਖੀਆਂ 'ਚ ਹੈ। ਦੱਸ ਦੇਈਏ ਕਿ ਫਿਲਮਾਂ ਤੋਂ ਸਿਆਸਤ ਵਿੱਚ ਕਦਮ ਰੱਖਣ ਵਾਲੀ ਅਦਾਕਾਰਾ ਇਨ੍ਹੀਂ ਦਿਨੀ ਹਿਮਾਚਲ ਪ੍ਰਦੇਸ਼ ਦੀ ਮੰਡੀ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਬਣਨ ਦੇ ਨਾਲ-ਨਾਲ 'ਥੱਪੜ ਸਕੈਂਡਲ' ਨੂੰ ਲੈ ਚਰਚਾ ਬਟੋਰ ਰਹੀ ਹੈ। ਦਰਅਸਲ, ਕੰਗਨਾ ਰਣੌਤ ਸੰਸਦ ਮੈਂਬਰ ਬਣਦੇ ਹੀ ਵਿਵਾਦਾਂ ਵਿੱਚ ਆ ਗਈ ਸੀ। ਹਾਲ ਹੀ ਵਿੱਚ ਕੰਗਨਾ ਨਾਲ ਥੱਪੜ ਮਾਰਨ ਦੀ ਘਟਨਾ ਵਾਪਰੀ ਸੀ। ਜਿਸ ਤੋਂ ਬਾਅਦ ਨਾ ਸਿਰਫ ਦੇਸ਼ ਬਲਕਿ ਵਿਦੇਸ਼ ਵਿੱਚ ਵੀ ਤਹਿਲਕਾ ਮੱਚ ਗਿਆ। ਵਿਦੇਸ਼ ਬੈਠੇ ਪੰਜਾਬੀ ਵੀ ਇਸ ਉੱਪਰ ਖੁਸ਼ੀ ਜ਼ਾਹਿਰ ਕਰ ਰਹੇ ਹਨ।


ਰੋਸਟਰ ਕਰਨ ਦੱਤਾ ਨੇ ਸ਼ੇਅਰ ਕੀਤੀ ਪੋਸਟ
 
ਰੋਸਟਰ ਕਰਨ ਦੱਤਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਵੀਡੀਓ ਸ਼ੇਅਰ ਕੀਤਾ ਹੈ। ਜਿਸ ਵਿੱਚ ਕੰਗਨਾ ਦਿਖਾਈ ਦੇ ਰਹੀ ਹੈ। ਇਸਦੇ ਨਾਲ ਹੀ ਬੈਕਗ੍ਰਾਊਂਡ ਵਿੱਚ ਪੰਜਾਬੀ ਗਾਇਕ ਮਨਮੋਹਨ ਵਾਰਿਸ ਦਾ ਗੀਤ ਕੰਨ ਉੱਪਰ ਵੱਜਿਆ ਲਫੈੜਾ ਯਾਦ ਆ ਗਿਆ ਚੱਲ ਰਿਹਾ ਹੈ। ਇਸ ਪੋਸਟ ਉੱਪਰ ਫੈਨਜ਼ ਵੀ ਹੱਸ-ਹੱਸ ਲੋਟ ਪੋਟ ਹੋ ਰਹੇ ਹਨ।





 
 
Klolacouple ਨੇ ਦਿੱਤੀ ਪ੍ਰਤੀਕਿਰਿਆ


ਇਸ ਤੋਂ ਇਲਾਵਾ Klolacouple ਵੱਲੋਂ ਵੀ ਇਸ ਉੱਪਰ ਖਾਸ ਪੋਸਟ ਸ਼ੇਅਰ ਕੀਤੀ ਗਈ ਹੈ। ਉਨ੍ਹਾਂ ਪੋਸਟ ਸ਼ੇਅਰ ਕਰਦੇ ਹੋਏ ਕੰਗਨਾ ਦੀ ਖੂਬ ਲੱਤ ਖਿੱਚੀ। ਇਸ ਉੱਪਰ ਪ੍ਰਸ਼ੰਸਕਾਂ ਵੱਲੋਂ ਵੀ ਲਗਾਤਾਰ ਕਮੈਂਟ ਕੀਤੇ ਜਾ ਰਹੇ ਹਨ।





 


 


ਮਸ਼ਹੂਰ ਕਾਮੇਡੀਅਨ ਗੁਰਚੇਤ ਚਿਤਰਕਾਰ ਬੋਲੇ


ਇਸ ਉੱਪਰ ਮਸ਼ਹੂਰ ਕਾਮੇਡੀਅਨ ਗੁਰਚੇਤ ਚਿਤਰਕਾਰ ਵੱਲੋਂ ਵੀ ਇੱਕ ਪੋਸਟ ਸ਼ੇਅਰ ਕੀਤੀ ਗਈ ਹੈ। ਇਸ ਨੂੰ ਸ਼ੇਅਰ ਕਰਦਿਆਂ ਉਨ੍ਹਾਂ ਲਿਖਿਆ, ਵੱਜੀ ਜੋ ਚਪੇੜ ਤੈਨੂੰ ਯਾਦ ਰਹੂਗੀ, ਜਿੰਦਾਬਾਦ ਆ ਕਿਸਾਨੀ ਜਿੰਦਾਬਾਦ ਰਹੂਗੀ...






ਇੰਦਰਜੀਤ ਸਿੰਘ ਨੇ ਬੋਲੇ...


ਇਸ ਤੋਂ ਇਲਾਵਾ ਹਰ ਮੁੱਦੇ ਉੱਪਰ ਵੀਡੀਓ ਸ਼ੇਅਰ ਕਰਨ ਵਾਲੇ ਇੰਦਰਜੀਤ ਸਿੰਘ ਵੱਲੋਂ ਵੀ ਕੰਗਨਾ ਨੂੰ ਲੈ ਇੱਕ ਪੋਸਟ ਸ਼ੇਅਰ ਕੀਤੀ ਗਈ ਹੈ। ਇਸ ਰਾਹੀਂ ਉਹ ਸੀਆਈਐਸਐਫ ਮਹਿਲਾ ਜਵਾਨ ਕੁਲਵਿੰਦਰ ਕੌਰ ਦੀ ਨੌਕਰੀ ਨੂੰ ਲੈ ਗੱਲ ਕਰਦੇ ਹੋਏ ਨਜ਼ਰ ਆ ਰਹੇ ਹਨ।





 


ਦੱਸ ਦੇਈਏ ਕਿ ਪੰਜਾਬ ਤੋਂ ਇਲਾਵਾ ਵਿਦੇਸ਼ ਵਿੱਚ ਬੈਠੇ ਪੰਜਾਬੀਆਂ ਵੱਲੋਂ ਇਸ ਉੱਪਰ ਖੁਸ਼ੀ ਜਤਾਈ ਜਾ ਰਹੀ ਹੈ। ਉਨ੍ਹਾਂ ਵੱਲੋਂ ਕੁਲਵਿੰਦਰ ਕੌਰ ਦਾ ਸਮਰਥਨ ਕੀਤਾ ਜਾ ਰਿਹਾ ਹੈ।