Mankirt Aulakh Became Father Second Time: ਪੰਜਾਬੀ ਗਾਇਕ ਮਨਕੀਰਤ ਔਲਖ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਉਨ੍ਹਾਂ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਜਿਨ੍ਹਾਂ ਨੂੰ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਗਿਆ। ਇਸ ਵਿਚਾਲੇ ਕਲਾਕਾਰ ਦੇ ਘਰ ਤੋਂ ਵੱਡੀ ਖੁਸ਼ਖਬਰੀ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਕਲਾਕਾਰ ਦੂਜੀ ਵਾਰ ਪਿਤਾ ਬਣ ਗਿਆ ਹੈ, ਜਿਸਦੀ ਵੀਡੀਓ ਉਨ੍ਹਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤੀ ਹੈ। ਇਸ ਨੂੰ ਪ੍ਰਸ਼ੰਸਕਾਂ ਵੱਲੋਂ ਪਸੰਦ ਕਰਨ ਦੇ ਨਾਲ-ਨਾਲ ਵਧਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ। 



ਦੱਸ ਦੇਈਏ ਕਿ ਮਨਕੀਰਤ ਨੇ ਆਪਣੇ ਸੋਸ਼ਲ ਹੈਂਡਲ ਉੱਪਰ ਵੀਡੀਓ ਸ਼ੇਅਰ ਕਰ ਲਿਖਿਆ, ਲਖ ਖੁਸੀਆ ਪਾਤਿਸਾਹੀਆ ਜੇ ਸਤਿਗੁਰੁ ਨਦਰਿ ਕਰੇਇ !! ਵਾਹਿਗੁਰੂ ਜੀ ਦੀ ਮੇਹਰ ਨਾਲ 🙏🏻ਮੈਨੂੰ 2 ਜੁੜਵਾਂ ਧੀਆਂ ਦੀ ਬਖਸ਼ਿਸ਼ ਹੋਈ ਹੈ... ਬੈਸਟ ਫੀਲਿੰਗ ਐਵਰ। ❤️❤️ ਵਾਹਿਗੁਰੂ ਮੇਹਰ ਕਰੇਓ...







ਕਲਾਕਾਰ ਦੀ ਇਸ ਪੋਸਟ ਉੱਪਰ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਦੱਸ ਦੇਈਏ ਕਿ ਪ੍ਰਸ਼ੰਸਕਾਂ ਦੇ ਨਾਲ-ਨਾਲ ਕਲਾਕਾਰ ਨੂੰ ਫਿਲਮੀ ਸਿਤਾਰਿਆਂ ਵੱਲੋਂ ਵੀ ਕਮੈਂਟ ਕਰ ਇਸ ਖੁਸ਼ੀ ਲਈ ਉਤਸ਼ਾਹਿਤ ਹੁੰਦੇ ਵੇਖਿਆ ਜਾ ਰਿਹਾ ਹੈ। 


ਸਾਲ 2022 'ਚ ਪੁੱਤਰ ਦਾ ਹੋਇਆ ਜਨਮ


ਦੱਸ ਦਈਏ ਕਿ ਮਨਕੀਰਤ ਔਲਖ ਦੀ ਵਾਈਫ ਕੈਨੇਡਾ ਰਹਿੰਦੀ ਹੈ। ਗਾਇਕ ਮਨਕੀਰਤ ਦਾ ਨਾਂ ਜਦੋਂ ਸਿੱਧੂ ਮੂਸੇਵਾਲਾ ਦੇ ਕਤਲ 'ਚ ਉਛਾਲਿਆ ਗਿਆ ਤਾਂ ਉਹ ਕੈਨੇਡਾ ਚਲੇ ਗਏ ਸੀ। ਪੰਜਾਬੀ ਗਾਇਕ ਦੇ ਪੁੱਤਰ ਇਮਤਿਆਜ਼ ਸਿੰਘ ਔਲਖ ਦਾ ਜਨਮ 21 ਜੂਨ 2022 ਨੂੰ ਹੋਇਆ ਸੀ।


ਵਰਕਫਰੰਟ ਦੀ ਗੱਲ ਕਰਿਏ ਤਾਂ ਮਨਕੀਰਤ ਔਲਖ ਜਲਦ ਹੀ ਫਿਲਮ 'ਬਰਾਊਨ ਬੁਆਏਜ਼' ਵਿੱਚ ਦਿਖਾਈ ਦੇਣਗੇ। ਇਸ ਦੇ ਨਾਲ-ਨਾਲ ਔਲਖ ਆਪਣੇ ਗੀਤਾਂ ਦੇ ਚੱਲਦੇ ਪ੍ਰਸ਼ੰਸਕਾਂ ਵਿਚਾਲੇ ਸੁਰਖੀਆਂ ਦਾ ਵਿਸ਼ਾ ਬਣੇ ਰਹਿੰਦੇ ਹਨ। 



 



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।