Mandy Takhar: ਮੈਂਡੀ ਤੱਖਰ ਨੇ ਹੋਣ ਵਾਲੇ ਪਤੀ ਸ਼ਿਖਰ ਨਾਲ ਮਿਲ 'ਜਾਗੋ ਨਾਈਟ' 'ਚ ਮਚਾਈ ਧਮਾਲ, ਇਨ੍ਹਾਂ ਪੰਜਾਬੀ ਸਿਤਾਰਿਆਂ ਨੇ ਬੰਨਿਆ ਸਮਾਂ
Mandy Takhar Jaggo Night: ਪੰਜਾਬੀ ਅਦਾਕਾਰਾ ਮੈਂਡੀ ਤੱਖਰ ਇਨ੍ਹੀਂ ਦਿਨੀਂ ਆਪਣੇ ਵਿਆਹ ਨੂੰ ਲੈ ਸੁਰਖੀਆਂ ਬਟੋਰ ਰਹੀ ਹੈ। ਇਸ ਵਿਚਾਲੇ ਪੰਜਾਬੀ ਅਦਾਕਾਰਾ ਦੇ ਵਿਆਹ ਫੰਕਸ਼ਨ ਨਾਲ ਜੁੜੀਆਂ ਤਸਵੀਰਾਂ
Mandy Takhar Jaggo Night: ਪੰਜਾਬੀ ਅਦਾਕਾਰਾ ਮੈਂਡੀ ਤੱਖਰ ਇਨ੍ਹੀਂ ਦਿਨੀਂ ਆਪਣੇ ਵਿਆਹ ਨੂੰ ਲੈ ਸੁਰਖੀਆਂ ਬਟੋਰ ਰਹੀ ਹੈ। ਇਸ ਵਿਚਾਲੇ ਪੰਜਾਬੀ ਅਦਾਕਾਰਾ ਦੇ ਵਿਆਹ ਫੰਕਸ਼ਨ ਨਾਲ ਜੁੜੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਛਾਏ ਹੋਏ ਹਨ। ਦੱਸ ਦੇਈਏ ਕਿ ਹਲਦੀ ਅਤੇ ਮਹਿੰਦੀ ਰਸਮ ਤੋਂ ਬਾਅਦ ਅਦਾਕਾਰਾ ਦੀ ਜਾਗੋ ਨਾਈਟ ਦੀਆਂ ਕਈ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਜਿਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਆਪਣਾ ਦੀਵਾਨਾ ਬਣਾ ਲਿਆ ਹੈ। ਖਾਸ ਗੱਲ ਇਹ ਹੈ ਕਿ ਲਾੜੀ ਨੇ ਲਾੜੇ ਸ਼ਿਖਰ ਨਾਲ ਮਿਲ ਆਪਣੀ ਜਾਗੋ ਨਾਈਟ ਵਿੱਚ ਖੂਬ ਧਮਾਲ ਮਚਾਈ। ਤੁਸੀ ਵੀ ਵੇਖੋ ਪੰਜਾਬੀ ਸਿਤਾਰਿਆਂ ਵੱਲੋਂ ਸ਼ੇਅਰ ਕੀਤੇ ਇਹ ਵੀਡੀਓ...
ਦੱਸ ਦੇਈਏ ਕਿ ਇਸ ਵੀਡੀਓ ਨੂੰ ਪੰਜਾਬੀ ਗਾਇਕ ਅਤੇ ਅਦਾਕਾਰ ਕਰਮਜੀਤ ਅਨਮੋਲ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ੇਅਰ ਕੀਤਾ ਗਿਆ ਹੈ। ਜਿਸ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਕਲਾਕਾਰ ਨੇ ਆਪਣੇ ਨੱਚਦਿਆਂ ਦਾ ਵੀਡੀਓ ਸ਼ੇਅਰ ਕਰ ਮੈਂਡੀ ਨੂੰ ਵਧਾਈ ਦਿੱਤੀ ਇਸ ਦੇ ਨਾਲ ਹੀ ਪ੍ਰਸ਼ੰਸਕ ਵੀ ਅਦਾਕਾਰਾ ਨੂੰ ਲਗਾਤਾਰ ਵਧਾਈਆਂ ਦੇ ਰਹੇ ਹਨ।
View this post on Instagram
ਜਾਣਕਾਰੀ ਲਈ ਦੱਸ ਦੇਈਏ ਕਿ ਮੈਂਡੀ ਦੇ ਵਿਆਹ ਫੰਕਸ਼ਨਾਂ ਵਿੱਚ ਪੰਜਾਬੀ ਫਿਲਮ ਇੰਡਸਟਰੀ ਦੇ ਤਮਾਮ ਮਸ਼ਹੂਰ ਸਿਤਾਰੇ ਪੁੱਜੇ। ਜਿਸ ਵਿੱਚ ਕਰਮਜੀਤ ਅਨਮੋਲ, ਹਰਸਿਮਰਨ, ਨਿਸ਼ਾ ਬਾਨੋ ਸਣੇ ਹੋਰ ਵੀ ਕਈ ਸਿਤਾਰਿਆਂ ਦੇ ਵੀਡੀਓ ਸਾਹਮਣੇ ਆਏ ਹਨ। ਵੇਖੋ ਇਹ ਵੀਡੀਓ...
View this post on Instagram
ਦੱਸ ਦਈਏ ਕਿ ਹਾਲ ਹੀ 'ਚ ਮੈਂਡੀ ਦੇ ਹਲਦੀ ਰਸਮ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਛਾਈ ਰਹੀ ਸੀ। ਉਸ ਦੀ ਵੀਡੀਓ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ਹਲਦੀ ਰਸਮ 'ਚ ਮੈਂਡੀ ਪਿਓਰ ਪੰਜਾਬੀ ਲੁੱਕ 'ਚ ਨਜ਼ਰ ਆਈ ਸੀ। ਇਸ ਤੋਂ ਬਾਅਦ ਅਦਾਕਾਰਾ ਦੇ ਵਿਆਹ ਦੀਆਂ ਖੂਬਸੂਰਤ ਤਸਵੀਰਾਂ ਵੀ ਕਾਫੀ ਵਾਇਰਲ ਹੋਈਆਂ ਸੀ। ਉਸ ਦਾ ਪਤੀ ਸ਼ਿਖਰ ਉਸ ਦੇ ਪੈਰੀਂ ਝਾਂਜਰਾਂ ਪਹਿਨਾਉਂਦਾ ਨਜ਼ਰ ਆਇਆ ਸੀ। ਇਸ ਵੀਡੀਓ ਨੂੰ ਅਦਾਕਾਰਾ ਨੇ ਖੁਦ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਸ਼ੇਅਰ ਕੀਤਾ ਸੀ।