ਮਸ਼ਹੂਰ ਪੰਜਾਬੀ ਗਾਇਕ ‘ਤੇ ਵੱਡੀ ਕਾਰਵਾਈ, ਪੰਜਾਬ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਸੰਗੀਤ ਜਗਤ 'ਚ ਹਲਚਲ; ਜਾਣੋ ਕੀ ਹੈ ਪੂਰਾ ਮਾਮਲਾ
ਪੰਜਾਬ ਪੁਲਿਸ ਨੇ ਨਾਮੀ ਪੰਜਾਬੀ ਗਾਇਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਗਾਇਕ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਆਓ ਜਾਣਦੇ ਹਾਂ ਇਹ ਪੂਰਾ ਮਾਮਲਾ ਹੈ ਕੀ?

ਪੰਜਾਬੀ ਸੰਗੀਤ ਜਗਤ ਦੇ ਨਾਲ ਜੁੜੀ ਵੱਡ ਖਬਰ ਸਾਹਮਣੇ ਆ ਰਹੀ ਹੈ। ਜੀ ਹਾਂ ਮਸ਼ਹੂਰ ਪੰਜਾਬੀ ਗਾਇਕ ਹਸਨ ਮਾਣਕ ਨਾਲ ਜੁੜਿਆ ਵੱਡਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ, ਫਗਵਾੜਾ ਪੁਲਿਸ ਨੇ ਹਸਨ ਮਾਣਕ ਨੂੰ ਲਗਭਗ 5–6 ਮਹੀਨੇ ਪੁਰਾਣੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਇੱਕ ਵਿਦੇਸ਼ੀ ਮਹਿਲਾ ਵੱਲੋਂ ਲਗਾਏ ਗਏ ਗੰਭੀਰ ਦੋਸ਼ਾਂ ਦੇ ਮੱਦੇਨਜ਼ਰ ਕੀਤੀ ਗਈ ਹੈ।
ਜਾਣੋ ਪੂਰਾ ਮਾਮਲਾ ਕੀ ਹੈ?
ਪੁਲਿਸ ਸੂਤਰਾਂ ਮੁਤਾਬਿਕ, ਵਿਦੇਸ਼ ‘ਚ ਰਹਿੰਦੀ ਮਹਿਲਾ ਜਸਪ੍ਰੀਤ ਨੇ ਹਸਨ ਮਾਣਕ ‘ਤੇ ਧੋਖੇ ਨਾਲ ਦੂਜਾ ਵਿਆਹ ਕਰਨ ਅਤੇ ਆਰਥਿਕ ਠੱਗੀ ਦੇ ਦੋਸ਼ ਲਗਾਏ ਹਨ। ਜਸਪ੍ਰੀਤ ਦਾ ਕਹਿਣਾ ਹੈ ਕਿ ਕੁਝ ਸਾਲ ਪਹਿਲਾਂ ਸੋਸ਼ਲ ਮੀਡੀਆ ਰਾਹੀਂ ਦੋਵਾਂ ਦੀ ਦੋਸਤੀ ਹੋਈ ਸੀ, ਜੋ ਹੌਲੀ-ਹੌਲੀ ਪਿਆਰ ਦੇ ਰਿਸ਼ਤੇ ‘ਚ ਬਦਲ ਗਈ। ਗਾਇਕ ਨੇ ਉਸਦਾ ਭਰੋਸਾ ਜਿੱਤ ਕੇ ਲੱਖਾਂ ਰੁਪਏ ਠੱਗ ਲਏ - ਕਦੇ ਸ਼ਾਪਿੰਗ ਦੇ ਨਾਂ ‘ਤੇ, ਕਦੇ ਤੋਹਫ਼ਿਆਂ ਅਤੇ ਕਦੇ ਟ੍ਰਿਪਾਂ ਦੇ ਨਾਂ ‘ਤੇ ਪੈਸੇ ਮੰਗੇ ਗਏ।
ਫਗਵਾੜਾ ਪੁਲਿਸ ਦਾ ਕਹਿਣਾ ਹੈ ਕਿ ਜਸਪ੍ਰੀਤ ਦੀ ਸ਼ਿਕਾਇਤ ‘ਤੇ ਪਿਛਲੇ ਕਈ ਮਹੀਨਿਆਂ ਤੋਂ ਜਾਂਚ ਚੱਲ ਰਹੀ ਸੀ। ਗਾਇਕ ਨੂੰ ਕਈ ਵਾਰ ਥਾਣੇ ‘ਚ ਹਾਜ਼ਰ ਹੋਣ ਲਈ ਨੋਟਿਸ ਜਾਰੀ ਕੀਤੇ ਗਏ ਸਨ, ਪਰ ਕਈ ਵਾਰ ਬੁਲਾਉਣ ਦੇ ਬਾਵਜੂਦ ਗਾਇਕ ਪੇਸ਼ ਨਹੀਂ ਹੋਇਆ ਅਤੇ ਅਣਦੇਖੀ ਕੀਤੀ। ਪੁਲਿਸ ਅਨੁਸਾਰ 13 ਨਵਬੰਰ ਨੂੰ ਪੰਜਾਬੀ ਗਾਇਕ ਹਸਨ ਮਾਣ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਜਾਰੀ ਹੈ।
14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ ਗਿਆ
ਕਪੂਰਥਲਾ ਜ਼ਿਲ੍ਹੇ ਦੇ ਸਿਟੀ ਫਗਵਾੜਾ ਪੁਲਿਸ ਸਟੇਸ਼ਨ ਦੀ ਪੁਲਿਸ ਨੇ ਪ੍ਰਸਿੱਧ ਪੰਜਾਬੀ ਗਾਇਕ ਹਸਨ ਖਾਨ ਉਰਫ਼ ਹਸਨ ਮਾਣਕ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦੇ ਹੋਏ ਡੀਐਸਪੀ ਫਗਵਾੜਾ ਭਾਰਤ ਭੂਸ਼ਣ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ 30 ਮਈ, 2025 ਨੂੰ ਸਿਟੀ ਫਗਵਾੜਾ ਪੁਲਿਸ ਸਟੇਸ਼ਨ ਵਿੱਚ ਧੋਖਾਧੜੀ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਬਾਅਦ ਵਿੱਚ ਉਸਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਉਸਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















