Sidhu Moose Wala: ਸਿੱਧੂ ਮੂਸੇਵਾਲਾ ਵਾਂਗ ਅੰਗਰੇਜ਼ਨ ਨੇ ਪੱਟ 'ਤੇ ਮਾਰੀ ਥਾਪੀ, ਫੈਨਜ਼ ਨੇ ਵੀਡੀਓ ਦੇਖ ਇੰਝ ਕੀਤਾ React
Foreigner Lady On Sidhu Moose Wala: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਜਲਵਾ ਮਰਨ ਤੋਂ ਬਾਅਦ ਵੀ ਘੱਟ ਨਹੀਂ ਹੋਇਆ ਹੈ। ਕਲਾਕਾਰ ਨਾਲ ਜੁੜੀਆਂ ਵੀਡੀਓ ਅਤੇ ਤਸਵੀਰਾਂ ਅਕਸਰ ਸੋਸ਼ਲ ਮੀਡੀਆ ਤੇ ਵਾਈਰਲ ਹੁੰਦੀਆਂ
Foreigner Lady On Sidhu Moose Wala: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਜਲਵਾ ਮਰਨ ਤੋਂ ਬਾਅਦ ਵੀ ਘੱਟ ਨਹੀਂ ਹੋਇਆ ਹੈ। ਕਲਾਕਾਰ ਨਾਲ ਜੁੜੀਆਂ ਵੀਡੀਓ ਅਤੇ ਤਸਵੀਰਾਂ ਅਕਸਰ ਸੋਸ਼ਲ ਮੀਡੀਆ ਤੇ ਵਾਈਰਲ ਹੁੰਦੀਆਂ ਰਹਿੰਦੀਆਂ ਹਨ। ਖਾਸ ਗੱਲ ਇਹ ਹੈ ਕਿ ਸਿੱਧੂ ਦੇ ਪੱਟ ਤੇ ਥਾਪੀ ਮਾਰਨ ਵਾਲੇ ਸਟਾਈਲ ਨੂੰ ਨਾ ਸਿਰਫ ਦੇਸ਼ ਸਗੋਂ ਵਿਦੇਸ਼ ਬੈਠੇ ਪ੍ਰਸ਼ੰਸਕ ਅਤੇ ਵਿਦੇਸ਼ੀ ਗੋਰੇ ਵੀ ਫਾਲੋ ਕਰਦੇ ਹਨ। ਇਸ ਵਿਚਕਾਰ ਇੱਕ ਅੰਗਰੇਜ਼ਨ ਔਰਤ ਦਾ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਈਰਲ ਹੋ ਰਿਹਾ ਹੈ, ਜਿਸ ਵਿੱਚ ਉਹ ਮਰਹੂਮ ਗਾਇਕ ਸਿੱਧੂ ਵਾਂਗ ਪੱਟ ਤੇ ਥਾਪੀ ਮਾਰਦੇ ਹੋਏ ਦਿਖਾਈ ਦੇ ਰਹੀ ਹੈ। ਤੁਸੀ ਵੀ ਵੇਖੋ ਇਹ ਸ਼ਾਨਦਾਰ ਵੀਡੀਓ...
View this post on Instagram
ਦੱਸ ਦੇਈਏ ਕਿ ਇਹ ਵੀਡੀਓ pakke_canadawale ਇੰਸਟਾਗ੍ਰਾਮ ਹੈਂਡਲ ਉੱਪਰ ਸਾਂਝਾ ਕੀਤਾ ਗਿਆ ਹੈ। ਜਿਸ ਵਿੱਚ ਇੱਕ ਅੰਗਰੇਜ਼ਨ ਸਿੱਧੂ ਮੂਸੇਵਾਲਾ ਵਾਂਗ ਪੱਟ ਉੱਪਰ ਥਾਪੀ ਮਾਰਦੇ ਹੋਏ ਦਿਖਾਈ ਦੇ ਰਹੀ ਹੈ। ਇਸ ਦੌਰਾਨ ਉਹ ਪੰਜਾਬੀ ਵਿੱਚ ਦਿਲ ਦਾ ਨੀ ਮਾੜਾ ਤੇਰਾ ਸਿੱਧੂ ਮੂਸੇਵਾਲਾ ਬੋਲਦੇ ਹੋਏ ਸੁਣਾਈ ਦੇ ਰਹੀ ਹੈ। ਇਹ ਵੀਡੀਓ ਦੇਖਦੇ ਹੀ ਦੇਖਦੇ ਸੋਸ਼ਲ ਮੀਡੀਆ ਉੱਪਰ ਅੱਗ ਦੀ ਤਰ੍ਹਾਂ ਵਾਈਰਲ ਹੋ ਰਿਹਾ ਹੈ। ਜਿਸ ਨੂੰ ਦੇਖ ਪ੍ਰਸ਼ੰਸਕ ਵੀ ਆਪਣੀ ਖੁਸ਼ੀ ਜ਼ਾਹਿਰ ਕਰ ਰਹੇ ਹਨ।
ਇਸ ਵੀ਼ਡੀਓ ਉੱਪਰ ਇੱਕ ਪ੍ਰਸ਼ੰਸਕ ਨੇ ਕਮੈਂਟ ਕਰ ਲਿਖਿਆ, ਦਿਲ ਦਾ ਨੀ ਮਾੜਾ ਤੇਰਾ ਸਿੱਧੂ ਮੂਸੇਵਾਲਾ... ਇੱਕ ਹੋਰ ਪ੍ਰਸ਼ੰਸਕ ਨੇ ਕਮੈਂਟ ਕਰ ਲਿਖਿਆ, ਇੱਥੋ ਕਰ ਰੁਤਬਾ ਤੂੰ ਚੈਕ ਸੋਹਣੀਏ ਮੂਸੇ ਵਾਲਾ ਉਸਤਾਦ ਦਾ...
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਉਨ੍ਹਾਂ ਨਾਲ ਜੁੜੀਆਂ ਵੀਡੀਓ ਅਤੇ ਤਸਵੀਰਾਂ ਅਕਸਰ ਸੋਸ਼ਲ ਮੀਡੀਆ ਉੱਪਰ ਸਾਂਝੇ ਕਰਦੇ ਰਹਿੰਦੇ ਹਨ। ਜਿੰਨ੍ਹਾਂ ਨੂੰ ਅੱਗ ਦੀ ਤਰ੍ਹਾਂ ਹਰ ਪਾਸੇ ਵਾਈਰਲ ਕਰ ਦਿੱਤਾ ਜਾਂਦਾ ਹੈ। ਇਸ ਗੱਲ ਤੋਂ ਹਰ ਕੋਈ ਜਾਣੂ ਹੈ ਕਿ 11 ਜੂਨ ਨੂੰ ਸਿੱਧੂ ਦਾ ਜਨਮਦਿਨ ਮਨਾਇਆ ਜਾਵੇਗਾ। ਇਸ ਦਿਨ ਦਾ ਪ੍ਰਸ਼ੰਸਕ ਵੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।