Bilal Saeed: ਬਿਲਾਲ ਸਈਦ-ਸੁਨੰਦਾ ਸ਼ਰਮਾ ਦਾ ਗੀਤ 'Udh Di Phiran' ਚਰਚਾ 'ਚ, ਛੋਟੀ ਬੱਚੀ ਨੇ ਗਾਣੇ ਤੇ ਭੰਗੜਾ ਪਾ ਮੋਹਿਆ ਮਨ
little girl Bhangra on Song Udh Di Phiran: ਪਾਕਿਸਤਾਨੀ ਗਾਇਕ ਬਿਲਾਲ ਸਈਦ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ। ਦੱਸ ਦੇਈਏ ਕਿ ਪੰਜਾਬੀ ਗਾਇਕ ਨਿੰਜਾ ਨਾਲ No Boundaries ਕੰਨਸਰਟ ਤੋਂ ਬਾਅਦ ਸਈਦ ਆਪਣੇ
little girl Bhangra on Song Udh Di Phiran: ਪਾਕਿਸਤਾਨੀ ਗਾਇਕ ਬਿਲਾਲ ਸਈਦ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ। ਦੱਸ ਦੇਈਏ ਕਿ ਪੰਜਾਬੀ ਗਾਇਕ ਨਿੰਜਾ ਨਾਲ No Boundaries ਕੰਨਸਰਟ ਤੋਂ ਬਾਅਦ ਸਈਦ ਆਪਣੇ ਨਵੇਂ ਗੀਤ ਉੱਡ ਦੀ ਫਿਰਾਂ ਨੂੰ ਲੈ ਕੇ ਚਰਚਾ ਵਿੱਚ ਹਨ। ਖਾਸ ਗੱਲ ਇਹ ਹੈ ਕਿ ਇਸ ਗੀਤ ਵਿੱਚ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਵੀ ਆਪਣੀਆਂ ਅਦਾਵਾਂ ਦਾ ਜਲਵਾ ਦਿਖਾਉਂਦੇ ਹੋਏ ਨਜ਼ਰ ਆਈ। ਇਸ ਗੀਤ ਨੂੰ ਪੰਜਾਬ ਹੀ ਨਹੀਂ ਬਲਕਿ ਪਾਕਿਸਤਾਨ ਵਿੱਚ ਬੈਠੇ ਪ੍ਰਸ਼ੰਸਕਾਂ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਇਸ ਵਿਚਾਲੇ ਸੁਨੰਦਾ ਨੇ ਇੱਕ ਖਾਸ ਵੀਡੀਓ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝਾ ਕੀਤਾ ਹੈ ਜਿਸ ਵਿੱਚ ਇੱਕ ਪਿਆਰੀ ਬੱਚੀ ਭੰਗੜਾ ਪਾਉਂਦੇ ਹੋਏ ਨਜ਼ਰ ਆ ਰਹੀ ਹੈ।
ਦਰਅਸਲ, ਇਸ ਵੀਡੀਓ ਨੂੰ ਸੁਨੰਦਾ ਨੇ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਦੁਨੀਆ ਦੀ ਸਭ ਤੋਂ ਪਿਆਰੀ ਵੀਡੀਓ... ਮੈਂ ਹਮੇਸ਼ਾ ਖੁਸ਼ਕਿਸਮਤ ਮਹਿਸੂਸ ਕਰਦੀ ਹਾਂ ਕਿ ਮੇਰੇ ਗੀਤ ਬੱਚਿਆਂ ਵੱਲੋਂ ਵੀ ਪਸੰਦ ਕੀਤੇ ਜਾਂਦੇ ਹਨ। ਇਸ ਵੀਡੀਓ ਵਿੱਚ ਬੱਚੀ ਦਾ ਡਾਂਸ ਦੇਖ ਪ੍ਰਸ਼ੰਸਕ ਵੀ ਆਪਣਾ ਪਿਆਰ ਬਰਸਾ ਰਹੇ ਹਨ। ਤੁਸੀ ਵੀ ਵੇਖੋ ਇਹ ਵੀਡੀਓ...
View this post on Instagram
ਕਾਬਿਲੇਗ਼ੌਰ ਹੈ ਕਿ ਸੁਨੰਦਾ ਸ਼ਰਮਾ ਪੰਜਾਬੀ ਇੰਡਸਟਰੀ ਦੀ ਟੌਪ ਗਾਇਕਾ ਹੈ। ਉਸ ਨੇ ਕਾਫੀ ਥੋੜੇ ਸਮੇਂ 'ਚ ਵੱਡਾ ਨਾਮ ਕਮਾ ਲਿਆ ਹੈ। ਉਸ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਦਿੱਤੇ ਹਨ। ਫਿਲਹਾਲ ਗਾਇਕਾ ਆਪਣੇ ਨਵੇਂ ਗੀਤ ਉੱਡ ਦੀ ਫਿਰਾਂ ਦੀ ਸਫਲਤਾ ਦਾ ਆਨੰਦ ਮਾਣ ਰਹੀ ਹੈ। ਇਸ ਗੀਤ ਵਿੱਚ ਬਿਲਾਲ ਸਈਦ ਨਾਲ ਸੁਨੰਦਾ ਦੀ ਕੈਮਿਸਟ੍ਰੀ ਨੂੰ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਇੱਕ ਵਾਰ ਫਿਰ ਤੋਂ ਆਪਣੇ ਨਵੇਂ ਗੀਤ ਨਾਲ ਦੋਵੇਂ ਕਲਾਕਾਰ ਪ੍ਰਸ਼ੰਸਕਾਂ ਵਿਚਾਲੇ ਸੁਰਖੀਆਂ ਬਟੋਰ ਰਹੇ ਹਨ।