Lehmber Hussainpuri Father Death: ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਲਹਿੰਬਰ ਹੁਸੈਨਪੁਰੀ ਦੇ ਘਰੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਪੰਜਾਬੀ ਗਾਇਕ ਦੇ ਪਿਤਾ ਨੇ ਇਸ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ ਹੈ। ਇਹ ਖਬਰ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਉੱਪਰ ਪ੍ਰਸ਼ੰਸਕਾਂ ਵੱਲੋਂ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ। 



ਜਾਣਕਾਰੀ ਮੁਤਾਬਕ ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਫਿਲਹਾਲ ਵਿਦੇਸ਼ ਵਿੱਚ ਹਨ। ਉਹ ਜਲਦ ਹੀ ਵਿਦੇਸ਼ ਤੋਂ ਵਾਪਸ ਘਰ ਪਰਤਣਗੇ। ਦੱਸ ਦੇਈਏ ਕਿ ਹਾਲੇ ਕਲਾਕਾਰ ਵੱਲੋਂ ਇਸਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਹਾਲਾਂਕਿ ਕਲਾਕਾਰ ਨੂੰ ਉਨ੍ਹਾਂ ਦੇ ਪਿਤਾ ਨਾਲ ਤਸਵੀਰ ਸ਼ੇਅਰ ਕਰ ਇਹ ਜਾਣਕਾਰੀ ਦਿੱਤੀ ਗਈ ਹੈ।





 


 



 
ਦੱਸਣਯੋਗ ਹੈ ਕਿ ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਆਪਣੀ ਪੇਸ਼ੇਵਰ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੇ ਹਨ। ਉਹ ਆਪਣੀ ਪਤਨੀ ਨਾਲ ਆਪਸੀ ਵਿਵਾਦ ਦੇ ਚੱਲਦੇ ਕਾਫੀ ਚਰਚਾ ਵਿੱਚ ਰਹੇ। ਹਾਲਾਂਕਿ ਬਾਅਦ ਵਿੱਚ ਕਲਾਕਾਰ ਦੀ ਪਰਿਵਾਰ ਨਾਲ ਸੁਲ੍ਹਾ ਹੋ ਗਈ। 



ਵਰਕਫਰੰਟ ਦੀ ਗੱਲ ਕਰਿਏ ਤਾਂ ਲਹਿੰਬਰ ਹੁਸੈਨਪੁਰੀ ਨੇ ਪੰਜਾਬੀ ਸੰਗੀਤ ਜਗਤ ਨੂੰ ਕਈ ਹਿੱਟ ਗੀਤ ਦਿੱਤੇ। ਉਨ੍ਹਾਂ ਦੇ ਗੀਤਾਂ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾਂਦਾ ਹੈ। ਕਲਾਕਾਰ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਰਹਿੰਦਾ ਹੈ ਅਤੇ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ।